ਕੋਲਾ ਅਤੇ ਖਾਦਾਂ ਲਿਆਉਣ ਵਾਲੀਆਂ ਮਾਲ ਗੱਡੀਆਂ ਨੂੰ ਛੋਟ ਦੇਣ ਦੇ ਰੌਂਅ ‘ਚ ਕਿਸਾਨ ਜਥੇਬੰਦੀਆਂ
Published : Oct 9, 2020, 10:19 pm IST
Updated : Oct 9, 2020, 10:19 pm IST
SHARE ARTICLE
Kisan Union
Kisan Union

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਪੰਜਾਬ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਦਿਤੀ ਜਾਣਕਾਰੀ

ਸਮਰਾਲਾ : ਖੇਤੀ ਬਿਲਾਂ ਦੇ ਵਿਰੋਧ 'ਚ ਪੰਜਾਬ ਦੇ ਕਿਸਾਨਾਂ ਵਲੋਂ ਪਹਿਲੀ ਅਕਤੂਬਰ ਤੋਂ ਸ਼ੁਰੂ ਕੀਤੇ 'ਰੇਲ ਰੋਕੋ' ਅੰਦੋਲਨ ਕਾਰਨ ਸੂਬੇ 'ਚ ਕੋਲੇ ਦੀ ਘਾਟ ਦੇ ਸਿੱਟੇ ਵਜੋਂ ਬਿਜਲੀ ਆਫ਼ਤ ਪੈਦਾ ਹੋਣ ਸਮੇਤ ਖਾਦਾਂ ਅਤੇ ਹੋਰ ਜ਼ਰੂਰੀ ਵਸਤਾਂ ਦੀ ਥੁੜ ਹੋਣ ਲੱਗ ਪਈ ਸੀ। ਇਸ ਮਸਲੇ ਨੂੰ ਵੇਖਦਿਆਂ ਅੱਜ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਸੂਬੇ ਵਿਚ ਕੋਲਾ, ਖਾਦਾਂ ਅਤੇ ਕਿਸਾਨੀ ਨਾਲ ਸਬੰਧਤ ਹੋਰ ਜ਼ਰੂਰੀ ਵਸਤਾਂ ਲੈ ਕੇ ਆਉਣ ਵਾਲੀਆਂ ਮਾਲ ਗੱਡੀਆਂ ਲਈ ਵੱਡਾ ਐਲਾਨ ਕਰਦੇ ਹੋਏ ਇਨ੍ਹਾਂ ਮਾਲ ਗੱਡੀਆਂ ਨੂੰ ਬੰਦ ਤੋਂ ਛੋਟ ਦੇਣ ਦਾ ਫ਼ੈਸਲਾ ਕੀਤਾ ਹੈ।

Kisan Union ProtestKisan Union Protest

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਪੰਜਾਬ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਸ਼ੁਕਰਵਾਰ ਨੂੰ ਸਮਰਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅਸੀਂ ਮੀਡੀਆ ਰਾਹੀਂ ਸਰਕਾਰ ਨੂੰ ਇਹ ਸੁਨੇਹਾ ਭੇਜਦੇ ਹਾਂ ਕਿ ਜੇਕਰ ਸਰਕਾਰ ਬਿਜਲੀ ਘਰਾਂ ਲਈ ਕੋਲਾ ਲਿਆਉਣਾ ਚਾਹੁੰਦੀ ਹੈ ਤਾਂ ਕਿਸਾਨ ਖ਼ੁਦ ਇਨ੍ਹਾਂ ਮਾਲ ਗੱਡੀਆਂ ਨੂੰ ਸਾਰੇ ਟਰੈਕਾਂ ਤੋਂ ਅੱਗੇ ਲੰਘਾਉਣਗੇ।

Farmer ProtestFarmer Protest

ਇਸ ਤੋਂ ਇਲਾਵਾ ਖੇਤੀ ਖਾਦਾਂ ਸਮੇਤ ਕਿਰਸਾਨੀ ਦੇ ਉਪਯੋਗ ਲਈ ਜ਼ਰੂਰੀ ਵਸਤਾਂ ਲੈ ਕੇ ਆਉਣ ਵਾਲੀਆਂ ਮਾਲ ਗੱਡੀਆਂ ਨੂੰ ਵੀ ਕਿਸੇ ਟਰੈਕ 'ਤੇ ਕਿਸਾਨਾਂ ਵਲੋਂ ਨਹੀਂ ਰੋਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਂਝ ਕਿਸਾਨਾਂ ਵਲੋਂ ਅਪਣਾ ਰੇਲ ਰੋਕੋ ਅੰਦੋਲਨ 15 ਅਕਤੂਬਰ ਤਕ ਜਾਰੀ ਰੱਖਣ ਦਾ ਫ਼ੈਸਲਾ ਲਿਆ ਹੋਇਆ ਹੈ ਅਤੇ ਇਸ ਨੂੰ ਅੱਗੇ ਵੀ ਵਧਾਇਆ ਜਾ ਸਕਦਾ ਹੈ।

Farmers protest on railway trackFarmers protest on railway track

ਇਸ ਮੌਕੇ ਉਨ੍ਹਾਂ ਨਾਲ ਹੋਰ ਵੀ ਕਈ ਕਿਸਾਨ ਆਗੂ ਬਲਬੀਰ ਸਿੰਘ ਖੀਰਨੀਆਂ, ਜਸਵੀਰ ਸਿੰਘ ਸਿੱਧੂਪੁਰ, ਹਰਦੀਪ ਸਿੰਘ ਗਿਆਸਪੁਰਾ, ਬੂਟਾ ਸਿੰਘ ਰਾਏਪੁਰ, ਹਰਦੀਪ ਸਿੰਘ ਭਰਥਲਾ ਅਤੇ ਉੱਤਮ ਸਿੰਘ ਬਰਵਾਲੀ ਆਦਿ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement