ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ਵਲੋਂ 'ਫ਼ਿਕਸਡ ਮੈਚ' ਦੇ ਲਾਏ ਦੋਸ਼ਾਂ ਦਾ ਮਜ਼ਾਕ ਉਡਾਇਆ
Published : Oct 9, 2020, 2:20 am IST
Updated : Oct 9, 2020, 2:20 am IST
SHARE ARTICLE
image
image

ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ਵਲੋਂ 'ਫ਼ਿਕਸਡ ਮੈਚ' ਦੇ ਲਾਏ ਦੋਸ਼ਾਂ ਦਾ ਮਜ਼ਾਕ ਉਡਾਇਆ

ਕਿਸਾਨਾਂ ਨੂੰ ਤਬਾਹ ਕਰਨ ਲਈ ਭਾਜਪਾ ਦੀ ਬੋਲੀ ਬੋਲਣ 'ਤੇ ਅਕਾਲੀਆਂ ਦੀ ਕਰੜੀ ਆਲੋਚਨਾ
 


ਚੰਡੀਗੜ੍ਹ, 8 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 'ਫ਼ਿਕਸਡ ਮੈਚ' ਦੇ ਲਾਏ ਦੋਸ਼ਾਂ ਦੀ ਨਿਖੇਧੀ ਕਰਦਿਆਂ ਇਨ੍ਹਾਂ ਨੂੰ ਬੇਤੁਕਾ ਕਰਾਰ ਦਿਤਾ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਤਬਾਹ ਕਰਨ ਲਈ ਭਾਜਪਾ ਦੀ ਬੋਲੀ ਬੋਲਣ ਕਰ ਕੇ ਅਕਾਲੀਆਂ ਦੀ ਕਰੜੀ ਆਲੋਚਨਾ ਵੀ ਕੀਤੀ। ਮੁੱਖ ਮੰਤਰੀ ਨੇ ਪੁਛਿਆ, ''ਮੈਂ ਕਿਸ ਨਾਲ ਫਿਕਸਡ ਮੈਚ ਖੇਡ ਰਿਹਾ ਹਾਂ?'' ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨਾਲ ਖੇਤੀ ਕਾਨੂੰਨਾਂ ਦੇ ਮਾਮਲੇ ਵਿਚ ਸਾਰੇ 'ਫ਼ਿਕਸਡ ਮੈਚ' ਖੇਡਣ ਤੋਂ ਬਾਅਦ ਸੁਖਬੀਰ ਹੁਣ ਇਸ ਕਦਰ ਭਰਮ ਦਾ ਸ਼ਿਕਾਰ ਹੋ ਗਿਆ ਹੈ ਕਿ ਉਹ ਇਹ ਵੀ ਭੁੱਲ ਚੁੱਕਾ ਹੈ ਕਿ ਫ਼ਿਕਸਡ ਮੈਚ ਇਕੱਲਿਆਂ ਕਦੇ ਨਹੀਂ ਖੇਡਿਆ ਜਾ ਸਕਦਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇ ਕੋਈ ਫ਼ਿਕਸਡ ਮੈਚ ਖੇਡ ਰਿਹਾ ਹੈ ਤਾਂ ਉਹ ਅਕਾਲੀ ਦਲ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਅਕਾਲੀਆਂ ਵਲੋਂ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਵਲੋਂ ਖੇਤੀ ਕਾਨੂੰਨਾਂ ਖਿਲਾਫ ਸੁਪਰੀਮ ਕੋਰਟ ਵਿਚ ਦਾਇਰ ਪਟੀਸ਼ਨ ਵਾਪਸ ਲੈਣ ਦੇ ਫ਼ੈਸਲੇ ਨੂੰ ਬਚਾਅ ਕਰਨ ਦੀ ਘਟਨਾ ਇਸ ਗੱਲ ਦੀ ਤਾਜ਼ਾ ਉਦਾਹਰਨ ਹੈ ਕਿ ਅਕਾਲੀ ਦਲ ਲਗਾਤਾਰ ਭਾਜਪਾ ਦੇ ਇਸ਼ਾਰਿਆਂ ਉਤੇ ਨੱਚ ਰਿਹਾ ਹੈ ਅਤੇ ਐਨ.ਡੀ.ਏ. ਛੱਡਣ ਤੋਂ ਬਾਅਦ ਵੀ ਕੇਂਦਰ ਸਰਕਾਰ ਦੇ ਹਿੱਤ ਲਈ ਕੰਮ ਕਰ ਰਿਹਾ ਹੈ। ਮੁੱਖ ਮੰਤਰੀ ਨੇ ਸੁਖਬੀਰ ਦੀ ਉਸ ਟਿੱਪਣੀ ਦੀ ਵੀ ਆਲੋਚਨਾ ਕੀਤੀ ਜਿਸ ਵਿਚ ਕਿਹਾ ਸੀ ਕਿ ਅਕਾਲੀ ਅਪਣੀ ਸਰਕਾਰ ਨੂੰ ਕੁਝ ਵੀ ਕਰਵਾਉਣ ਲਈ ਮਜ਼ਬੂਰ ਕਰ ਦੇਣਗੇ। ਇਸ ਤਰ੍ਹਾਂ ਅਕਾਲੀਆਂ ਨੇ ਖੁਦ ਹੀ ਮੰਨ ਲਿਆ ਕਿ ਉਹ ਕੇਂਦਰ ਵਿਚ ਕਿਸਾਨ ਵਿਰੋਧੀ ਕਾਨੂੰਨ ਨਾ ਲਿਆਉਣ ਲਈ ਮਨਾਉਣ ਵਿੱਚ ਕੇਂਦਰ ਸਰਕਾਰ ਨੂੰ ਮਨਾਉਣ ਵਿਚ ਬੁਰੀ ਤਰ੍ਹਾਂ ਫੇਲ੍ਹ ਹੋਏ।
ਉਨ੍ਹਾਂ ਕਿਹਾ ਕਿ ਬਾਦਲਾਂ ਨੇ ਕਾਲੇ ਖੇਤੀ ਕਾਨੂੰਨਾਂ ਦੇ ਮਾਮਲੇ ਵਿਚ ਅਪਣੇ ਬੇਤੁਕੇ ਬਿਆਨਾਂ ਅਤੇ ਝੂਠੇ ਦਾਅਵਿਆਂ ਨਾਲ ਅਪਣਾ ਅਤੇ ਅਪਣੀ ਪਾਰਟੀ ਨੂੰ ਹਾਸੇ ਦਾ ਪਾਤਰ ਬਣਾਇਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪੁਰਾਣੇ ਭਾਈਵਾਲ ਭਾਜਪਾ ਨੇ ਵੀ ਜਨਤਕ ਤੌਰ 'ਤੇ ਐਲਾਨ ਕੀਤਾ ਹੈ ਕਿ ਅਕਾਲੀਆਂ ਨੇ ਪਹਿਲੇ ਦਿਨ ਤੋਂ ਹੀ ਇਨ੍ਹਾਂ ਕਾਨੂੰਨਾਂ ਦੀ ਪੂਰਨ ਹਮਾਇਤ ਕੀਤੀ ਸੀ।
ਮੁੱਖ ਮੰਤਰੀ ਨੇ ਸੁਖਬੀਰ ਬਾਦਲ ਵਲੋਂ ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁਧ ਸੂਬਾਈ ਕਾਨੂੰਨ ਲਿਆਉਣ ਲਈ ਸੂਬਾ ਸਰਕਾਰ ਵਲੋਂ ਜਾਣਬੁੱਝ ਕੇ ਦੇਰੀ ਕੀਤੇ ਜਾਣ ਦੇ ਲਾਏ ਦੋਸ਼ਾਂ ਦਾ ਮਜ਼ਾਕ ਉਡਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਦੇ ਨਾਤੇ, ਜੋ ਹਮੇਸ਼ਾ ਹੀ ਕਿਸਾਨਾਂ ਦੇ ਹੱਕਾਂ ਲਈ ਖੜ੍ਹਦਾ ਰਿਹਾ ਹੈ, ਉਹ ਉਹੀ ਕਰ ਰਹੇ ਹਨ ਜੋ ਕਿਸਾਨ ਭਾਈਚਾਰੇ ਦੇ ਹਿੱਤ ਵਿਚ ਬਿimageimageਹਤਰ ਹੋਵੇਗਾ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement