ਅਮਰਨਾਥ ਗੁਫ਼ਾ ਨੇੜੇ ਬੱਦਲ ਫਟਣ ਦੀ ਘਟਨਾ ’ਤੇ CM ਮਾਨ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
Published : Jul 9, 2022, 11:51 am IST
Updated : Jul 9, 2022, 11:51 am IST
SHARE ARTICLE
CM Bhagwant Mann
CM Bhagwant Mann

ਉਹਨਾਂ ਨੇ ਸ਼ਰਧਾਲੂਆਂ ਦੀ ਸਲਾਮਤੀ ਲਈ ਅਰਦਾਸ ਵੀ ਕੀਤੀ ਹੈ।


ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ-ਕਸ਼ਮੀਰ 'ਚ ਅਮਰਨਾਥ ਗੁਫਾ ਨੇੜੇ ਬੱਦਲ ਫਟਣ ਦੀ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ ਕਿਹਾ ਕਿ ਬੱਦਲ ਫਟਣ ਦੀ ਖ਼ਬਰ ਨੇ ਚਿੰਤਾ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਸ਼ਰਧਾਲੂਆਂ ਦੀ ਸਲਾਮਤੀ ਲਈ ਅਰਦਾਸ ਵੀ ਕੀਤੀ ਹੈ।

Bhagwant mannBhagwant mann

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ, “ਸ੍ਰੀ ਅਮਰਨਾਥ ਗੁਫਾ ਨੇੜੇ ਬੱਦਲ ਫਟਣ ਦੀ ਖ਼ਬਰ ਨੇ ਚਿੰਤਾ ਵਧਾ ਦਿੱਤੀ ਹੈ। ਕਈ ਸ਼ਰਧਾਲੂਆਂ ਦੀ ਮੌਤ ਅਤੇ ਕਈ ਲਾਪਤਾ ਹੋ ਗਏ ਨੇ। ਸ਼ਰਧਾਲੂਆਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਾ ਹਾਂ ਅਤੇ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਬਾਕੀ ਸ਼ਰਧਾਲੂਆਂ ‘ਤੇ ਮਿਹਰ ਭਰਿਆ ਹੱਥ ਰੱਖਣ”।

Amarnath cloudburstAmarnath cloudburst

ਦੱਸ ਦੇਈਏ ਕਿ ਬੀਕੀ ਸ਼ਾਮ ਅਮਰਨਾਥ ਗੁਫਾ ਨੇੜੇ ਨੂੰ ਬੱਦਲ ਫਟਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਭਾਰੀ ਹੜ੍ਹ ਵਿਚ ਕਈ ਸ਼ਰਧਾਲੂ ਰੁੜ੍ਹ ਗਏ। ਹੁਣ ਤੱਕ 16 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ​​ਚੁੱਕੀ ਹੈ। 45 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਜਦਕਿ 40 ਤੋਂ ਵੱਧ ਲੋਕ ਲਾਪਤਾ ਦੱਸੇ ਜਾ ਰਹੇ ਹਨ। ਲਾਪਤਾ ਲੋਕਾਂ ਦੀ ਭਾਲ ਲਈ ਬਚਾਅ ਮੁਹਿੰਮ ਜਾਰੀ ਹੈ।
 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement