ਏਸ਼ੀਆ ਕੱਪ : ਆਖ਼ਰੀ ਮੈਚ ਵਿਚ ਭਾਰਤ ਨੇ ਕੀਤੀ ਜਿੱਤ ਹਾਸਲ
Published : Sep 9, 2022, 12:33 am IST
Updated : Sep 9, 2022, 12:33 am IST
SHARE ARTICLE
image
image

ਏਸ਼ੀਆ ਕੱਪ : ਆਖ਼ਰੀ ਮੈਚ ਵਿਚ ਭਾਰਤ ਨੇ ਕੀਤੀ ਜਿੱਤ ਹਾਸਲ

ਦੁਬਈ, 8 ਸਤੰਬਰ : ਏਸ਼ੀਆ ਕੱਪ 2022 ਟੂਰਨਾਮੈਂਟ 'ਚ ਭਾਰਤ ਅਤੇ ਅਫ਼ਗ਼ਾਨਿਸਤਾਨ ਦਰਮਿਆਨ ਆਖ਼ਰੀ ਸੁਪਰ-4 ਮੈਚ ਅੱਜ ਦੁਬਈ ਇੰਟਰਨੈਸ਼ਨਲ ਕਿ੍ਕਟ ਸਟੇਡੀਅਮ 'ਚ ਖੇਡਿਆ ਗਿਆ ਜਿਸ ਨੂੰ  ਭਾਰਤ ਨੇ 101 ਦੌੜਾਂ ਨਾਲ ਜਿੱਤ ਲਿਆ | ਅਫ਼ਗ਼ਾਨਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ | ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤੀ ਟੀਮ ਨੇ ਨਿਰਧਾਰਤ 20 ਓਵਰਾਂ 'ਚ ਵਿਰਾਟ ਕੋਹਲੀ ਦੇ 12 ਚੌਕੇ ਤੇ 6 ਛਿੱਕਿਆਂ ਦੀ ਮਦਦ ਨਾਲ ਸ਼ਾਨਦਾਰ 122 ਦੌੜਾਂ ਦੀ ਬਦੌਲਤ 2 ਵਿਕਟਾਂ ਦੇ ਨੁਕਸਾਨ 'ਤੇ 212 ਦੌੜਾਂ ਬਣਾਈਆਂ | ਇਸ ਤਰ੍ਹਾਂ ਭਾਰਤ ਨੇ ਅਫਗਾਨਿਸਤਾਨ ਨੂੰ  ਜਿੱਤ ਲਈ 213 ਦੌੜਾਂ ਦਾ ਟੀਚਾ ਦਿਤਾ | ਟੀਚੇ ਦਾ ਪਿੱਛਾ ਕਰਦੇ ਹੋਏ ਅਫ਼ਗ਼ਾਨਿਸਤਾਨ ਦੀ ਟੀਮ ਦੀ ਸ਼ੁਰੂਆਤ ਖ਼ਰਾਬ ਰਹੀ | ਉਸ ਦੀਆਂ ਧੜਾਧੜ ਵਿਕਟਾਂ ਡਿਗਦੀਆਂ ਰਹੀਆਂ ਤੇ ਨਿਰਧਾਰਤ 20 ਓਵਰਾਂ ਵਿਚ ਪੂਰੀ ਟੀਮ 102 ਦੌੜਾਂ ਹੀ ਬਣਾ ਸਕੀ ਤੇ ਭਾਰਤ ਨੇ ਆਖ਼ਰੀ ਮੈਚ ਵਿਚ ਸ਼ਾਨ ਨਾਲ ਜਿੱਤ ਹਾਸਲ ਕਰ ਲਈ |   (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement