ਚੰਡੀਗੜ੍ਹ: ਪੰਜਾਬ ਆਰਮਡ ਪੁਲਿਸ ਦੀ ਤੋਪ ਚੋਰੀ ਕਰਨ ਦੇ ਦੋਸ਼ 'ਚ 3 ਗ੍ਰਿਫ਼ਤਾਰ, 4 ਮਹੀਨਿਆਂ ਬਾਅਦ ਹੋਇਆ ਖੁਲਾਸਾ

By : GAGANDEEP

Published : Sep 9, 2023, 4:44 pm IST
Updated : Sep 9, 2023, 4:47 pm IST
SHARE ARTICLE
photo
photo

ਮੁਲਜ਼ਮਾਂ 'ਚ ਬਟਾਲੀਅਨ ਦਾ ਰਸੋਈਆ ਵੀ ਸ਼ਾਮਲ

 

ਚੰਡੀਗੜ੍ਹ: ਸੈਕਟਰ 1, ਜਿਸ ਨੂੰ ਸਿਟੀ ਬਿਊਟੀਫੁੱਲ ਚੰਡੀਗੜ੍ਹ ਦਾ ਸਭ ਤੋਂ ਪੌਸ਼ ਇਲਾਕਾ ਕਿਹਾ ਜਾਂਦਾ ਹੈ, ਜਿੱਥੇ ਪੰਜਾਬ ਆਰਮਡ ਪੁਲਸ (ਪੀ.ਏ.ਪੀ.) ਦੀ 82 ਬਟਾਲੀਅਨ ਦੀ ਜੀਓ ਮੈਸ ਦੇ ਗੇਟ ਤੋਂ ਆਜ਼ਾਦੀ ਦਿਹਾੜੇ  ਤੋਂ ਪਹਿਲਾਂ ਚੋਰੀ ਹੋਈ ਤੋਪ ਹੁਣ 4 ਮਹੀਨਿਆਂ ਬਾਅਦ ਮਿਲੀ ਹੈ। ਪੁਲਿਸ ਨੇ ਇਸ ਮਾਮਲੇ 'ਚ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਜਿਨ੍ਹਾਂ ਵਿਚੋਂ ਇੱਕ ਵਿਅਕਤੀ ਬਟਾਲੀਅਨ ਦਾ ਰਸੋਈਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਤੋਪ 3 ਫੁੱਟ ਲੰਬੀ ਅਤੇ ਲਗਭਗ 250 ਕਿਲੋ ਵਜ਼ਨ ਹੈ। ਚੋਰ ਕੁਝ ਦੂਰੀ ਤੱਕ ਲੈ ਐਕਟਿਵਾ 'ਤੇ ਗਏ ਅਤੇ ਕੁਝ ਦੂਰੀ ਤੱਕ ਲਿਜਾਣ ਤੋਂ ਬਾਅਦ ਉਸ ਨੂੰ ਕੱਟ ਕੇ ਉਥੋਂ ਲੈ ਗਏ।

ਪੜ੍ਹੋ ਪੂਰੀ ਖਬਰਫ਼ਿਰੋਜ਼ਪੁਰ 'ਚ ਕਾਰ ਨੇ ਬਾਈਕ ਸਵਾਰ ਮਾਂ-ਪੁੱਤ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤ ਜ਼ਖ਼ਮੀ

ਸਭ ਤੋਂ ਖਾਸ ਗੱਲ ਇਹ ਹੈ ਕਿ ਤੋਪ ਨੂੰ ਵਿਰਾਸਤੀ ਸ਼੍ਰੇਣੀ ਵਿਚ ਰੱਖਿਆ ਗਿਆ ਸੀ। ਇਹ ਤੋਪ ਕਰੀਬ 10 ਸਾਲ ਤੋਂ ਮੇਸ ਦੇ ਗੇਟ 'ਤੇ ਰੱਖੀ ਗਈ ਸੀ। ਚੋਰੀ ਦੇ ਇਸ ਮਾਮਲੇ ਵਿੱਚ ਸੈਕਟਰ-3 ਥਾਣੇ ਵਿੱਚ ਆਈਪੀਸੀ ਦੀ ਧਾਰਾ 379 ਤਹਿਤ ਕੇਸ ਦਰਜ ਕੀਤਾ ਗਿਆ ਹੈ।  ਤੋਪ ਚੋਰੀ ਹੋਣ ਦਾ ਖੁਲਾਸਾ ਕਰੀਬ 15 ਦਿਨਾਂ ਬਾਅਦ ਹੋਇਆ। ਚੋਰੀ ਦੀ ਇਹ ਘਟਨਾ 5 ਅਤੇ 6 ਮਈ ਦੀ ਰਾਤ ਨੂੰ ਵਾਪਰੀ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸਬ ਇੰਸਪੈਕਟਰ ਦੇਵੇਂਦਰ ਕੁਮਾਰ ਨੂੰ ਕਰੀਬ 15 ਦਿਨ ਪਹਿਲਾਂ ਤੋਪ ਚੋਰੀ ਹੋਣ ਦਾ ਪਤਾ ਲੱਗਾ ਸੀ। ਉਨ੍ਹਾਂ ਤੁਰੰਤ ਇਸ ਦੀ ਸੂਚਨਾ 82 ਬਟਾਲੀਅਨ ਦੇ ਕਮਾਂਡੈਂਟ ਬਲਵਿੰਦਰ ਸਿੰਘ ਨੂੰ ਦਿੱਤੀ, ਜੋ ਪੀ.ਪੀ.ਐਸ. ਅਫਸਰ ਹਨ।

ਇਹ ਵੀ ਪੜ੍ਹੋ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦਿਮਾਗੀ ਤੌਰ ਤੇ ਕਮਜੋਰ ਮਰੀਜ਼ ਗੁਰਜੀਤ ਸਿੰਘ ਦੀ ਸੱਜੀ ਅੱਖ ਦਾ ਕੀਤਾ ਸਫ਼ਲ ਅਪ੍ਰੇਸਨ

ਇਹ ਵਿਰਾਸਤੀ ਤੋਪ ਪੰਜਾਬ ਆਰਮਡ ਪੁਲਿਸ ਦੀ ਬਹੁਤ ਹੀ ਮਹੱਤਵਪੂਰਨ ਵਿਰਾਸਤ ਸੀ। ਇਸ ਨੂੰ ਕਰੀਬ ਡੇਢ ਸਾਲ ਪਹਿਲਾਂ 82 ਬਟਾਲੀਅਨ ਦੇ ਸਟੋਰ ਰੂਮ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਇੱਕ ਵਾਰ ਫਿਰ ਇਸਨੂੰ ਲੋਕਾਂ ਦੇ ਸਾਹਮਣੇ ਪ੍ਰਦਰਸ਼ਿਤ ਕੀਤਾ ਗਿਆ। ਇਸ ਤੋਪ ਨੂੰ ਦੇਖਣ ਲਈ ਦੂਰ-ਦੁਰਾਡੇ ਤੋਂ ਲੋਕ ਆਉਂਦੇ ਸਨ। ਇਹ ਬਹੁਤ ਮਹੱਤਵਪੂਰਨ ਤੋਪ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement