ਬੀਬੀ ਜਗੀਰ ਕੌਰ ਨੇ ਚੰਡੀਗੜ੍ਹ ’ਚ ਅੰਮ੍ਰਿਤਧਾਰੀ ਨੌਜੁਆਨਾਂ ਨੂੰ ਕਕਾਰ ਉਤਾਰਨ ਲਈ ਮਜਬੂਰ ਕਰਨ ਦੀ ਸਖ਼ਤ
Published : Aug 9, 2021, 12:53 am IST
Updated : Aug 9, 2021, 12:53 am IST
SHARE ARTICLE
image
image

ਬੀਬੀ ਜਗੀਰ ਕੌਰ ਨੇ ਚੰਡੀਗੜ੍ਹ ’ਚ ਅੰਮ੍ਰਿਤਧਾਰੀ ਨੌਜੁਆਨਾਂ ਨੂੰ ਕਕਾਰ ਉਤਾਰਨ ਲਈ ਮਜਬੂਰ ਕਰਨ ਦੀ ਸਖ਼ਤ ਸ਼ਬਦਾਂ ਵਿਚ ਕੀਤੀ ਨਿੰਦਾ

ਅੰਮਿ੍ਰਤਸਰ, 8 ਅਗੱਸਤ (ਸੁਖਵਿੰਦਰਜੀਤ ਸਿੰਘ ਬਹੋੜੂ): ਪਟਵਾਰੀ ਦੀ ਭਰਤੀ ਲਈ ਚੰਡੀਗੜ੍ਹ ਦੇ ਸੈਕਟਰ 32 ’ਚ ਇਕ ਕਾਲਜ ਵਿਚ ਟੈਸਟ ਦੇਣ ਗਏ ਅੰਮ੍ਰਿਤਧਾਰੀ ਸਿੱਖ ਨੌਜਵਾਨਾਂ ਤੇ ਲੜਕੀਆਂ ਨੂੰ ਕਕਾਰ ਉਤਾਰਨ ਲਈ ਮਜਬੂਰ ਕਰਨ ਦੀ ਘਿਨਾਉਣੀ ਹਰਕਤ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਖ਼ਤ ਨੋਟਿਸ ਲਿਆ ਹੈ। 
ਜਾਰੀ ਇਕ ਬਿਆਨ ’ਚ ਬੀਬੀ ਜਗੀਰ ਕੌਰ ਨੇ ਕਿਹਾ ਕਿ ਅੰਮ੍ਰਿਤਧਾਰੀ ਸਿੱਖ ਲਈ ਕਕਾਰ ਰਹਿਤ ਦਾ ਅਹਿਮ ਹਿੱਸਾ ਹਨ ਜਿਨ੍ਹਾਂ ਨੂੰ ਸਰੀਰ ਤੋਂ ਵੱਖ ਨਹੀਂ ਕੀਤਾ ਜਾ ਸਕਦਾ। ਭਾਰਤ ਬਹੁ-ਧਰਮੀ ਦੇਸ਼ ਹੈ, ਜਿਸ ਦਾ ਸੰਵਿਧਾਨ ਹਰ ਇਕ ਨੂੰ ਅਪਣੇ ਅਪਣੇ ਧਰਮ ਅਨੁਸਾਰ ਰਹਿਣ ਦੀ ਇਜਾਜ਼ਤ ਦਿੰਦਾ ਹੈ। ਅਜਿਹੇ ਵਿਚ ਨੌਜਵਾਨਾਂ ਨੂੰ ਟੈਸਟ ਵਿਚ ਬੈਠਣ ਲਈ ਕਕਾਰ ਉਤਾਰਨ ਲਈ ਮਜਬੂਰ ਕਰਨ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ। ਚੰਡੀਗੜ੍ਹ ਜੋ ਪੰਜਾਬ ਦਾ ਹਿੱਸਾ ਹੈ ਇਥੇ ਸਿੱਖਾਂ ਦੀਆਂ ਭਾਵਨਾਵਾਂ ਦੀ ਅਣਦੇਖੀ ਕਰਨਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਲਗਦਾ ਹੈ ਕਿ ਇਹ ਸੱਭ ਜਾਣਬੁੱਝ ਕੇ ਕੀਤਾ ਗਿਆ ਹੈ ਅਤੇ ਨੌਜਵਾਨਾਂ ਦੇ ਵਿਰੋਧ ਤੋਂ ਬਾਅਦ ਕੜੇ ਅਤੇ ਸ੍ਰੀ ਸਾਹਿਬ ਤੇ ਟੇਪਾਂ ਲਗਾ ਕੇ ਟੈਸਟ ਵਿਚ ਬੈਠਣ ਦੀ ਇਜਾਜ਼ਤ ਦਿਤੀ ਗਈ। ਚੰਡੀਗੜ੍ਹ ਦੇ ਪ੍ਰਸ਼ਾਸਕ ਤੋਂ ਸਬੰਧਤ ਅਧਿਕਾਰੀਆਂ ਵਿਰੁਧ ਸਖ਼ਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਕਿਹਾ ਕਿ ਪੰਜਾਬ ਦੀ ਰਾਜਧਾਨੀ ਵਿਚ ਅਜਿਹੀ ਹਰਕਤ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ ਉਹ ਵੀ ਇਸ ’ਤੇ ਸਖ਼ਤ ਕਾਰਵਾਈ ਕਰਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement