Amritpal Singh : ਸੰਸਦ ਮੈਂਬਰ ਬਣੇ ਰਹਿਣਗੇ ਅੰਮ੍ਰਿਤਪਾਲ ਸਿੰਘ ,ਸੁਪਰੀਮ ਕੋਰਟ ਨੇ ਲੋਕ ਸਭਾ ਮੈਂਬਰ ਵਜੋਂ ਚੋਣ ਵਿਰੁੱਧ ਪਟੀਸ਼ਨ ਕੀਤੀ ਖਾਰਜ
Published : Aug 9, 2024, 1:09 pm IST
Updated : Aug 9, 2024, 1:09 pm IST
SHARE ARTICLE
election of Amritpal Singh
election of Amritpal Singh

ਅੰਮ੍ਰਿਤਪਾਲ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ

Amritpal Singh News : ਸੁਪਰੀਮ ਕੋਰਟ ਨੇ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਮੈਂਬਰ ਵਜੋਂ ਚੋਣ ਖ਼ਿਲਾਫ਼ ਦਾਇਰ ਪਟੀਸ਼ਨ ਰੱਦ ਕਰ ਦਿੱਤੀ ਹੈ।ਪਟੀਸ਼ਨ ਵਿੱਚ ਸੰਵਿਧਾਨ ਦੀ ਧਾਰਾ 84 ਦਾ ਹਵਾਲਾ ਦਿੱਤਾ ਗਿਆ ਹੈ, ਜੋ ਸੰਸਦ ਮੈਂਬਰ ਦੀ ਯੋਗਤਾ ਨਾਲ ਜੁੜਿਆ ਹੈ। 

ਪਟੀਸ਼ਨਰ ਨੇ ਦਾਅਵਾ ਕੀਤਾ ਕਿ 'ਇਸ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਨੇ ਕਿਹਾ ਹੈ ਕਿ ਉਹ ਭਾਰਤ ਦੇ ਸੰਵਿਧਾਨ ਪ੍ਰਤੀ ਵਫ਼ਾਦਾਰ ਨਹੀਂ ਹੈ।' ਪਟੀਸ਼ਨਰ ਨੇ ਕਿਹਾ ਕਿ ਉਹ ਖਡੂਰ ਸਾਹਿਬ ਹਲਕੇ ਦਾ ਵੋਟਰ ਨਹੀਂ ਹੈ ਪਰ ਉਹ ਅੰਮ੍ਰਿਤਪਾਲ ਦੇ ਬਿਆਨ ਤੋਂ ਉਸਨੂੰ ਪੀੜਾ ਹੋਈ ਹੈ।

ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਦੇ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕਿਹਾ ਕਿ ਤੁਸੀਂ ਇੱਕ ਚੋਣ ਪਟੀਸ਼ਨ ਦਾਇਰ ਕੀਤੀ ਹੈ ਅਤੇ ਲੋਕ ਪ੍ਰਤੀਨਿਧਤਾ ਕਾਨੂੰਨ ਦੇ ਤਹਿਤ ਸੰਵਿਧਾਨ 'ਚ ਇਸ ਸਬੰਧੀ ਵਿਵਸਥਾਵਾਂ ਹਨ।

 ਅਜਿਹੇ 'ਚ ਇਹ ਪਟੀਸ਼ਨ ਰੱਦ ਕੀਤੀ ਜਾਂਦੀ ਹੈ। ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਅੰਮ੍ਰਿਤਪਾਲ ਸਿੰਘ 'ਤੇ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਦੋਸ਼ ਆਇਦ ਕੀਤੇ ਗਏ ਹਨ। ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤੀ ਹੈ।

ਦੱਸ ਦੇਈਏ ਕਿ 5 ਜੁਲਾਈ ਨੂੰ ਅੰਮ੍ਰਿਤਪਾਲ ਸਿੰਘ ਨੂੰ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਲਈ ਪੈਰੋਲ ਦਿੱਤੀ ਗਈ ਸੀ। ਅੰਮ੍ਰਿਤਪਾਲ ਸਿੰਘ ‘ਵਾਰਿਸ ਪੰਜਾਬ ਦੀ’ ਸੰਸਥਾ ਦੇ ਮੁਖੀ ਹਨ। ਉਹ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਦੇ ਤਹਿਤ ਅਸਾਮ ਦੇ ਡਿਬਰੂਗੜ੍ਹ ਜ਼ਿਲ੍ਹੇ ਦੀ ਇੱਕ ਜੇਲ੍ਹ ਵਿੱਚ ਬੰਦ ਹਨ। ਅੰਮ੍ਰਿਤਪਾਲ ਸਿੰਘ ਜੇਲ੍ਹ ਵਿੱਚ ਰਹਿੰਦਿਆਂ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ ਜਿੱਤ ਚੁੱਕੇ ਹਨ।

 

 

 

 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement