ਫਾਜ਼ਿਲਕਾ 'ਚ ਫੜੀ 15 ਕਿਲੋ ਹੈਰੋਇਨ, 1 ਤਸਕਰ ਗ੍ਰਿਫ਼ਤਾਰ
Published : Sep 9, 2023, 10:52 am IST
Updated : Sep 9, 2023, 10:52 am IST
SHARE ARTICLE
Heroin
Heroin

ਤੂੜੀ ਦੀ ਟਰਾਲੀ 'ਚ ਲੁਕਾ ਕੇ ਲਿਜਾ ਰਿਹਾ ਸੀ ਖੇਪ 

ਫਾਜ਼ਿਲਕਾ - ਪਾਕਿਸਤਾਨੀ ਤਸਕਰਾਂ ਵੱਲੋਂ ਭਾਰਤੀ ਸਰਹੱਦ ਵਿਚ ਹੈਰੋਇਨ ਦੀ ਤਸਕਰੀ ਜਾਰੀ ਹੈ। ਇਸ ਦੌਰਾਨ ਪੰਜਾਬ ਪੁਲਿਸ ਵੀ ਪਾਕਿਸਤਾਨੀ ਸਮੱਗਲਰਾਂ ਦੀਆਂ ਕੋਸ਼ਿਸ਼ਾਂ ਨੂੰ ਲਗਾਤਾਰ ਨਾਕਾਮ ਕਰ ਰਹੀ ਹੈ। ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਫਾਜ਼ਿਲਕਾ ਨੇ 105 ਕਰੋੜ ਰੁਪਏ ਦੀ ਖੇਪ ਜ਼ਬਤ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ, ਜਦਕਿ ਇੱਕ ਭਾਰਤੀ ਤਸਕਰ ਵੀ ਫੜਿਆ ਗਿਆ ਹੈ।  

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਰਹੱਦ ਪਾਰ ਨਸ਼ਾ ਤਸਕਰੀ ਦੇ ਨੈਟਵਰਕ ਦੇ ਖ਼ਿਲਾਫ਼ ਖੁਫ਼ੀਆ ਕਾਰਵਾਈ ਦੇ ਹਿੱਸੇ ਵਜੋਂ, ਐਸਐਸਓਸੀ ਫਾਜ਼ਿਲਕਾ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਤਸਕਰ ਕੋਲੋਂ 15 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਭਾਰਤੀ ਸਮੱਗਲਰ ਇਸ ਖੇਪ ਨੂੰ ਤੂੜੀ ਨਾਲ ਭਰੀ ਟਰਾਲੀ ਵਿਚ ਛੁਪਾ ਕੇ ਲਿਜਾ ਰਿਹਾ ਸੀ। ਇਸ ਦੇ ਨਾਲ ਹੀ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਸਰਹੱਦ ਪਾਰੋਂ ਹੋ ਰਹੀ ਹੈਰੋਇਨ ਦੀ ਤਸਕਰੀ ਦੀ ਲੜੀ ਨੂੰ ਤੋੜਨ ਵਿਚ ਲਗਾਤਾਰ ਲੱਗੀ ਹੋਈ ਹੈ।   

ਉਹਨਾਂ ਨੇ ਦੱਸਿਆ ਕਿ ਐਸਐਸਓਸੀ ਫਾਜ਼ਿਲਕਾ ਨੇ ਪਿਛਲੇ 45 ਦਿਨਾਂ ਵਿਚ 147 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਸਦਰ ਫਾਜ਼ਿਲਕਾ ਵਿਖੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ ਕਾਬੂ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ। ਮੁਲਜ਼ਮ ਤੋਂ ਪਾਕਿਸਤਾਨੀ ਸਮੱਗਲਰਾਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ  ਇਹ ਖੇਪ ਅੱਗੇ ਕਿੱਥੇ ਪਹੁੰਚਾਈ ਜਾਣੀ ਸੀ। 


 

Tags: #punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement