ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਪੀਣ ਵਾਲਾ ਸਾਫ਼ ਸੁਥਰਾ ਪਾਣੀ ਤੇ ਸਾਫ਼ ਸਫ਼ਾਈ ਦੀ ਸਹੂਲਤ ਦੇਣ ਲਈ ਵਚਨਬੱਧ
Published : Aug 9, 2022, 8:45 pm IST
Updated : Aug 9, 2022, 8:45 pm IST
SHARE ARTICLE
Water Supply Minister Brahm Shankar Jimpa and Others
Water Supply Minister Brahm Shankar Jimpa and Others

ਬ੍ਰਹ ਸ਼ੰਕਰ ਜਿੰਪਾ ਵੱਲੋਂ ਅਧਿਕਾਰੀਆਂ ਨੂੰ ਲੰਬਿਤ ਪਏ ਪ੍ਰੋਜੈਕਟਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਅਤੇ ਸੈਨੀਟੇਸ਼ਨ ਦੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ। ਅੱਜ ਏਥੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਨਾਲ ਇੱਕ ਜਾਇਜ਼ਾ ਮੀਟਿੰਗ ਦੌਰਾਨ ਜਲ ਸਪਲਾਈ ਮੰਤਰੀ ਬ੍ਰਹ ਸ਼ੰਕਰ ਜਿੰਪਾ ਨੇ ਅਧਿਕਾਰੀਆਂ ਨੂੰ ਲੰਬਿਤ ਪਏ ਪ੍ਰੋਜੈਕਟਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਲੋਕਾਂ ਨੂੰ ਮਿਲਣ ਵਾਲੀਆਂ ਸੁਵਿਧਾਵਾਂ ਵਿੱਚ ਕੋਈ ਵੀ ਦੇਰੀ ਨਾ ਹੋਵੇ।

Brahm Shankar JimpaBrahm Shankar Jimpa

ਜਿੰਪਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਸਮਾਂਬੱਧ ਅਤੇ ਮਿਆਰੀ ਸਹੂਲਤਾਂ ਦੇਣ ਲਈ ਪਾਬੰਦ ਹੈ। ਇਸ ਕਰਕੇ ਕਿਸੇ ਵੀ ਪ੍ਰੋਜੈਕਟ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਸਹਿਣ ਨਹੀਂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਪ੍ਰੋਜੈਕਟਾਂ ਸਬੰਧੀ ਸਾਰੇ ਮਾਪਦੰਡਾਂ ਨੂੰ ਅਪਨਾਉਣ ਲਈ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰੋਜੈਕਟ ਦੇ ਮਿਆਰ ਨਾਲ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ।

PUNJAB GOVT WILL NOT SUCCUMB TO PRESSURE TACTICS: BRAM SHANKER JIMPABrahm Shankar Jimpa

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਸੂਬੇ ਦੇ ਸਾਰੇ ਪਿੰਡਾਂ ਨੂੰ ਪੀਣ ਵਾਲਾ ਪਾਣੀ ਮੁਹੱਈਆਂ ਕਰਵਾਉਣ ਸਬੰਧੀ ਪ੍ਰੋਜੈਕਟ ਨੂੰ ਵੀ ਨਿਰਧਾਰਤ ਸਮੇਂ ਵਿੱਚ ਪੂਰਾ ਕਰਨ ਦੇ ਜਿੰਪਾ ਨੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਅੱਜ ਜਿੰਪਾ ਨੇ ਵਿਭਾਗ ਦੀਆਂ ਹੋਰ ਕੁੱਝ ਹੋਰ ਜਾਇਜ਼ਾ ਮੀਟਿੰਗਾਂ ਕਰਨ ਤੋਂ ਇਲਾਵਾਂ ਵੱਖ ਵੱਖ ਯੂਨੀਅਨਾਂ ਨਾਲ ਵੀ ਮੀਟਿੰਗਾਂ ਕੀਤੀਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement