ਲੁਧਿਆਣਾ ਸਟੇਸ਼ਨ ’ਤੇ ਖੜ੍ਹੀ ਟਰੇਨ ਦੇ ਡੱਬੇ ਨੂੰ ਲੱਗੀ ਅੱਗ, ਜੀਆਰਪੀ ਤੇ ਆਰਪੀਐਫ ਜਵਾਨਾਂ ਨੇ ਪਾਇਆ ਕਾਬੂ
Published : Jul 9, 2022, 12:40 pm IST
Updated : Jul 9, 2022, 12:40 pm IST
SHARE ARTICLE
Ludhiana Junction railway station
Ludhiana Junction railway station

ਜਾਂਚ ਵਿਚ ਸਾਹਮਣੇ ਆਇਆ ਹੈ ਕਿ ਕਿਸੇ ਵਿਅਕਤੀ ਸਿਗਰਟ ਪੀ ਕੇ ਅੰਦਰ ਸੁੱਟ ਦਿੱਤੀ, ਜਿਸ ਕਾਰਨ ਡੱਬੇ ਨੂੰ ਅੱਗ ਲੱਗ ਗਈ।



ਲੁਧਿਆਣਾ:  ਉੱਤਰੀ ਰੇਲਵੇ ਦੇ ਫ਼ਿਰੋਜ਼ਪੁਰ ਡਵੀਜ਼ਨ ਦੇ ਲੁਧਿਆਣਾ ਸਟੇਸ਼ਨ 'ਤੇ ਅੱਜ ਸਵੇਰੇ ਪਲੇਟਫਾਰਮ ਨੰਬਰ 4 'ਤੇ ਖੜ੍ਹੀ ਇਕ ਯਾਤਰੀ ਰੇਲ ਗੱਡੀ ਨੂੰ ਅਚਾਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਟਰੇਨ ਨੇ ਹਿਸਾਰ ਜਾਣਾ ਸੀ, ਜਿਸ ਦਾ ਸਮਾਂ 3.20 ਹੈ। ਇਹ ਟਰੇਨ ਲੁਧਿਆਣਾ ਤੋਂ ਚੱਲਣੀ ਹੈ। ਦੱਸ ਦੇਈਏ ਕਿ ਅੱਜ ਏਡੀਜੀਪੀ ਗੁਰਪ੍ਰੀਤ ਕੌਰ ਨੇ ਲੁਧਿਆਣਾ ਸਟੇਸ਼ਨ 'ਤੇ ਚੈਕਿੰਗ ਕਰਨੀ ਹੈ। ਉਹਨਾਂ ਦੇ ਆਉਣ ਤੋਂ ਪਹਿਲਾਂ ਸਟੇਸ਼ਨ 'ਤੇ ਪੁਲਿਸ ਅਧਿਕਾਰੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਸਨ। ਦੇਖਦੇ ਹੀ ਦੇਖਦੇ ਸਟੇਸ਼ਨ 'ਤੇ ਹੰਗਾਮਾ ਹੋ ਗਿਆ।

Ludhiana Junction railway stationLudhiana Junction railway station

ਪਲੇਟਫਾਰਮ ਨੰਬਰ 4 'ਤੇ ਲੋਕਾਂ ਦੀ ਭੀੜ ਇਕੱਠੀ ਹੋਣ ਲੱਗੀ। ਜਦੋਂ ਪੁਲਿਸ ਨੇ ਭੀੜ ਦੇਖੀ ਤਾਂ ਪਤਾ ਲੱਗਿਆ ਕਿ ਟਰੇਨ ਦੇ ਡੱਬੇ ਨੂੰ ਅੱਗ ਲੱਗੀ ਹੋਈ ਸੀ। ਇਸ ਮਗਰੋਂ ਤੁਰੰਤ ਜੀਆਰਪੀ ਅਤੇ ਆਰਪੀਐਫ ਦੇ ਜਵਾਨ ਅੱਗ ਬੁਝਾਉਣ ਪਹੁੰਚੇ। ਇਸ ਦੇ ਨਾਲ ਹੀ ਸਟੇਸ਼ਨ 'ਤੇ ਮੌਜੂਦ ਵਿਕਰੇਤਾਵਾਂ ਨੇ ਅੱਗ 'ਤੇ ਕਾਬੂ ਪਾਉਣ ਲਈ ਪਾਣੀ ਦਾ ਪ੍ਰਬੰਧ ਵੀ ਕੀਤਾ। ਅੱਗ ਬੁਝਾਊ ਯੰਤਰਾਂ ਨਾਲ ਅੱਗ 'ਤੇ ਕਾਬੂ ਪਾਇਆ ਗਿਆ।

Ludhiana Junction railway stationLudhiana Junction railway station

ਜਾਣਕਾਰੀ ਦਿੰਦਿਆਂ ਡੀਐੱਸਪੀ ਬਲਰਾਮ ਰਾਣਾ ਅਤੇ ਇੰਸਪੈਕਟਰ ਜਸਕਰਨ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਦਾ ਪਤਾ ਲੱਗਦਿਆਂ ਹੀ ਸਾਡੇ ਜਵਾਨ ਅੱਗੇ ਆਏ ਅਤੇ ਪਾਣੀ ਦੀਆਂ ਪਾਈਪਾਂ ਲਗਾ ਕੇ ਰੇਲ ਗੱਡੀ ਦੇ ਡੱਬਿਆਂ ਵਿਚ ਪਾਣੀ ਪਹੁੰਚਾਇਆ ਗਿਆ। ਹੁਣ ਤੱਕ ਦੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਕਿਸੇ ਵਿਅਕਤੀ ਸਿਗਰਟ ਪੀ ਕੇ ਅੰਦਰ ਸੁੱਟ ਦਿੱਤੀ, ਜਿਸ ਕਾਰਨ ਡੱਬੇ ਨੂੰ ਅੱਗ ਲੱਗ ਗਈ। ਹੁਣ ਹਾਲਾਤ ਆਮ ਹਨ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement