ਬੇਰੁਜ਼ਗਾਰ ਅਧਿਆਪਕਾਂ ਨੇ ਭੀਖ ਮੰਗੀ ਤੇ ਬੂਟ ਪਾਲਿਸ਼ ਕੀਤੇ
Published : Aug 9, 2018, 8:23 am IST
Updated : Aug 9, 2018, 8:23 am IST
SHARE ARTICLE
Unemployed Teachers During Begging
Unemployed Teachers During Begging

ਅੰਮ੍ਰਿਤਸਰ ਦੇ ਵਿਰਾਸਤੀ ਮਾਰਗ ਦੇ ਬਾਹਰਵਾਰ ਜਲਿਆਂਵਾਲਾ ਬਾਗ਼ ਦੇ ਗੇਟ ਨੇੜੇ ਅੱਜ ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਭੀਖ ਮੰਗੀ............

ਅੰਮ੍ਰਿਤਸਰ : ਅੰਮ੍ਰਿਤਸਰ ਦੇ ਵਿਰਾਸਤੀ ਮਾਰਗ ਦੇ ਬਾਹਰਵਾਰ ਜਲਿਆਂਵਾਲਾ ਬਾਗ਼ ਦੇ ਗੇਟ ਨੇੜੇ ਅੱਜ ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਭੀਖ ਮੰਗੀ ਅਤੇ ਬੂਟ ਪਾਲਿਸ਼ ਕਰਕੇ ਸੂਬਾ ਸਰਕਾਰ ਵਿਰੁੱਧ ਰੋਸ ਦਾ ਪ੍ਰਗਟਾਵਾ ਕੀਤਾ। ਵਿਰਾਸਤੀ ਮਾਰਗ ਹੋਣ ਕਰਕੇ ਆਉਣ ਵਾਲੇ ਹਰ ਸੈਲਾਨੀ ਦਾ ਧਿਆਨ ਇਨ੍ਹਾਂ ਵੱਲ ਨਜ਼ਰ ਆ ਰਿਹਾ ਸੀ। ਆਗੂਆਂ ਨੇ ਦੋਸ਼ ਲਾਇਆ ਕਿ ਵਿਦਿਅਕ ਯੋਗਤਾ ਪੂਰੀ ਹੋਣ ਦੇ ਬਾਵਜੂਦ ਸਰਕਾਰ ਵਲੋਂ ਅਧਿਆਪਕਾਂ ਨੂੰ ਨੌਕਰੀ ਨਹੀਂ ਦਿੱਤੀ ਜਾ ਰਹੀ, ਜਿਸ ਕਾਰਨ ਕਈ ਅਧਿਆਪਕਾਂ ਦੀ ਉਮਰ ਧੱਕੇ ਖਾਂਦਿਆਂ ਹੀ ਬੀਤ ਜਾਂਦੀ ਹੈ।

ਆਗੂਆਂ ਦਾ ਕਹਿਣਾ ਸੀ ਕਿ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਨੌਜਵਾਨਾਂ ਨੂੰ ਅੱਗੇ ਆਉਣਾ ਚਾਹੀਦਾ ਅਤੇ ਆਪਣੇ ਅਧਿਆਪਕੀ ਗਿਆਨ ਰਾਹੀਂ ਆਉਣ ਵਾਲੀ ਪੀੜ੍ਹੀ ਨੂੰ ਜਿਥੇ ਨਵੀਂ ਸੇਧ ਦੇਣਾ ਚਾਹੁੰਦੇ ਹਾਂ ਉਥੇ ਉਨ੍ਹਾਂ ਨੂੰ ਦੇਸ਼ ਤੇ ਕੌਮ ਦੇ ਲਈ ਯੋਗਦਾਣ ਦੇਣ ਲਈ ਵੀ ਪ੍ਰੇਰਨਾ ਹੈ। ਪਰ ਸਰਕਾਰਾਂ ਦੀ ਅਣਦੇਖੀ ਕਾਰਨ ਸਾਡਾ ਭਵਿੱਖ ਦਾਅ 'ਤੇ ਲੱਗਾ ਹੋਇਆ ਹੈ। ਉਨ੍ਹਾਂ ਕਿਹਾ ਕਿ ਮਜਬੂਰਨ ਅੱਜ ਦੇਸ਼ ਭਗਤਾਂ ਦੀ ਯਾਦਗਾਰ ਜਲ੍ਹਿਆਂਵਾਲਾ ਬਾਗ ਦੇ ਬਾਹਰ ਬੈਠ ਕੇ ਭੀਖ ਮੰਗ ਰਹੇ ਹਾਂ ਤੇ ਬੂਟ ਪਾਲਿਸ਼ ਕਰ ਰਹੇ ਹਾਂ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਈ.ਟੀ.ਟੀ. ਅਧਿਆਪਕਾਂ ਨੂੰ ਨੌਕਰੀਆਂ ਦੇਣ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement