Punjab School Holiday: ਬੱਚਿਆਂ ਲਈ ਜ਼ਰੂਰੀ ਖ਼ਬਰ, ਕੱਲ੍ਹ ਸਕੂਲ ਰਹਿਣਗੇ ਬੰਦ, ਪ੍ਰਸ਼ਾਸਨ ਨੇ ਕੀਤਾ ਛੁੱਟੀ ਦਾ ਐਲਾਨ
Published : Sep 9, 2024, 11:50 am IST
Updated : Sep 9, 2024, 11:50 am IST
SHARE ARTICLE
 Punjab School Holiday News
Punjab School Holiday News

Punjab School Holiday: ਇਸ ਦਿਨ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਵੀ ਬੰਦ ਰਹਿਣਗੀਆਂ

 Punjab School Holiday News: ਪੰਜਾਬ ਦੇ ਬਟਾਲਾ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਦੇ ਮੱਦੇਨਜ਼ਰ 10 ਸਤੰਬਰ ਨੂੰ ਬਟਾਲਾ ਵਿੱਚ ਛੁੱਟੀ ਰਹੇਗੀ।

ਇਸ ਦਿਨ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਵੀ ਬੰਦ ਰਹਿਣਗੀਆਂ। ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਦੱਸਿਆ ਕਿ ਇਸ ਦਿਨ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਬਾਹਰੋਂ ਆਉਣ ਵਾਲੇ ਲੋਕਾਂ ਜਾਂ ਇਲਾਕੇ ਦੇ ਲੋਕਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਨੇ ਇਨ੍ਹਾਂ ਸਮਾਗਮਾਂ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਿਵਲ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਇਸ ਮੌਕੇ ਐਸ.ਐਸ.ਪੀ ਬਟਾਲਾ ਸੁਹੇਲ ਕਾਸਿਮ ਮੀਰ, ਡਾ.ਸ਼ਾਇਰੀ ਭੰਡਾਰੀ ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਅਤੇ ਜਸਵੰਤ ਕੌਰ ਐਸ.ਪੀ.(ਐਚ) ਬਟਾਲਾ, ਜਗਤਾਰ ਸਿੰਘ ਤਹਿਸੀਲਦਾਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਵਿਆਹ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਗੁਰਦੁਆਰਾ ਸਾਹਿਬ ਦੇ ਕਮੇਟੀ ਮੈਂਬਰਾਂ ਨਾਲ ਵਿਚਾਰ-ਵਟਾਂਦਰਾ ਵੀ ਕੀਤਾ ਗਿਆ |

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement