ਕਿਸਾਨ ਜਥੇਬੰਦੀਆਂ ਵੱਲੋਂ 10 ਨੂੰ ਪੰਜਾਬ ਬੰਦ ਦਾ ਐਲਾਨ, ਪੰਜਾਬ ਸਰਕਾਰ ਦੀ ਵਧੀ ਮੁਸੀਬਤ
Published : Oct 9, 2020, 12:48 pm IST
Updated : Oct 9, 2020, 12:48 pm IST
SHARE ARTICLE
Punjab bandh
Punjab bandh

ਪੰਜਾਬ ਦੇ ਸਮਾਜਕ ਨਿਆਂ ਤੇ ਅਧਿਕਾਰਤਾ ਅਤੇ ਘੱਟ ਗਿਣਤੀ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਚੰਡੀਗੜ੍ਹ-  ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਕਰਕੇ ਪੰਜਾਬ ਦੇ ਸਮਾਜਕ ਨਿਆਂ ਤੇ ਅਧਿਕਾਰਤਾ ਅਤੇ ਘੱਟ ਗਿਣਤੀ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗਠਿਤ ਕਮੇਟੀ ਵਲੋਂ ਕਲੀਨ ਚਿੱਟ ਦੇ ਦਿੱਤੀ ਗਈ ਹੈ। ਇਸ ਵਿਰੋਧ ਤਹਿਤ ਆਪ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਸੀ ਜਿਸ ਨਾਲ ਪੰਜਾਬ ਸਰਕਾਰ ਦੀ ਮੁਸੀਬਤ ਹੋਰ ਵੀ ਵੱਧ ਗਈ। ਇਸ ਦੇ ਚਲਦੇ ਕਿਸਾਨ ਜਥੇਬੰਦੀਆਂ ਜਾਂ ਧਿਰਾਂ ਨੇ 10 ਅਕਤੂਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਹੈ। 

Farmer ProtestFarmer Protestਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਪੰਜਾਬ ਭਰ ਵਿੱਚ ਜਾਮ ਲਾਏ ਜਾਣਗੇ। ਇਸ ਬੰਦ ਦੇ ਸਮਰਥਨ 'ਚ ਆਮ ਆਦਮੀ ਪਾਰਟੀ (ਆਪ) ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਸਮੇਤ ਅਨੁਸੂਚਿਤ ਜਾਤੀਆਂ ਦੇ ਗਠਜੋੜ ਖੁੱਲ੍ਹ ਕੇ ਸਾਹਮਣੇ ਆ ਗਏ ਹਨ। ਪੰਜਾਬ ਦੇ ਸਮਾਜਕ ਨਿਆਂ ਤੇ ਅਧਿਕਾਰਤਾ ਅਤੇ ਘੱਟ ਗਿਣਤੀ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ ਜਾ ਰਹੀ ਹੈ।  ਕੌਮੀ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕੈਪਟਨ ਸਰਕਾਰ ‘ਤੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਬਰਬਾਦ ਕਰਨ ਦਾ ਦੋਸ਼ ਲਾਇਆ ਹੈ।

protestprotestਕੀ ਹੈ ਪੂਰਾ ਮਾਮਲਾ 
ਦੱਸ ਦਈਏ ਕਿ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ 'ਤੇ ਇਹ ਇਲਜ਼ਾਮ ਤਤਕਾਲੀ ਮੱਖ ਸਕੱਤਰ ਕ੍ਰਿਪਾ ਸ਼ੰਕਰ ਸਰੋਜ ਨੇ ਲਾਏ ਸਨ।  ਇਸ ਅਧਿਕਾਰੀ ਨੇ ਕਿਹਾ ਕਿ 64 ਕਰੋੜ ਰੁਪਏ ਦਾ ਘੁਟਾਲਾ ਕੀਤਾ ਗਿਆ, ਜਿਸ ਤੋਂ ਬਾਅਦ ਧਰਮਸੋਤ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਏ। ਇਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੀਫ਼ ਸੈਕਟਰੀ ਵਿਨੀ ਮਹਾਜਨ ਨੂੰ ਇਸ ਮਾਮਲੇ ਦੀ ਜਾਂਚ ਕਰਨ ਦੇ ਹੁਕਮ ਦਿੱਤੇ। ਜਾਂਚ ਦੌਰਾਨ ਕੈਬਿਨਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਨਿਦੋਰਸ਼ ਪਾਇਆ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement