ਕਰਜ਼ੇ ਦੀ ਭੇਂਟ ਚੜ੍ਹਿਆ ਇੱਕ ਹੋਰ ਕਿਸਾਨ : 3 ਏਕੜ ਜ਼ਮੀਨ ਦੇ ਮਾਲਕ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ
Published : Aug 9, 2023, 11:05 am IST
Updated : Aug 9, 2023, 11:05 am IST
SHARE ARTICLE
PHOTO
PHOTO

7 ਸਾਲਾ ਮੰਦਬੁੱਧੀ ਪੁੱਤਰ ਤੇ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ

 

ਲਹਿਰਾਗਾਗਾ : ਪਿੰਡ ਭੁਟਾਲ ਕਲਾਂ ਵਿਖੇ ਕਰਜ਼ੇ ਤੋਂ ਤੰਗ ਇਕ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਸੁਖਪਾਲ ਸਿੰਘ (27) ਪੁੱਤਰ ਕਰਨੈਲ ਸਿੰਘ ਜੋ 3 ਏਕੜ ਜ਼ਮੀਨ ਦਾ ਮਾਲਕ ਦਸਿਆ ਜਾਂਦਾ ਹੈ, ਕਰਜ਼ਾ ਜ਼ਿਆਦਾ ਹੋਣ ਕਾਰਨ ਉਸ ਨੇ ਅਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਉਸ ਨੂੰ ਗੰਭੀਰ ਹਾਲਤ ’ਚ ਟੋਹਾਣਾ (ਹਰਿਆਣਾ) ਦੇ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸਦੀ ਇਲਾਜ ਦੌਰਾਨ ਮੌਤ ਹੋ ਗਈ।

ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਪਿਤਾ ਦੀ ਮੌਤ ਕੁੱਝ ਸਮਾਂ ਪਹਿਲਾਂ ਹੋ ਗਈ ਸੀ। ਮ੍ਰਿਤਕ ਦੀ ਪਤਨੀ ਸੰਦੀਪ ਕੌਰ ਅਤੇ 7 ਸਾਲਾਂ ਪੁੱਤਰ ਕਰਨਪ੍ਰੀਤ ਸਿੰਘ ਦੋਵੇਂ ਮੰਦਬੁੱਧੀ ਹਨ। ਪੁਲਸ ਨੇ 174 ਦੀ ਕਾਰਵਾਈ ਕਰਦਿਆਂ ਲਾਸ਼ ਪੋਸਟਮਾਰਟਮ ਕਰਵਾਉਣ ਮਗਰੋਂ ਵਾਰਸਾਂ ਨੂੰ ਸੌਂਪ ਦਿੱਤੀ ਹੈ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement