ਮਨੀਪੁਰ ਹਿੰਸਾ ਦੇ ਵਿਰੋਧ ਵਿਚ ਅੱਜ ਪੰਜਾਬ ਬੰਦ! ਵੱਖ-ਵੱਖ ਸ਼ਹਿਰਾਂ ਵਿਚ ਪੁਲਿਸ ਤਾਇਨਾਤ
Published : Aug 9, 2023, 11:00 am IST
Updated : Aug 9, 2023, 12:00 pm IST
SHARE ARTICLE
Punjab Band
Punjab Band

ਜਲੰਧਰ ਦੇ ਸਾਰੇ ਪ੍ਰਮੁੱਖ ਬਾਜ਼ਾਰ ਬੰਦ



ਚੰਡੀਗੜ੍ਹ: ਮਨੀਪੁਰ 'ਚ ਹਿੰਸਾ ਵਿਰੁਧ ਵਾਲਮੀਕਿ, ਰਵਿਦਾਸੀਆ ਅਤੇ ਈਸਾਈ ਭਾਈਚਾਰੇ ਨੇ ਸਾਂਝੇ ਤੌਰ 'ਤੇ ਪੰਜਾਬ ਬੰਦ ਦਾ ਸੱਦਾ ਦਿਤਾ ਹੈ। ਬੰਦ ਦੇ ਸੱਦੇ ਦੇ ਮੱਦੇਨਜ਼ਰ ਕਈ ਇਲਾਕਿਆਂ ਵਿਚ ਸਰਕਾਰੀ ਸਕੂਲ ਅਤੇ ਕਾਲਜ ਬੰਦ ਕਰ ਦਿਤੇ ਗਏ ਹਨ। ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਾਈਵੇਟ ਸਕੂਲਾਂ ਨੂੰ ਵੀ ਬੰਦ ਰੱਖਿਆ ਗਿਆ ਹੈ। ਜਲੰਧਰ, ਬਰਨਾਲਾ ਅਤੇ ਗੁਰਦਾਸਪੁਰ ਵਿਚ ਬੰਦ ਦਾ ਅਸਰ ਦੇਖਣ ਨੂੰ ਮਿਲਿਆ ਹੈ। ਜਲੰਧਰ ਦੇ ਸਾਰੇ ਪ੍ਰਮੁੱਖ ਬਾਜ਼ਾਰ ਬੰਦ ਹਨ।

ਇਹ ਵੀ ਪੜ੍ਹੋ: ਭਤੀਜੇ ਨੇ ਅਪਣੇ ਚਾਚਿਆਂ ਦਾ ਬੇਰਹਿਮੀ ਨਾਲ ਕੀਤਾ ਕਤਲ

ਬੰਦ ਸਮਰਥਕਾਂ ਦਾ ਕਹਿਣਾ ਹੈ ਕਿ ਉਹ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨਗੇ। ਇਸ ਦੌਰਾਨ ਹਾਈਵੇਅ ਜਾਮ ਕੀਤੇ ਜਾਣਗੇ। ਬਾਜ਼ਾਰ ਬੰਦ ਰਹਿਣਗੇ। ਸਿਰਫ਼ ਮੈਡੀਕਲ ਸਹੂਲਤਾਂ ਵਰਗੀਆਂ ਐਮਰਜੈਂਸੀ ਸੇਵਾਵਾਂ ਨੂੰ ਛੋਟ ਦਿਤੀ ਜਾਵੇਗੀ। ਬੰਦ ਦੌਰਾਨ ਐਂਬੂਲੈਂਸ, ਫਾਇਰ ਬ੍ਰਿਗੇਡ ਅਤੇ ਡਿਊਟੀ 'ਤੇ ਮੌਜੂਦ ਫੌਜੀ ਵਾਹਨਾਂ ਨੂੰ ਵਿਚ ਨਹੀਂ ਰੋਕਿਆ ਜਾਵੇਗਾ।

ਇਹ ਵੀ ਪੜ੍ਹੋ: ਆਸਮਾਨ ਛੂਹ ਰਹੀਆਂ ਸਬਜ਼ੀਆਂ ਦੀਆਂ ਕੀਮਤਾਂ :ਚੰਡੀਗੜ੍ਹ ’ਚ 200 ਰੁਪਏ ਪ੍ਰਤੀ ਕਿਲੋ ਵਿਕ ਰਹੇ ਟਮਾਟਰ  

ਬੰਦ ਨੂੰ ਲੈ ਕੇ ਜਲੰਧਰ ਅਤੇ ਲੁਧਿਆਣਾ 'ਚ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਦੌਰਾਨ ਰੋਡਵੇਜ਼ ਦੀਆਂ ਬੱਸਾਂ ਨੂੰ ਫਿਲਹਾਲ ਰਸਮੀ ਤੌਰ 'ਤੇ ਰੋਕਿਆ ਨਹੀਂ ਗਿਆ ਹੈ ਪਰ ਧਰਨਾ ਸ਼ੁਰੂ ਹੁੰਦੇ ਹੀ ਉਨ੍ਹਾਂ ਨੂੰ ਅਪਣੇ ਨੇੜਲੇ ਬੱਸ ਸਟੈਂਡ 'ਤੇ ਰੋਕ ਦਿਤਾ ਜਾਵੇਗਾ। ਪ੍ਰਾਈਵੇਟ ਅਪਰੇਟਰ ਵੀ ਕਿਸੇ ਨੁਕਸਾਨ ਤੋਂ ਬਚਣ ਲਈ ਬੱਸਾਂ ਨਹੀਂ ਚਲਾਉਣਗੇ।

ਇਹ ਵੀ ਪੜ੍ਹੋ: ਕਰਜ਼ੇ ਦੀ ਭੇਂਟ ਚੜ੍ਹਿਆ ਇੱਕ ਹੋਰ ਕਿਸਾਨ : 3 ਏਕੜ ਜ਼ਮੀਨ ਦੇ ਮਾਲਕ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ  

ਜਲੰਧਰ '2 ਚੌਕ ਬੰਦ, ਚੌਰਾਹਿਆਂ 'ਤੇ ਪੁਲਿਸ ਤਾਇਨਾਤ

ਬੰਦ ਦੇ ਲਿਹਾਜ਼ ਨਾਲ ਜਲੰਧਰ ਸੱਭ ਤੋਂ ਸੰਵੇਦਨਸ਼ੀਲ ਸ਼ਹਿਰ ਹੈ। ਇਸ ਦੇ ਮੱਦੇਨਜ਼ਰ ਕਪੂਰਥਲਾ ਚੌਕ, ਰਵਿਦਾਸ ਚੌਕ, ਬੀ.ਐਸ.ਐ.ਫ ਚੌਕ, ਨਕੋਦਰ ਚੌਕ ਤੇ ਬੀ.ਐਮ.ਸੀ. ਚੌਕ ’ਤੇ ਬੈਰੀਕੇਡਿੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਧਰਨਾਕਾਰੀਆਂ ਨੇ ਲੰਬੀ ਪਿੰਡ ਚੌਕ ਅਤੇ ਰਾਮਾ ਮੰਡੀ ਵਿਚ ਜਾਮ ਲਗਾ ਦਿਤਾ ਹੈ। ਇਸਾਈ ਭਾਈਚਾਰੇ ਦੇ ਲੋਕ ਇਥੇ ਰੋਸ ਪ੍ਰਦਰਸ਼ਨ ਕਰ ਰਹੇ ਹਨ।  ਇਸਾਈ ਭਾਈਚਾਰੇ ਨਾਲ ਸਬੰਧਤ ਲੋਕਾਂ ਦਾ ਕਹਿਣਾ ਹੈ ਕਿ ਹਿੰਸਾ ਵਿਰੁਧ ਉਹ ਪਿਛਲੇ ਕਈ ਦਿਨਾਂ ਤੋਂ ਸਾਂਝੇ ਤੌਰ ’ਤੇ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement