ਗੁਰਦਾਸਪੁਰ ‘ਚ ਤੀਆਂ ਦੀਆਂ ਰੌਣਕਾਂ, ਸੁਖਜਿੰਦਰ ਰੰਧਾਵਾ ਦੀ ਪਤਨੀ ਨੇ ਆਯੋਜਿਤ ਕਰਵਾਇਆ ਪ੍ਰੋਗਰਾਮ
Published : Aug 9, 2021, 12:16 pm IST
Updated : Aug 9, 2021, 12:18 pm IST
SHARE ARTICLE
Celebrated teej festival in gurdaspur
Celebrated teej festival in gurdaspur

ਵਿਧਾਇਕ ਸੁਖਜਿੰਦਰ ਰੰਧਾਵਾ ਦੀ ਪਤਨੀ ਨੇ ਆਯੋਜਿਤ ਕਰਵਾਇਆ ਪ੍ਰੋਗਰਾਮ

ਗੁਰਦਾਸਪੁਰ ( ਨਿਤਿਨ ਲੂਥਰਾ)  ਤੀਜ ਔਰਤਾਂ ਦਾ ਰਵਾਇਤੀ ਤਿਉਹਾਰ ਮੰਨਿਆ ਜਾਂਦਾ ਹੈ। ਤੀਆਂ ਦਾ ਤਿਉਹਾਰ ਭਾਰਤ ਵਿਚ ਮੁੱਖ ਰਵਾਇਤੀ ਖੇਤਰ  ਪੰਜਾਬ, ਹਰਿਆਣਾ, ਰਾਜਸਥਾਨ, ਚੰਡੀਗੜ੍ਹ ਆਦਿ ਵਿਚ ਮਨਾਇਆ ਜਾਂਦਾ ਹੈ। ਪੰਜਾਬ ਵਿਚ ਤੀਜ ਦੇ ਤਿਉਹਾਰ ਨੂੰ 'ਤੀਆਂ ਤੀਜ ਦੀਆਂ' ਦੇ ਨਾਮ ਨਾਲ ਜਾਣਿਆ ਜਾਂਦਾ ਹੈ।

Celebrated teej festival in gurdaspurCelebrated teej festival in gurdaspur

ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਕਸਬਾ ਕਲਾਨੌਰ ਵਿਖੇ ਵੀ ਤੀਆਂ ਦਾ ਤਿਉਹਾਰ  ਧੂਮ ਧਾਮ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾਂ ਦੀ ਪਤਨੀ ਤਜਿੰਦਰ ਕੌਰ ਰੰਧਾਵਾਂ ਵਿਸ਼ੇਸ਼ ਤੌਰ 'ਤੇ ਪਹੁੰਚੇ। 

Celebrated teej festival in gurdaspur Tajinder Kaur Randhawa

ਰੋਜ਼ਾਨਾ ਸਪੋਕਸਮੈਨ ਦੇ ਪੱਤਰਕਾਰ  ਨਾਲ ਗੱਲਬਾਤ ਕਰਦਿਆਂ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਤਜਿੰਦਰ ਕੌਰ ਨੇ ਕਿਹਾ ਕਿ ਇਹੋ ਜਿਹੇ ਸਮਾਗਮ ਸਾਨੂੰ ਆਪਣੇ ਵਿਰਸੇ ਨਾਲ ਜੋੜਦੇ ਹਨ। ਅਸੀਂ ਇਸ ਤਰ੍ਹਾਂ ਦੇ ਪ੍ਰੋਗਰਾਮ ਕਰਵਾਉਂਦੇ ਰਹਿੰਦੇ ਹਾਂ।

Celebrated teej festival in gurdaspurCelebrated teej festival in gurdaspur

ਸਾਨੂੰ ਇਹੋ ਜਿਹੇ ਪ੍ਰੋਗਰਾਮਾਂ ਵਿੱਚ ਪਹੁੰਚਣਾ ਵੀ ਚਾਹੀਦਾ ਹੈ ਅਤੇ ਇਹਨਾਂ ਦਾ ਹਿੱਸਾ ਬਣਨਾ ਚਾਹੀਦਾ ਹੈ। ਇਸ ਨਾਲ ਲੋਕ ਆਪਣੇ ਪੰਜਾਬੀ ਸਭਿਆਚਾਰ ਨਾਲ ਜੁੜੇ ਰਹਿੰਦੇ ਹਨ। ਇਸ ਨਾਲ ਨਵੀਂ ਪੀੜੀ ਵੀ ਆਪਣੇ ਵਿਰਸੇ ਨਾਲ ਜੁੜੀ ਰਹੇਗੀ।

Celebrated teej festival in gurdaspur Tajinder Kaur Randhawa

ਉਨ੍ਹਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ  ਇਕ ਐਨਜੀਓ ਦੀ ਸ਼ੁਰੂਆਤ ਕਰਾਂਗੇ ਜਿਸ ਨਾਲ ਬੇਰੁਜ਼ਗਾਰ ਔਰਤਾਂ ਨੂੰ ਰੁਜ਼ਗਾਰ ਮਿਲੇਗਾ। ਜਿਸ ਕੰਮ ਵਿਚ ਉਹ ਪ੍ਰਫੁਲਤ ਹਨ  ਉਹ ਕੰਮ ਕਰਕੇ ਉਹ ਆਪਣੇ ਪੈਰਾਂ ਤੇ ਖੜੀਆਂ ਹੋ ਸਕਦੀਆਂ ਹਨ।

Celebrated teej festival in gurdaspurCelebrated teej festival in gurdaspur

 ਤੀਆਂ ਦਾ ਤਿਉਹਾਰ ਮਨਾ ਰਹੀਆਂ ਕੁੜੀਆਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਹਨਾਂ ਨੂੰ ਬਹੁਤ ਵਧੀਆਂ  ਲੱਗ ਰਿਹਾ ਹੈ ਤੀਆਂ ਦਾ ਤਿਉਹਾਰ ਮਨਾ ਕੇ  ਕਿਉਂਕਿ ਉਹ ਇਸ ਨਾਲ ਆਪਣੇ ਪੁਰਾਣੇ ਵਿਰਸੇ ਨਾਲ ਜੁੜੇ ਰਹਿੰਦੇ ਹਨ।  ਇਸ ਸਮਾਗਮ ਵਿਚ ਵੱਖ-ਵੱਖ ਤਰ੍ਹਾਂ ਦੀਆਂ ਸਟਾਲਾਂ ਲਗਾਈਆਂ ਗਈਆਂ ਅਤੇ ਮਹਿਲਾਵਾਂ ਅਤੇ  ਕੁੜੀਆਂ ਨੇ ਪੀਂਘਾਂ ਝੂਟੀਆਂ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement