ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਰਕਾਰੀ ਮਿਡਲ ਸਕੂਲ ਗੋਚਰ ਦਾ ਕੀਤਾ ਦੌਰਾ
Published : Aug 9, 2022, 8:37 pm IST
Updated : Aug 9, 2022, 8:37 pm IST
SHARE ARTICLE
Harjot Singh Bains visited Government Middle School Gochar
Harjot Singh Bains visited Government Middle School Gochar

ਸਕੂਲ ਦੀਆਂ ਸਮੱਸਿਆਵਾਂ ਦਾ ਜਲਦ ਨਿਬੇੜਾ ਕਰਨ ਦੇ ਦਿੱਤੇ ਨਿਰਦੇਸ਼

 

ਚੰਡੀਗੜ੍ਹ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਿੱਖਿਆ ਸੰਸਥਾਵਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕਾਰਜ਼ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਸ੍ਰ.ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਦੀ ਅਸਲ ਸਥਿਤੀ ਜਾਣਨ ਲਈ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ ਜਾ ਰਿਹਾ ਹੈ।  ਬੈਂਸ ਵੱਲੋਂ ਅੱਜ ਸਰਕਾਰੀ ਮਿਡਲ ਸਕੂਲ ਗੋਚਰ ਦਾ ਦੌਰਾ ਕੀਤਾ ਗਿਆ ।

Harjot Singh Bains visited Government Middle School Gochar
Harjot Singh Bains visited Government Middle School Gochar

ਇਸ ਦੌਰੇ ਦੌਰਾਨ ਸਾਹਮਣੇ ਆਇਆ ਕਿ ਵਿਦਿਆਰਥੀ ਬੁਨਿਆਂਦੀ ਸਹੂਲਤਾਂ ਤੋਂ ਵਾਂਝੇ ਹਨ, ਉਸ ਦੇ ਨਾਲ ਹੀ ਸਕੂਲ ਦੀ ਇਮਾਰਤ ਦੀ ਹਾਲਤ ਵੀ ਤਰਸਯੋਗ ਹੈ। ਸਕੂਲ ਦੀ ਚਾਰਦੀਵਾਰੀ ਕਈ ਥਾਵਾਂ ਤੋ ਡਿੱਗੀ ਹੋਈ ਸੀ ਅਤੇ ਸਕੂਲ ਦੀ ਬਿਜਲੀ ਫਿਟਿੰਗ ਦੀ ਸਥਿਤੀ ਵੀ ਬਹੁਤ ਤਰਸਯੋਗ ਹੈ ਜਿਸ ਕਾਰਣ ਬਰਸਾਤ ਦੇ ਦਿਨਾਂ ਵਿੱਚ ਕੰਧਾਂ ਵਿੱਚ ਅਕਸਰ ਕਰੰਟ ਆ ਜਾਂਦਾ ਹੈ ਅਤੇ ਬੱਚਿਆਂ ਨੂੰ ਕਰੰਟ ਤੋਂ ਬਚਾਉਣ ਲਈ ਗਰਮੀ ਦੇ ਮੌਸਮ ਵਿੱਚ ਬਿਜਲੀ ਦੀ ਸਪਲਾਈ ਬੰਦ ਰੱਖਣੀ ਪੈਂਦੀ ਹੈ।

Harjot Singh BainsHarjot Singh Bains

ਇਸੇ ਤਰ੍ਹਾਂ ਸਕੂਲ ਦੇ ਖੇਡ ਮੈਦਾਨ ਦੀ ਹਾਲਤ ਵੀ ਬਹੁਤ ਖਰਾਬ ਹੈ। ਸਕੂਲ ਦੀਆਂ ਸਮਸਿਆਵਾਂ ਦਾ ਜਲਦ ਨਿਬੇੜਾ ਕਰਨ ਲਈ ਸਿੱਖਿਆਂ ਮੰਤਰੀ ਨੇ ਵਿਭਾਗ ਦੇ ਜੇ.ਈ ਨੂੰ ਆਪਣੀ ਰਿਪੋਰਟ ਤੁਰੰਤ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। ਹਰਜੋਤ ਸਿੰਘ ਬੈਂਸ  ਨੇ ਪਿਛਲੇ ਕਈ ਸਾਲਾਂ ਤੋਂ ਤਰਸ਼ਯੋਗ ਹਾਲਾਤਾਂ ਵਿੱਚ ਵਿਦਿਆਰਥੀਆਂ ਨੂੰ ਪੜਾ ਰਹੇ ਅਧਿਆਪਕਾਂ ਦੀ ਸਲਾਘਾ ਕੀਤੀ ਅਤੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਵੀ ਕੀਤੀ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement