378.77 ਏਕੜ ਵਿਚ ਹਾਈ-ਟੈੱਕ ਵੈਲੀ ਦੀ ਸਥਾਪਨਾ ਨਾਲ ਲੁਧਿਆਣਾ ਵਿਸ਼ਵ ਦੇ ਨਕਸ਼ੇ ’ਤੇ ਹੋਵੇਗਾ : ਸੁੰਦਰ
Published : Aug 9, 2021, 12:57 am IST
Updated : Aug 9, 2021, 12:57 am IST
SHARE ARTICLE
image
image

378.77 ਏਕੜ ਵਿਚ ਹਾਈ-ਟੈੱਕ ਵੈਲੀ ਦੀ ਸਥਾਪਨਾ ਨਾਲ ਲੁਧਿਆਣਾ ਵਿਸ਼ਵ ਦੇ ਨਕਸ਼ੇ ’ਤੇ ਹੋਵੇਗਾ : ਸੁੰਦਰ ਸ਼ਾਮ ਅਰੋੜਾ

ਚੰਡੀਗੜ੍ਹ, 8 ਅਗੱਸਤ (ਭੁੱਲਰ) :  ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ. ਸੁੰਦਰ ਸ਼ਾਮ ਅਰੋੜਾ ਨੇ ਅੱਜ ਕਿਹਾ ਕਿ 378.77 ਏਕੜ ਜ਼ਮੀਨ ’ਤੇ ਹਾਈ-ਟੈਕ ਸਾਈਕਲ ਵੈਲੀ ਦੀ ਸਥਾਪਨਾ ਨਾਲ, ਲੁਧਿਆਣਾ ਵਿਸ਼ਵ ਦੇ ਨਕਸ਼ੇ ’ਤੇ ਆ ਜਾਵੇਗਾ ਕਿਉਂਕਿ ਸਾਈਕਲ ਉਦਯੋਗ ਵਿਚਲੀਆਂ ਵੱਡੀਆਂ ਕੰਪਨੀਆਂ ਇਥੇ ਅਪਣੀਆਂ ਇਕਾਈਆਂ ਸਥਾਪਤ ਕਰ ਰਹੀਆਂ ਹਨ, ਜਿਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। 
ਖਾਕਾ ਯੋਜਨਾ, ਚੇਂਜ ਆਫ਼ ਲੈਂਡ ਯੂਜ਼ (ਸੀਐਲਯੂ), ਈ.ਆਈ.ਏ. ਨੋਟੀਫ਼ੀਕੇਸ਼ਨ ਦੇ ਅਧੀਨ ਵਾਤਾਵਰਣ ਸਬੰਧੀ ਪ੍ਰਵਾਨਗੀ ਦੇ ਨਾਲ ਰੇਰਾ ਨੂੰ 378.77 ਏਕੜ ਜ਼ਮੀਨ ਦੇ ਪੂਰੇ ਹਿੱਸੇ ਲਈ ਪ੍ਰਵਾਨਗੀ ਵੀ ਦਿਤੀ ਗਈ ਹੈ। ਇਸ ਪ੍ਰਾਜੈਕਟ ’ਤੇ 365 ਕਰੋੜ ਰੁਪਏ ਦੀ ਲਾਗਤ ਆਵੇਗੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਰਾਜ ਵਿਚ ਅਜਿਹੇ ਉਦਯੋਗਿਕ ਪ੍ਰਾਜੈਕਟ ਸਥਾਪਤ ਕਰਨ ਲਈ ਠੋਸ ਯਤਨ ਕਰ ਰਹੀ ਹੈ ਜੋ ਵਾਤਾਵਰਣ ਪੱਖੀ ਹੋਣ ਦੇ ਨਾਲ-ਨਾਲ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹਈਆ ਕਰਵਾਉਣ ਦੇ ਦੋਹਰੇ ਉਦੇਸ਼ ਦੀ ਪੂਰਤੀ ਕਰਨਗੇ।
ਉਨ੍ਹਾਂ ਦਸਿਆ ਕਿ ਹੀਰੋ ਸਾਈਕਲਜ਼ ਲਿਮਟਿਡ, ਲੁਧਿਆਣਾ ਨੂੰ ਅਪਣੀ ਸਹਾਇਕ ਇਕਾਈ ਸਥਾਪਤ ਕਰਨ ਲਈ ਦਸੰਬਰ, 2018 ਵਿਚ 100 ਏਕੜ ਪਲਾਟ ਅਲਾਟ ਕੀਤਾ ਗਿਆ ਸੀ, ਜਿਸ ਉਤੇ ਹੀਰੋ ਸਾਈਕਲਜ਼ ਲਿਮਟਿਡ ਨੇ ਲੋੜੀਂਦੇ ਨਿਰਮਾਣ ਢਾਂਚੇ ਦੇ ਨਿਰਮਾਣ ਤੋਂ ਬਾਅਦ ਅਪ੍ਰੈਲ, 2021 ਤੋਂ ਪਹਿਲਾਂ ਹੀ ਉਤਪਾਦਨ ਸ਼ੁਰੂ ਕਰ ਦਿਤਾ ਹੈ। 
ਇਸ ਦੇ ਨਾਲ ਹੀ ਆਦਿੱਤਿਆ ਬਿਰਲਾ ਗਰੁੱਪ ਅਤੇ ਜੇਕੇ ਪੇਪਰ ਇੰਡਸਟਰੀ ਨੂੰ ਕ੍ਰਮਵਾਰ 61.38 ਏਕੜ ਪਲਾਟ ਅਤੇ 17 ਏਕੜ ਪਲਾਟ ਅਲਾਟ ਕੀਤਾ ਗਿਆ ਹੈ। ਉਨ੍ਹਾਂ ਦਸਿਆ ਕਿ ਪੀ.ਐਸ.ਟੀ.ਸੀ.ਐਲ. 30 ਏਕੜ ਜ਼ਮੀਨ ’ਤੇ 400 ਕੇਵੀਏ ਦਾ ਬਿਜਲੀ ਗਰਿੱਡ ਸਟੇਸ਼ਨ ਸਥਾਪਤ ਕਰੇਗਾ, ਜਿਸ ਲਈ ਪੀਐਸਟੀਸੀਐਲ ਨੇ ਵਿਕਾਸ ਕਾਰਜ ਵੀ ਅਪਣੇ ਹੱਥ ਵਿਚ ਲਏ ਹੋਏ ਹਨ।
ਉਦਯੋਗ ਅਤੇ ਵਣਜ ਮੰਤਰੀ ਨੇ ਅੱਗੇ ਕਿਹਾ ਕਿ ਸਾਈਕਲ ਵੈਲੀ ਨੂੰ 100 ਫੁੱਟ ਚੌੜੀ 4 ਲੇਨ ਅਤੇ 8.3 ਕਿਲੋਮੀਟਰ ਲੰਮੀ ਬਾਹਰੀ ਕੰਕਰੀਟ ਸੜਕ ਬਣਾ ਕੇ ਚੰਡੀਗੜ੍ਹ-ਲੁਧਿਆਣਾ ਕੌਮੀ ਰਾਜਮਾਰਗ ਨਾਲ ਜੋੜਿਆ ਗਿਆ ਹੈ ਅਤੇ ਇਸ ਨੂੰ 14 ਅਪ੍ਰੈਲ, 2021 ਨੂੰ ਜਨਤਾ ਨੂੰ ਸੌਂਪਿਆ ਗਿਆ। 
ਜ਼ਿਕਰਯੋਗ ਹੈ ਕਿ ਸਾਈਕਲ ਵੈਲੀ ਦਾ ਅੰਦਰੂਨੀ ਵਿਕਾਸ ਅਰਥਾਤ 33 ਮੀਟਰ ਅਤੇ 24 ਮੀਟਰ ਚੌੜੀਆਂ ਅੰਦਰੂਨੀ ਕੰਕਰੀਟ ਸੜਕਾਂ, ਸਟਾਰਮ ਵਾਟਰ ਡਰੇਨੇਜ ਸਿਸਟਮ, ਸੀਵਰੇਜ ਕੁਲੈਕਸ਼ਨ ਸਿਸਟਮ ਅਤੇ ਐਫਲੂਐਂਟ ਕੁਲੈਕਸਨ ਸਿਸਟਮ ਦਾ ਨਿਰਮਾਣ ਮੁਕੰਮਲ ਹੋ ਚੁੱਕਾ ਹੈ ਅਤੇ ਹੋਰ ਕੰਮ ਪ੍ਰਗਤੀ ਅਧੀਨ ਹਨ। ਸਾਈਕਲ ਵੈਲੀ ਦਾ ਬੁਨਿਆਦੀ ਅੰਦਰੂਨੀ ਵਿਕਾਸ ਕਾਰਜ 28 ਫਰਵਰੀ, 2022 ਤਕ ਪੂਰਾ ਹੋ ਜਾਵੇਗਾ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement