ਜ਼ਿਲ੍ਹਾ ਬਠਿੰਡਾ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਕਿਸਾਨ 'ਤੇ ਕੀਤਾ ਜਾਨਲੇਵਾ ਹਮਲਾ

By : GAGANDEEP

Published : Sep 9, 2023, 7:46 pm IST
Updated : Sep 9, 2023, 7:46 pm IST
SHARE ARTICLE
photo
photo

ਇਲਾਜ ਦੌਰਾਨ ਵਿਅਕਤੀ ਨੇ ਤੋੜਿਆ ਦਮ, ਪ੍ਰਵਾਰ ਦੇ ਤਿੰਨ ਜੀਅ ਗੰਭੀਰ ਜ਼ਖ਼ਮੀ

 

ਬਠਿੰਡਾ: ਬਠਿੰਡਾ ਦੇ ਪਿੰਡ ਮੰਡੀ ਖੁਰਦ ਵਿਚ ਜ਼ਮੀਨੀ ਝਗੜੇ ਕਾਰਨ ਦਰਜਨ ਭਰ ਵਿਅਕਤੀਆਂ ਨੇ ਇੱਕ ਕਿਸਾਨ ਅਤੇ ਉਸਦੇ ਪਰਿਵਾਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿਤਾ। ਇਸ ਘਟਨਾ 'ਚ ਗੰਭੀਰ ਰੂਪ 'ਚ ਜ਼ਖਮੀ ਹੋਏ ਇਕ ਵਿਅਕਤੀ ਦੀ ਮੌਤ ਹੋ ਗਈ। ਜਿਸ ਦੀ ਪਛਾਣ ਗੁਰਮੀਤ ਸਿੰਘ ਵਜੋਂ ਹੋਈ ਹੈ। ਜਦੋਂਕਿ ਮ੍ਰਿਤਕ ਦੀ ਪਤਨੀ ਸਮੇਤ ਤਿੰਨ ਵਿਅਕਤੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਮ੍ਰਿਤਕ ਗੁਰਮੀਤ ਸਿੰਘ ਦਾ ਮੰਡੀ ਖੁਰਦ ਦੇ ਰਹਿਣ ਵਾਲੇ ਜਸਵਿੰਦਰ ਸਿੰਘ ਨਾਲ ਜ਼ਮੀਨ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ।

ਇਹ ਵੀ ਪੜ੍ਹੋ: ਕਮਰੇ 'ਚ ਸੌਂ ਰਹੇ ਸਨ ਲੋਕ, ਫਿਰ ਆਇਆ ਜ਼ਬਰਦਸਤ ਭੂਚਾਲ, ਕੁਝ ਹੀ ਪਲਾਂ 'ਚ ਕਬਰਿਸਤਾਨ ਬਣ ਗਿਆ ਮੋਰੱਕੋ ਸ਼ਹਿਰ 

ਕਰੀਬ ਸਾਢੇ ਚਾਰ ਏਕੜ ਜ਼ਮੀਨ ਦਾ ਵਿਵਾਦ ਹਾਈ ਕੋਰਟ ਵਿੱਚ ਚੱਲ ਰਿਹਾ ਸੀ, ਜਿਸ ਦਾ ਫੈਸਲਾ ਮ੍ਰਿਤਕ ਗੁਰਮੀਤ ਸਿੰਘ ਦੇ ਹੱਕ ਵਿੱਚ ਹੋਇਆ। ਹਾਈਕੋਰਟ ਤੋਂ ਜ਼ਮੀਨ ਸਬੰਧੀ ਫੈਸਲੇ ਤੋਂ ਬਾਅਦ ਉਹ ਆਪਣੀ ਪਤਨੀ ਅਤੇ ਹੋਰ ਰਿਸ਼ਤੇਦਾਰਾਂ ਸਮੇਤ ਜ਼ਮੀਨ ਦਾ ਕਬਜ਼ਾ ਲੈਣ ਲਈ ਪਿੰਡ ਮੰਡੀ ਖੁਰਦ ਪੁੱਜੇ।

ਇਹ ਵੀ ਪੜ੍ਹੋ: ਬਟਾਲਾ 'ਚ ਨੌਜਵਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਕੀਤੀ ਖ਼ੁਦਕੁਸ਼ੀ

ਕਿਸਾਨ ਖੇਤਾਂ ਵਿਚ ਦਰੱਖਤ ਪੁੱਟ ਰਿਹਾ ਸੀ। ਇਸ ਦੌਰਾਨ ਮੁਲਜ਼ਮ ਜਸਵਿੰਦਰ ਸਿੰਘ ਇੱਕ ਦਰਜਨ ਅਣਪਛਾਤੇ ਵਿਅਕਤੀਆਂ ਸਮੇਤ ਵਾਹਨਾਂ 'ਤੇ ਜ਼ਮੀਨ ’ਤੇ ਪਹੁੰਚ ਗਏ। ਹਮਲਾਵਰਾਂ ਕੋਲ ਤੇਜ਼ਧਾਰ ਹਥਿਆਰਾਂ ਤੋਂ ਇਲਾਵਾ ਲੋਹੇ ਦੀਆਂ ਰਾਡਾਂ ਅਤੇ ਸੋਟੀਆਂ ਵੀ ਸਨ। ਹਮਲਾਵਰਾਂ ਨੇ ਗੁਰਮੀਤ ਸਿੰਘ ਅਤੇ ਉਸਦੇ ਪੂਰੇ ਪਰਿਵਾਰ 'ਤੇ ਜਾਨਲੇਵਾ ਹਮਲਾ ਕਰ ਦਿਤਾ। ਜਿਸ ਵਿੱਚ ਗੁਰਮੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਜਦੋਂ ਗੁਰਮੀਤ ਸਿੰਘ ਨੂੰ ਖੂਨ ਨਾਲ ਲੱਥਪੱਥ ਹਾਲਤ ਵਿੱਚ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ ਤਾਂ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਦਕਿ ਇਸ ਹਮਲੇ 'ਚ ਮ੍ਰਿਤਕ ਦੀ ਪਤਨੀ ਤੋਂ ਇਲਾਵਾ ਤਿੰਨ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement