ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਨਾਲ ਕੀਤਾ ਇਕ ਹੋਰ ਵਾਅਦਾ ਪੂਰਾ, ਗੰਨਾ ਕਿਸਾਨਾਂ ਦੇ ਸਾਰੇ ਬਕਾਏ ਜਾਰੀ
Published : Sep 9, 2022, 12:18 am IST
Updated : Sep 9, 2022, 12:18 am IST
SHARE ARTICLE
image
image

ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਨਾਲ ਕੀਤਾ ਇਕ ਹੋਰ ਵਾਅਦਾ ਪੂਰਾ, ਗੰਨਾ ਕਿਸਾਨਾਂ ਦੇ ਸਾਰੇ ਬਕਾਏ ਜਾਰੀ


ਸਬੰਧਤ ਕਿਸਾਨਾਂ ਦੇ ਖਾਤਿਆਂ ਵਿਚ 75 ਕਰੋੜ ਰੁਪਏ ਦੀ ਆਖ਼ਰੀ ਕਿਸ਼ਤ ਜਮ੍ਹਾਂ
ਚੰਡੀਗੜ੍ਹ, 8 ਸਤੰਬਰ (ਭੁੱਲਰ): ਗੰਨਾ ਕਾਸ਼ਤਕਾਰਾਂ ਨਾਲ ਕੀਤੇ ਅਪਣੇ ਇਕ ਹੋਰ ਵਾਅਦੇ ਨੂੰ  ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲਾਮਿਸਾਲ ਕਦਮ ਚੁਕਦਿਆਂ ਗੰਨਾ ਕਿਸਾਨਾਂ ਦੇ ਸਾਰੇ ਬਕਾਏ ਜਾਰੀ ਕਰ ਦਿਤੇ ਤੇ ਉਨ੍ਹਾਂ ਦੇ ਖਾਤਿਆਂ ਵਿਚ 75 ਕਰੋੜ ਰੁਪਏ ਆਖ਼ਰੀ ਕਿਸ਼ਤ ਵਜੋਂ ਜਮ੍ਹਾਂ ਕਰਵਾ ਦਿਤੇ | ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਦਸਿਆ ਕਿ ਸੂਬਾ ਸਰਕਾਰ ਨੇ 7 ਸਤੰਬਰ, 2022 ਨੂੰ  ਗੰਨਾ ਕਿਸਾਨਾਂ ਨੂੰ  ਅਦਾਇਗੀ ਵਜੋਂ 75 ਕਰੋੜ ਰੁਪਏ ਸ਼ੂਗਰਫ਼ੈੱਡ, ਪੰਜਾਬ ਰਾਹੀਂ ਜਾਰੀ ਕਰ ਦਿਤੇ ਹਨ | ਉਨ੍ਹਾਂ ਦਸਿਆ ਕਿ ਅੱਜ ਸਬੰਧਤ ਕਾਸ਼ਤਕਾਰਾਂ ਦੇ ਖਾਤਿਆਂ ਵਿਚ ਇਹ ਰਕਮ ਜਮ੍ਹਾਂ ਕਰਵਾ ਦਿਤੀ ਗਈ ਹੈ | ਭਗਵੰਤ ਮਾਨ ਨੇ ਕਿਹਾ ਕਿ ਇਸ ਅਦਾਇਗੀ ਤੋਂ ਬਾਅਦ ਅਜਨਾਲਾ, ਬਟਾਲਾ, ਬੁੱਢੇਵਾਲ, ਭੋਗਪੁਰ, ਫਾਜ਼ਿਲਕਾ, ਗੁਰਦਾਸਪੁਰ, ਮੋਰਿੰਡਾ, ਨਕੋਦਰ ਅਤੇ ਨਵਾਂਸਹਿਰ ਵਲ ਗੰਨਾ ਕਾਸ਼ਤਕਾਰਾਂ ਦਾ ਕੋਈ ਬਕਾਇਆ ਨਹੀਂ ਬਚਿਆ ਹੈ | ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਬਕਾਇਆ ਅਦਾਇਗੀਆਂ ਪਿੜਾਈ ਸੀਜ਼ਨ 2021-22 ਨਾਲ ਸਬੰਧਤ ਹਨ ਅਤੇ ਪਹਿਲੀ ਦਫਾ ਕਿਸਾਨਾਂ ਦੇ ਸਾਰੇ ਬਕਾਏ ਜਾਰੀ ਕੀਤੇ ਗਏ ਹਨ | ਉਨ੍ਹਾਂ ਆਖਿਆ ਕਿ 75 ਕਰੋੜ ਰੁਪਏ ਦੀ ਇਸ ਅਦਾਇਗੀ ਨਾਲ ਸੂਬੇ ਦੀਆਂ ਸਹਿਕਾਰੀ ਖੰਡ ਮਿਲਾਂ ਨੇ ਗੰਨਾ ਕਿਸਾਨਾਂ ਦੇ ਸਾਰੇ ਬਕਾਏ ਭੁਗਤਾ ਦਿਤੇ ਹਨ |

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement