ਕੇਂਦਰ ਵਲੋਂ ਕਣਕ ਦੀ ਐਮਐਸਪੀ ’ਚ ਨਿਗੁਣਾ ਵਾਧਾ ਸ਼ਰਮਨਾਕ : ਕੈਪਟਨ
Published : Sep 9, 2021, 12:47 am IST
Updated : Sep 9, 2021, 12:47 am IST
SHARE ARTICLE
image
image

ਕੇਂਦਰ ਵਲੋਂ ਕਣਕ ਦੀ ਐਮਐਸਪੀ ’ਚ ਨਿਗੁਣਾ ਵਾਧਾ ਸ਼ਰਮਨਾਕ : ਕੈਪਟਨ

ਚੰਡੀਗੜ੍ਹ, 8 ਸਤੰਬਰ : ਕੇਂਦਰ ਕੈਬਨਿਟ ਵਲੋਂ ਕਣਕ ਦੀ ਐਮਐਸਪੀ ਵਿਚ ਕੀਤੇ ਨਿਗੁਣੇ ਵਾਧੇ ਨੂੰ ਸ਼ਰਮਨਾਕ ਕਰਾਰ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ਨੂੰ ਮੁਸੀਬਤ ਵਿਚ ਘਿਰੇ ਕਿਸਾਨਾਂ,ਜੋ ਕਿ ਪਿਛਲੇ 10 ਮਹੀਨੇ ਤੋਂ ਖੇਤੀ ਕਾਨੂੰਨਾਂ ਵਿਰੁਧ ਅੰਦੋਲਨ ਕਰਨ ਲਈ ਸੜਕਾਂ  ਉੱਤੇ ਉਤਰੇ ਹੋਏ ਹਨ, ਦੇ ਜ਼ਖਮਾਂ ਉੱਤੇ ਲੂਣ ਭੁੱਕਣ ਲਈ ਕਰੜੇ ਹੱਥੀਂ ਲਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਭਾਰਤ ਦਾ ਖੇਤੀਬਾੜੀ ਖੇਤਰ ਔਖੇ ਸਮੇਂ ਵਿਚੋਂ ਲੰਘ ਰਿਹਾ ਹੈ ਅਤੇ ਕਿਸਾਨ ਢੁਕਵੀਂ ਐਮਐਸਪੀ ਲਈ ਅੰਦੋਲਨ ਕਰ ਰਹੇ ਹਨ, ਅਜਿਹੇ ਸਮੇਂ ਭਾਜਪਾ ਦੀ ਅਗਵਾਈ ਵਾਲੀ ਭਾਰਤ ਸਰਕਾਰ ਨੇ ਅੰਨਦਾਤਿਆਂ ਨਾਲ ਕੋਝਾ ਮਜ਼ਾਕ ਕੀਤਾ ਹੈ।
ਕਣਕ ਦੀ ਐਮਐਸਪੀ ਨੂੰ ਪ੍ਰਤੀ ਕਵਿੰਟਲ 2830 ਰੁਪਏ ਨਿਰਧਾਰਤ ਕੀਤੇ ਜਾਣ (ਕੇਂਦਰ ਦੁਆਰਾ ਅੱਜ ਐਲਾਨੀ 2015 ਰੁਪਏ ਪ੍ਰਤੀ ਕਵਿੰਟਲ ਦੀ ਨਿਗੂਦੀ ਜਿਹੀ ਕੀਮਤ ਦੀ ਥਾਂ ) ਦੀ ਮੰਗ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਉਪਭੋਗਤਾਵਾਂ ਨੂੰ ਆਰਥਿਕ ਛੋਟ ਦੇਣ ਲਈ ਮਜਬੂਰ ਨਹੀਂ ਕੀਤਾ ਜਾਣਾ ਚਾਹੀਦਾ ਕਿਉਂਕਿ ਇਹ ਰਾਹਤ ਤਾਂ ਉਹ ਪਿਛਲੇ ਕਾਫੀ ਸਮੇਂ ਤੋਂ ਦਿੰਦੇ ਆ ਰਹੇ ਹਨ। ਉਨਾ ਅੱਗੇ ਕਿਹਾ,‘‘ਹੁਣ ਸਮਾਂ ਆ ਗਿਆ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੁਸ਼ਕਿਲਾਂ ਵੱਲ ਧਿਆਨ ਦੇਵੇ ਅਤੇ ਉਨਾਂ ਨੂੰ ਬਣਦੇ ਹੱਕ ਦੇਵੇ।’’ ਕਣਕ ਦੀ ਐਮਐਸਪੀ ਨੂੰ ਪ੍ਰਤੀ ਕਵਿੰਟਲ 2015 ਰੁਪਏ ਨਿਰਧਾਰਤ ਕੀਤੇ ਜਾਣ ਨੂੰ ਪੰਜਾਬ ਦੇ ਕਿਸਾਨਾਂ ਦੀਆਂ ਉਮੀਦਾਂ ਤੋਂ ਕਿਤੇ ਹੇਠਾਂ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਹਨਾਂ ਦੀ ਸਰਕਾਰ ਨੇ ਸੂਬੇ ਵਿੱਚ ਕਣਕ ਦੀ ਪੈਦਾਵਾਰ ਦੀ ਲਾਗਤ ਨੂੰ ਮੁੱਖ ਰੱਖਦਿਆਂ ਪ੍ਰਤੀ ਕਵਿੰਟਲ 2830 ਰੁਪਏ ਐਮਐਸਪੀ ਦਾ ਸੁਝਾਅ ਦਿਤਾ ਸੀ। 
ਉਨਾਂ ਅੱਗੇ ਕਿਹਾ ਕਿ ਸੀਏਸੀਪੀ ਦੇ ਅਨੁਮਾਨਾਂ ਮੁਤਾਬਕ ਬੀਤੇ ਵਰੇ ਸਿਰਫ ਵਿਸਥਾਰਤ ਉਤਪਾਦਨ ਲਾਗਤ ਹੀ 3.5 ਫੀਸਦ ਵਧ ਗਈ ਸੀ ਅਤੇ ਇਸ ਨਾਲ ਤਾਂ ਲਾਗਤ ਖਰਚਿਆਂ ਵਿਚਲੀ ਮੁੱਦਰਾ ਸਫੀਤੀ ਵੀ ਪੂਰੀ ਨਹੀਂ ਪੈਂਦੀ ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਕਣਕ ਦੀ ਐਮਐਸਪੀ ਹਾੜੀ ਦੇ ਸੀਜ਼ਨ (2021-22) ਵਿੱਚ 1975 ਰੁਪਏ ਪ੍ਰਤੀ ਕਵਿੰਟਲ ਤੋਂ ਵਧਦੀ ਹੋਈ ਹਾੜੀ (2022-23) ਲਈ 2015 ਰੁਪਏ ਪ੍ਰਤੀ ਕਵਿੰਟਲ ਤੱਕ ਪਹੁੰਚ ਗਈ ਹੈ  ਜੋ ਕਿ ਬੀਤੇ ਵਰੇ ਦੇ ਮੁਕਾਬਲੇ ਸਿਰਫ 2 ਫੀਸਦ ਵਾਧਾ ਹੈ। ਪਰ, ਲਾਗਤ ਖਰਚੇ ਕਾਫੀ ਵਧ ਗਏ ਹਨ। ਉਨਾਂ ਅੱਗੇ ਕਿਹਾ ਕਿ ਇਸ ਵਰੇ ਉਜਰਤਾਂ ਵਿੱਚ 7 ਫੀਸਦ ਦਾ ਵਾਧਾ ਹੋਇਆ ਹੈ ਅਤੇ ਇਸਦੇ ਨਾਲ ਹੀ ਡੀਜਲ ਦੀਆਂ ਕੀਮਤਾਂ 4 ਫੀਸਦੀ ਅਤੇ ਮਸ਼ਨੀਰੀ ਦੀ ਕੀਮਤ ਇਸ ਸਮੇਂ ਦੌਰਾਨ ਤਕਰੀਬਨ 20 ਫੀਸਦੀ ਵਧ ਗਈ ਹੈ। ਉਨਾਂ ਜੋਰ ਦੇ ਕੇ ਆਖਿਆ  ਕਿਉਂਕਿ ਕਣਕ ਦੀ ਕਾਸ਼ਤ ਦੀ ਲਾਗਤ ਵਿੱਚ ਉਪਰੋਕਤ ਪੱਖ ਕਾਫੀ ਅਹਿਮ ਭੂਮਿਕਾ ਨਿਭਾਉਂਦੇ ਹਨ, ਇਸ ਲਈ ਐਮਐਸਪੀ ਵਿੱਚ 2 ਫੀਸਦ ਦਾ ਮਾਮੂਲੀ ਜਿਹਾ ਵਾਧਾ ਕੀਤੇ ਜਾਣ ਨਾਲ ਪੰਜਾਬ ਦੇ ਕਿਸਾਨਾਂ ਦਾ ਘਾਟਾ ਪੂਰਾ ਨਹੀਂ ਹੋਵੇਗਾ ਅਤੇ ਉਨਾਂ ਦੇ ਮੁਨਾਫੇ ਉੱਤੇ ਵੀ ਅਸਰ ਪਵੇਗਾ।
    
    


 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement