ਬੈਂਸ ‘ਤੇ FIR ਮੈਂ ਹੀ ਕਰਵਾਈ ਸੀ, ਅਫ਼ਸਰਾਂ ਨਾਲ ਬਦਸਲੂਕੀ ਬਰਦਾਸ਼ਤ ਨਹੀਂ ਕਰਾਂਗੇ: ਕੈਪਟਨ
Published : Sep 9, 2019, 6:45 pm IST
Updated : Sep 9, 2019, 6:45 pm IST
SHARE ARTICLE
Captain with Bains
Captain with Bains

ਡੀ. ਸੀ. ਦੇ ਨਾਲ ਬਦਸੂਲਕੀ ਕਰਨ ਦੇ ਮਾਮਲੇ 'ਚ ਸਿਮਰਜੀਤ ਸਿੰਘ ਬੈਂਸ ਖਿਲਾਫ ਦਰਜ..

ਚੰਡੀਗੜ੍ਹ: ਡੀ. ਸੀ. ਦੇ ਨਾਲ ਬਦਸੂਲਕੀ ਕਰਨ ਦੇ ਮਾਮਲੇ 'ਚ ਸਿਮਰਜੀਤ ਸਿੰਘ ਬੈਂਸ ਖਿਲਾਫ ਦਰਜ ਕੀਤੀ ਗਈ ਐੱਫ. ਆਈ. ਆਰ. 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੁੱਪੀ ਤੋੜਦੇ ਹੋਏ ਕਿਹਾ ਕਿ ਬੈਂਸ ਖਿਲਾਫ ਐੱਫ. ਆਈ. ਆਰ. ਉਨ੍ਹਾਂ ਨੇ ਹੀ ਦਰਜ ਕਰਵਾਈ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਫਸਰਾਂ ਦੇ ਨਾਲ ਕੀਤੀ ਗਈ ਬਦਸਲੂਕੀ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਵੀਡੀਓ ਦੇਖਣ ਤੋਂ ਬਾਅਦ ਐੱਫ. ਆਈ. ਆਰ. ਦਰਜ ਕਰਨ ਦੇ ਹੁਕਮ ਦਿੱਤੇ ਗਏ ਸਨ। ਮਿਲੀ ਜਾਣਕਾਰੀ ਮੁਤਾਬਕ ਇਹ ਕੇਸ ਬਟਾਲਾ ਦੇ ਐੱਸ.ਡੀ.ਐੱਮ. ਦੀ ਸ਼ਿਕਾਇਤ ‘ਤੇ ਆਈ.ਪੀ.ਸੀ. ਦੀਆਂ ਧਰਾਵਾਂ 186, 353, 451, 147, 177, 505, ਅਤੇ 506 ਦੇ ਤਹਿਤ ਦਰਜ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਬਟਾਲਾ ਪਟਾਕਾ ਫੈਕਟਰੀ ਧਮਾਕੇ ਦੌਰਾਨ ਇਕ ਪੀੜਤ ਪਰਿਵਾਰ ਦੀ ਸੁਣਵਾਈ ਨਾ ਹੋਣ ਕਾਰਨ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਡੀ. ਸੀ. ਵਿਪੁਲ ਉੱਜਵਲ ਨਾਲ ਮੁਲਾਕਾਤ ਕਰਨ ਪਹੁੰਚੇ ਸਨ।

Simarjit Singh BainsSimarjit Singh Bains

ਇਸ ਦੌਰਾਨ ਉਨ੍ਹਾਂ ਦੀ ਡੀ. ਸੀ. ਨਾਲ ਤਿੱਖੀ ਬਹਿਸ ਹੋ ਗਈ ਸੀ। ਦੋਸ਼ ਇਹ ਲਗਾਏ ਗਏ ਸਨ ਕਿ ਬੈਂਸ ਨੇ ਡੀ. ਸੀ. ਨਾਲ ਭੱਦੀ ਸ਼ਬਦਾਵਲੀ ਅਤੇ ਧਮਕੀ ਭਰੇ ਲਹਿਜ਼ੇ 'ਚ ਗੱਲਬਾਤ ਕੀਤੀ ਸੀ, ਜਿਸ ਦੇ ਚੱਲਦੇ ਬੈਂਸ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement