ਪੰਜਾਬ 'ਚ ਕਤਲ ਤੇ ਗੈਂਗਵਾਰ ਪੁਲਿਸ ਤੇ ਸਰਕਾਰ ਲਈ ਸ਼ਰਮ ਵਾਲੀ ਗੱਲ- ਸੁਖਜਿੰਦਰ ਰੰਧਾਵਾ
Published : Aug 9, 2021, 3:21 pm IST
Updated : Aug 9, 2021, 3:52 pm IST
SHARE ARTICLE
Sukhjinder Singh Randhawa
Sukhjinder Singh Randhawa

ਸਿਰਫ਼ ਬਿਆਨਾਂ ਨਾਲ ਨਹੀਂ ਹੋਵੇਗੀ ਬਿਜਲੀ ਸਸਤੀ,ਕੰਮ ਵੀ ਕਰਨਾ ਪਵੇਗਾ

ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ ) ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰੂ ਘਰ 'ਚ ਮੱਥਾ ਟੇਕਿਆ ਅਤੇ ਇਲਾਹੀ ਬਾਣੀ ਦਾ ਆਨੰਦ ਮਾਣਿਆ। ਇਸ ਮਗਰੋਂ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਵੱਖ-ਵੱਖ ਮੁੱਦਿਆਂ 'ਤੇ ਆਪਣੇ ਵਿਚਾਰ ਸਾਂਝੇ ਕੀਤੇ।

Sukhjinder Singh RandhawaSukhjinder Singh Randhawa

ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ 'ਚ ਲਗਾਤਾਰ ਵੱਧ ਰਹੀ ਗੈਂਗਵਾਰ ਅਤੇ ਸਰ੍ਹੇਆਮ ਕਤਲ ਦੀਆਂ ਘਟਨਾਵਾਂ ਪੁਲਿਸ ਪ੍ਰਸ਼ਾਸਨ ਤੇ ਸਰਕਾਰ ਲਈ ਸ਼ਰਮਨਾਕ ਗੱਲ ਹੈ। ਸਿਆਸੀ ਪਾਰਟੀਆਂ 'ਤੇ ਵਰ੍ਹਦਿਆਂ ਸੁਖਜਿੰਦਰ ਰੰਧਾਵਾ ਨੇ ਬਿਜਲੀ ਮੁੱਦੇ 'ਤੇ ਖੂਬ ਖਰੀ-ਖੋਟੀ ਸੁਣਾਈ।  ਉਹਨਾਂ ਕਿਹਾ ਕਿ ਕਾਤਲਾਂ ਨੂੰ ਰੋਕਣਾ ਪਵੇਗਾ। ਕਤਲਾਂ ਉਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ।

Sukhjinder Singh RandhawaSukhjinder Singh Randhawa

ਸਾਨੂੰ ਸਭ ਨੂੰ ਮਿਲਕੇ ਵਿਚਾਰ ਕਰਨ ਦੀ ਜ਼ਰੂਰਤ ਹੈ। ਬਿਜਲੀ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਬਿਜਲੀ ਸਸਤੀ ਜਾਂ ਮਹਿੰਗੀ ਬਿਆਨਾਂ ਨਾਲ ਨਹੀਂ ਹੁੰਦੀ। ਇਸ ਉੱਤੇ ਕੰਮ ਕਰਨਾ ਪੈਂਦਾ ਹੈ। ਉਨ੍ਹਾਂ ਬਾਕੀ ਪਾਰਟੀਆਂ ਦੇ ਨਾਲ ਆਪਣੀ ਪਾਰਟੀ ਨੂੰ ਵਿਚ ਲੈਂਦੇ ਕਿਹਾ ਕਿ  ਸਿਆਸੀ ਆਗੂਆਂ ਨੂੰ ਇਸ ਤਰ੍ਹਾਂ ਦੇ ਬਿਆਨ ਨਹੀਂ ਦੇਣੇ ਚਾਹੀਦੇ, ਲੋਕ ਬੜੇ ਸਿਆਣੇ ਹਨ। ਉਨ੍ਹਾਂ ਖੁਦ ਫੈਸਲਾ ਕਰ ਲੈਣਾ।

Sukhjinder Singh RandhawaSukhjinder Singh Randhawa

ਉਨ੍ਹਾਂ ਸਿੱਧੂ ਦੀ ਪ੍ਰਧਾਨਗੀ ਨੂੰ ਲੈ ਕੇ ਕਿਹਾ ਕਿ ਹਰ ਕੋਈ ਪਾਰਟੀ ਪ੍ਰਧਾਨ ਬਦਲਦੀ ਜਾਖੜ ਸਾਹਿਬ ਵੀ ਬਦਲੇ ਸਨ । ਭੱਠਲ ਵੀ ਬਦਲੀ ਸੀ ਇਹ ਪਾਰਟੀ ਦੇ ਫੈਸਲੇ ਹਨ। ਉਨ੍ਹਾਂ ਕਿਹਾ 2022ਦੀਆਂ ਚੋਣਾਂ ਦੀ ਪੂਰੀ ਤਿਆਰੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੇਰੇ ਪਿਤਾ ਸਮਾਨ ਹੈ ਉਹ ਮੇਰੇ ਤੋਂ ਵੱਡੇ ਹਨ ਅਸੀਂ ਉਨ੍ਹਾਂ ਦਾ ਸਤਿਕਾਰ ਕਰਦੇ ਹਾਂ ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement