ਸਰੀਰਕ ਸਿਖਿਆ ਅਤੇ ਖੇਡਾਂ ਨੂੰ ਵੀ ਪੰਜਾਬ ਅਚੀਵਮੈਂਟ ਸਰਵੇ ਦੇ ਘੇਰੇ ਵਿਚ ਲਿਆਉਣ ਦਾ ਫ਼ੈਸਲਾ
Published : Oct 9, 2020, 2:16 am IST
Updated : Oct 9, 2020, 2:16 am IST
SHARE ARTICLE
image
image

ਸਰੀਰਕ ਸਿਖਿਆ ਅਤੇ ਖੇਡਾਂ ਨੂੰ ਵੀ ਪੰਜਾਬ ਅਚੀਵਮੈਂਟ ਸਰਵੇ ਦੇ ਘੇਰੇ ਵਿਚ ਲਿਆਉਣ ਦਾ ਫ਼ੈਸਲਾ

ਚੰਡੀਗੜ੍ਹ, 8 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਸਕੂਲ ਸਿਖਿਆ ਵਿਭਾਗ ਨੇ ਸਰੀਰਕ ਸਿਖਿਆ ਅਤੇ ਖੇਡਾਂ ਨੂੰ ਵੀ ਪੰਜਾਬ ਅਚੀਵਮੈਂਟ ਸਰਵੇ (ਪੀ.ਏ.ਐਸ.) 'ਚ ਦੇ ਘੇਰੇ ਵਿਚ ਲਿਆਉਣ ਦਾ ਫ਼ੈਸਲਾ ਕੀਤਾ ਹੈ ਅਤੇ ਇਸ ਸਬੰਧੀ ਡੇਟਸ਼ੀਟ ਜਾਰੀ ਕਰ ਦਿਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਕੂਲ ਸਿਖਿਆ ਵਿਭਾਗ ਦੇ ਇਕ ਬੁਲਾਰੇ ਨੇ ਦਸਿਆ ਕਿ ਸਕੂਲ ਸਿਖਿਆ ਵਿਭਾਗ ਵਲੋਂ ਬਾਕੀ ਵਿਸ਼ਿਆ ਵਾਂਗ ਸਰੀਰਕ ਸਿਖਿਆ ਅਤੇ ਖੇਡਾਂ ਨੂੰ ਵੀ ਪੰਜਾਬ ਅਚੀਵਮੈਂਟ ਸਰਵੇ ਵਿਚ ਸ਼ਾਮਲ ਕਰ ਲਿਆ ਹੈ। ਬੁਲਾਰੇ ਅਨੁਸਾਰ ਪੀ.ਏ.ਐਸ. ਦੇ ਤਹਿਤ 6ਵੀਂ ਜਮਾਤ ਦਾ ਸਰੀਰਕ ਸਿਖਿਆ ਅਤੇ ਖੇਡਾਂ ਦਾ ਪੇਪਰ 10 ਅਕਤੂਬਰ ਨੂੰ, 7ਵੀਂ ਦਾ 11 ਅਕਤੂਬਰ, 8ਵੀਂ ਦਾ 12 ਅਕਤੂਬਰ ਅਤੇ 9ਵੀਂ ਤੇ 10ਵੀਂ ਦਾ ਪੇਪਰ 13 ਅਕਤੂਬਰ 2020 ਨੂੰ ਹੋਵੇਗਾ। ਇਹ ਸਰਵੇ ਪ੍ਰਾਇਮਰੀ ਤੋਂ ਲੈ ਕੇ 12 ਵੀਂ ਵਿਦਿਆਰਥੀਆਂ ਦੀ ਸਿੱਖਣ ਦੀ ਸਮਰੱਥਾ ਦਾ ਮੁਲਾਂਕਣ ਕਰਨ ਲਈ ਕਰਵਾਇਆ ਜਾ ਰਿਹਾ ਹੈ। ਇਸ ਵਿਚ ਸੂਬੇ ਦੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਐਸੋਸ਼ੀਏਟਡ ਸਕੂਲਾਂ ਦੇ ਵਿਦਿਆਰਥੀ ਹਿੱਸਾ ਲੈ ਰਹੇ ਹਨ। ਇਸ ਸਰਵੇ ਦੇ ਪਹਿਲੇ ਪੜਾਅ ਵਿਚ ਬਾਕੀ ਵਿਸ਼ਿਆਂ ਦੇ ਮੁਲਾਂਕਣ ਦਾ ਕੰਮ 3 ਅਕਤੂਬਰ ਨੂੰ ਖ਼ਤਮ ਹੋ ਚੁੱਕਾ ਹੈ ਜਿਸ ਵਿਚ ਵਿਦਿਆਰਥੀਆਂ ਨੇ ਭਾਰਤੀ ਉਤਸ਼ਾਹ ਨਾਲ ਹਿੱਸਾ ਲਿਆ।

 

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement