ਸੀਕਰ ਦੇ ਖਾਟੂ ਸ਼ਿਆਮ ਮੰਦਰ ਬਾਹਰ ਮਚੀ ਭਾਜੜ, 3 ਔਰਤਾਂ ਦੀ ਮੌਤ
Published : Aug 9, 2022, 12:44 am IST
Updated : Aug 9, 2022, 12:44 am IST
SHARE ARTICLE
image
image

ਸੀਕਰ ਦੇ ਖਾਟੂ ਸ਼ਿਆਮ ਮੰਦਰ ਬਾਹਰ ਮਚੀ ਭਾਜੜ, 3 ਔਰਤਾਂ ਦੀ ਮੌਤ

ਸੀਕਰ, 8 ਅਗੱਸਤ : ਰਾਜਸਥਾਨ ਦੇ ਸੀਕਰ ਜ਼ਿਲ੍ਹੇ ’ਚ ਸੋਮਵਾਰ ਤੜਕੇ ਖਾਟੂ ਸ਼ਿਆਮ ਮੰਦਰ ਦੇ ਬਾਹਰ ਭਾਜੜ ’ਚ 3 ਔਰਤਾਂ ਦੀ ਮੌਤ ਹੋ ਗਈ ਜਦਕਿ ਚਾ ਹੋਰ ਸ਼ਰਧਾਲੂ ਜ਼ਖ਼ਮੀ ਹੋ ਗਏ ਪੁਲਿਸ ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ।  ਉਨ੍ਹਾਂ ਦਸਿਆ ਕਿ ਹਾਦਸੇ ਨੂੰ ਲੈ ਕੇ ਖਾਟੂ ਸ਼ਿਆਮ ਦੀ ਐਸਐਚਓ ਰਿਆ ਚੌਧਰੀ ਨੂੰ ਮੁਅੱਤਲ ਕਰ ਦਿਤਾ ਗਿਆ ਹੈ। ਸੀਕਰ ਦੇ ਪੁਲਿਸ ਅਧਿਕਾਰੀ ਕੁੰਵਰ ਰਾਸ਼ਟਰਦੀਪ ਨੇ ਦਸਿਆ ਕਿ ਹਾਦਸਾ ਤੜਕੇ ਸਾਢੇ 4 ਵਜੇ ਉਸ ਸਮੇਂ ਵਾਪਰਿਆ, ਜਦੋਂ ਮੰਦਰ ਖੁਲ੍ਹਿਆ। ਮੰਦਰ ਦੇ ਬਾਹਰ ਲੰਬੀਆਂ ਕਤਾਰਾਂ ਸਨ। ਭਾਰੀ ਭੀੜ ’ਚ ਇਕ ਕਤਾਰ ’ਚ ਖੜ੍ਹੀ 63 ਸਾਲਾ ਔਰਤ ਹੇਠਾਂ ਡਿੱਗ ਪਈ। ਉਸ ਨੂੰ ਦਿਲ ਦੀ ਬੀਮਾਰੀ ਸੀ। ਉਸ ਦੇ ਪਿੱਛੇ ਖੜ੍ਹੀਆਂ ਦੋ ਹੋਰ ਔਰਤਾਂ ਵੀ ਡਿੱਗ ਪਈਆਂ। ਭਾਜੜ ’ਚ ਉਨ੍ਹਾਂ ਦੀ ਮੌਤ ਹੋ ਗਈ। ਉਧਰ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਔਰਤਾਂ ਦੀ ਮੌਤ ’ਤੇ ਦੁੱਖ ਜਾਹਰ ਕਰਦੇ ਹੋਏ ਮਿ੍ਰਤਕ ਪਰਵਾਰਾਂ ਪ੍ਰਤੀ ਹਮਦਰਦੀ ਜਾਹਰ ਕੀਤੀ ਹੈ। ਗਹਿਲੋਤ ਨੇ ਟਵੀਟ ਕੀਤਾ, ‘‘ਸੀਕਰ ’ਚ ਖਾਟੂਸ਼ਿਆਮ ਜੀ ਦੇ ਮੰਦਰ ’ਚ ਭਾਜੜ ਮਚ ਜਾਣ ਨਾਲ 3 ਮਹਿਲਾ ਸ਼ਰਧਾਲੂਆਂ ਦੀ ਮੌਤ ਬੇਹੱਦ ਦੁੱਖਦ ਅਤੇ ਬਦਕਿਸਮਤੀਪੂਰਨ ਹੈ। ਮੇਰੀ ਹਮਦਰਦੀ ਮਿ੍ਰਤਕ ਪਰਵਾਰਾਂ ਨਾਲ ਹੈ। ਪਰਮਾਤਮਾ ਉਨ੍ਹਾਂ ਨੂੰ ਇਹ ਦੁੱਖ ਸਹਿਣ ਦੀ ਸ਼ਕਤੀ ਬਖਸ਼ੇ ਅਤੇ ਮਰਹੂਮ ਆਤਮਾ ਨੂੰ ਸ਼ਾਂਤੀ ਪ੍ਰਦਾਨ ਕਰੇ। ਭਾਜੜ ’ਚ ਜ਼ਖ਼ਮੀ ਹੋਏ ਸ਼ਰਧਾਲੂਆਂ ਦੇ ਛੇਤੀ ਸਿਹਤਮੰਦ ਹੋਣ ਦੀ ਕਾਮਨਾ ਕਰਦਾ ਹਾਂ। (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement