ਮੋਬਾਈਲ ਟਾਵਰ ਲਗਾਉਣ ਦਾ ਝਾਂਸਾ ਦੇ ਕੇ ਮਾਰੀ 35 ਲੱਖ ਦੀ ਠੱਗੀ, ਪੁਲਿਸ ਨੇ 2 ਮੁਲਜ਼ਮ ਕੀਤੇ ਕਾਬੂ
Published : Oct 9, 2022, 4:28 pm IST
Updated : Oct 9, 2022, 4:28 pm IST
SHARE ARTICLE
35 lakh scam done on the pretense of installing a mobile tower
35 lakh scam done on the pretense of installing a mobile tower

ਇਨ੍ਹਾਂ ਵਿਅਕਤੀਆਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਇਨ੍ਹਾਂ ਦਾ ਰਿਮਾਂਡ ਹਾਸਲ ਕਰ ਇਨ੍ਹਾਂ ਦੇ ਕੋਲ ਅਗਲੀ ਪੁੱਛਗਿੱਛ ਕੀਤੀ ਜਾਵੇਗੀ।

 

ਗੁਰਦਾਸਪੁਰ: ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ 5G ਦਾ ਮੋਬਾਈਲ ਟਾਵਰ ਲਗਾਉਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲੇ ਦੋ ਨੌਜਵਾਨ ਕਾਬੂ ਕੀਤੇ ਹਨ। ਗੁਰਦਾਸਪੁਰ ਦੇ ਪਿੰਡ ਡੇਹਰੀਵਾਲ ਦਰੋਗਾ ਦੇ ਵਿਅਕਤੀ ਵਲੋਂ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਪੁਲਿਸ ਨੇ 35 ਲੱਖ ਰੁਪਏ ਦੀ ਠੱਗੀ ਕਰਨ ਵਾਲੇ 2 ਨੌਜਵਾਨਾਂ ਨੂੰ ਸਿਟੀ ਪੁਲਿਸ ਨੇ ਗਾਜੀਆਬਾਦ ਤੋਂ  ਗ੍ਰਿਫ਼ਤਾਰ ਕੀਤਾ ਹੈ। ਵੱਖ ਵੱਖ ਨੰਬਰਾਂ ਤੋਂ ਕਾੱਲ ਕਰ ਲੋਕਾਂ ਨੂੰ 5G ਦਾ ਮੋਬਾਈਲ ਟਾਵਰ ਲਗਾਉਣ ਦਾ ਝਾਂਸਾ ਦੇ ਕੇ ਉਨ੍ਹਾਂ ਤੋਂ ਬੀਮਾ ਕਰਾਉਣ ਦੇ ਨਾਂ ’ਤੇ ਪੈਸੇ ਠੱਗ ਲੈਂਦੇ ਸੀ। ਪੁਲਿਸ ਅਧਿਕਾਰੀਆਂ ਅਨੁਸਾਰ ਇਹਨਾਂ ਦਾ ਰਿਮਾਂਡ ਲੈ ਕੇ ਇਨ੍ਹਾਂ ਤੋਂ ਪੁੱਛਗਿੱਛ ਕਰ ਕੇ ਪੂਰੇ ਗਿਰੋਹ ਦਾ ਪਰਦਾਫਾਸ਼ ਕੀਤਾ ਜਾਵੇਗਾ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਸੀਟੀ ਰਿਪੁਤਾਪਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਊਧਮ ਸਿੰਘ ਵਾਸੀ ਡੇਹਰੀਵਾਲ ਦਰੋਗਾ ਨੇ ਸ਼ਿਕਾਇਤ ਦਿੱਤੀ ਸੀ ਕਿ ਕੁਝ ਨੌਜਵਾਨਾਂ ਨੇ ਉਨ੍ਹਾਂ ਨੂੰ 5G ਦਾ ਮੋਬਾਇਲ ਟਾਵਰ ਲਗਾਉਣ ਦਾ ਝਾਂਸਾ ਦੇ ਕੇ ਉਸ ਦੇ ਕੋਲੋਂ ਪੈਸੇ ਠੱਗੇ ਹਨ। ਉਹਨਾਂ ਦਸਿਆ ਕਿ ਕੁੱਝ ਨੌਜਵਾਨਾਂ ਉਸ ਨੂੰ ਵੱਖ ਵੱਖ ਨੰਬਰਾਂ ਤੋਂ ਫੋਨ ਕਰ ਕੇ ਵੱਖ ਵੱਖ ਅਕਾਉਂਟਾਂ ਦੇ ਵਿਚ ਕੁੱਲ 35 ਲੱਖ ਰੁਪਏ ਪਵਾਏ ਹਨ।ਇਸ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ ਸਾਈਬਰ ਸੈੱਲ ਦੀ ਟੀਮ ਨੇ ਦੋ ਨੌਜਵਾਨਾਂ ਨੂੰ ਟਰੇਸ ਕੀਤਾ ਜੋ ਕਿ ਯੂ ਪੀ ਗਾਜ਼ੀਆਬਾਦ ਦੇ ਰਹਿਣ ਵਾਲੇ ਸੀ। ਜਿਸ ਤੋਂ ਬਾਅਦ ਥਾਣਾ ਸਿਟੀ ਪੁਲਿਸ ਨੇ ਰਾਹੁਲ ਅਤੇ ਅਸੀਮ ਨੂੰ ਗਾਜ਼ੀਆਬਾਦ ਤੋਂ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਇਨ੍ਹਾਂ ਵਿਅਕਤੀਆਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਇਨ੍ਹਾਂ ਦਾ ਰਿਮਾਂਡ ਹਾਸਲ ਕਰ ਇਨ੍ਹਾਂ ਦੇ ਕੋਲ ਅਗਲੀ ਪੁੱਛਗਿੱਛ ਕੀਤੀ ਜਾਵੇਗੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement