Joginder Singh: PM ਮੋਦੀ ਨੇ ਸ. ਜੋਗਿੰਦਰ ਸਿੰਘ ਜੀ ਦੇ ਅਕਾਲ ਚਲਾਣੇ 'ਤੇ ਜਤਾਇਆ ਦੁੱਖ, ਕਿਹਾ- ਪੱਤਰਕਾਰੀ ਨੂੰ ਪੂਰੀ ਤਰ੍ਹਾਂ ਸਨ ਸਮਰਪਿਤ
Published : Aug 9, 2024, 2:17 pm IST
Updated : Aug 9, 2024, 2:43 pm IST
SHARE ARTICLE
PM Narendra Modi expressed grief over the demise of Sardar Joginder Singh Ji
PM Narendra Modi expressed grief over the demise of Sardar Joginder Singh Ji

Sardar Joginder Singh: ਸਰਦਾਰ ਜੋਗਿੰਦਰ ਸਿੰਘ ਜੀ ਪਰਿਵਾਰ ਦਾ ਮਜ਼ਬੂਤ ​​ਸਹਾਰਾ ਅਤੇ ਪ੍ਰੇਰਨਾ ਸਰੋਤ ਸਨ- PM

PM Narendra Modi expressed grief over the demise of Sardar Joginder Singh Ji: ਪੀਐਮ ਨਰਿੰਦਰ ਮੋਦੀ ਨੇ ਰੋਜ਼ਾਨਾ ਸਪੋਕਸਮੈਨ ਦੇ ਬਾਨੀ ਸੰਪਾਦਕ ਸ. ਜੋਗਿੰਦਰ ਸਿੰਘ ਜੀ ਦੇ ਅਕਾਲ ਚਲਾਣੇ 'ਤੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਸ. ਜੋਗਿੰਦਰ ਸਿੰਘ ਦੀ ਪਤਨੀ ਅਤੇ ਅਦਾਰਾ ਸਪੋਕਸਮੈਨ ਦੀ MD ਜਗਜੀਤ ਕੌਰ ਨੂੰ ਇਕ ਪੱਤਰ ਭੇਜ ਕੇ ਸੋਗ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਆਪਣੇ ਸੋਗ ਸੰਦੇਸ਼ ਵਿਚ ਕਿਹਾ ਕਿ ਸ. ਜੋਗਿੰਦਰ ਸਿੰਘ ਜੀ ਦੇ ਅਕਾਲ ਚਲਾਣੇ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਔਖੀ ਘੜੀ ਵਿੱਚ ਮੇਰੀ ਪਰਿਵਾਰ ਨਾਲ ਹਮਦਰਦੀ ਹੈ।

photo

 ਉਨ੍ਹਾਂ ਕਿਹਾ ਕਿ ਸ. ਜੋਗਿੰਦਰ ਸਿੰਘ ਜੀ ਪੂਰੀ ਤਰ੍ਹਾਂ ਪੱਤਰਕਾਰੀ ਨੂੰ ਸਮਰਪਿਤ ਸਨ ਅਤੇ ਆਪਣੇ ਜੀਵਨ ਵਿੱਚ ਉਨ੍ਹਾਂ ਨੇ ਵੱਖ-ਵੱਖ ਜ਼ਿੰਮੇਵਾਰੀਆਂ ਨੂੰ ਕੁਸ਼ਲਤਾ ਨਾਲ ਨਿਭਾਇਆ। ਸਰਦਾਰ ਜੋਗਿੰਦਰ ਸਿੰਘ ਜੀ ਪਰਿਵਾਰ ਦਾ ਮਜ਼ਬੂਤ ​​ਸਹਾਰਾ ਅਤੇ ਪ੍ਰੇਰਨਾ ਸਰੋਤ ਸਨ।

ਉਨ੍ਹਾਂ ਕਿਹਾ, '' ਉਨ੍ਹਾਂ ਦੇ ਦਿਹਾਂਤ ਨਾਲ ਪਰਿਵਾਰਕ ਮੈਂਬਰਾਂ ਦੇ ਜੀਵਨ ਵਿਚ ਜੋ ਖਾਲੀਪਣ ਦਾ ਦਰਦ ਆਇਆ ਹੈ, ਉਸ ਨੂੰ ਸ਼ਬਦਾਂ ਵਿਚ ਬਿਆਨ ਕਰਨਾ ਔਖਾ ਹੈ। ਅੱਜ ਸ. ਜੋਗਿੰਦਰ ਸਿੰਘ ਜੀ ਸਰੀਰਕ ਤੌਰ 'ਤੇ ਤੁਹਾਡੇ ਨਾਲ ਨਹੀਂ ਹਨ, ਪਰ ਉਨ੍ਹਾਂ ਦੀਆਂ ਯਾਦਾਂ ਹਮੇਸ਼ਾ ਤੁਹਾਡੇ ਨਾਲ ਵਿਰਾਸਤ ਵਜੋਂ ਰਹਿਣਗੀਆਂ। ਉਨ੍ਹਾਂ ਵੱਲੋਂ ਦਿੱਤੀ ਸਿੱਖਿਆ ਅਤੇ ਜੀਵਨ ਮੁੱਲ ਪਰਿਵਾਰ ਦਾ ਮਾਰਗ ਦਰਸ਼ਨ ਕਰਦੇ ਰਹਿਣਗੇ। ਵਾਹਿਗੁਰੂ ਜੀ ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸ਼ੁਭਚਿੰਤਕਾਂ ਨੂੰ ਇਹ ਘਾਟਾ ਸਹਿਣ ਦਾ ਬਲ ਅਤੇ ਬਲ ਬਖਸ਼ਣ।''

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement