ਹੋਟਲ 'ਚ ਚੱਲ ਰਹੀ ਸੀ ਅਸ਼ਲੀਲ ਡਾਂਸ ਪਾਰਟੀ, ਪੁਲਿਸ ਨੇ ਛਾਪਾ ਮਾਰ ਕੇ 7 ਲੜਕੀਆਂ ਸਮੇਤ 24 ਨੂੰ ਕੀਤਾ ਗ੍ਰਿਫਤਾਰ
Published : Oct 9, 2022, 12:06 pm IST
Updated : Oct 9, 2022, 1:00 pm IST
SHARE ARTICLE
photo
photo

ਗ੍ਰਿਫ਼ਤਾਰ ਕੀਤੀਆਂ ਗਈਆਂ ਲੜਕੀਆਂ ਮੁੰਬਈ, ਦਿੱਲੀ ਅਤੇ ਹਰਿਆਣਾ ਦੀਆਂ ਵਸਨੀਕ ਹਨ।

 

ਲੁਧਿਆਣਾ:  ਪੁਖਰਾਜ ਹੋਟਲ 'ਚ ਚੱਲ ਰਹੀ ਅਸ਼ਲੀਲ ਡਾਂਸ ਪਾਰਟੀ 'ਤੇ ਪੁਲਿਸ ਨੇ ਛਾਪਾ ਮਾਰਿਆ। ਪਾਰਟੀ ਵਿੱਚ ਸ਼ਰਾਬ ਵੀ ਵਰਤਾਈ ਜਾ ਰਹੀ ਸੀ। ਪੁਲਿਸ ਨੇ ਉਥੋਂ 7 ਲੜਕੀਆਂ ਸਮੇਤ 24 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੀਆਂ ਗਈਆਂ ਲੜਕੀਆਂ ਮੁੰਬਈ, ਦਿੱਲੀ ਅਤੇ ਹਰਿਆਣਾ ਦੀਆਂ ਵਸਨੀਕ ਹਨ।

ਪੁਲਿਸ ਨੇ ਇਸ ਮਾਮਲੇ ਵਿੱਚ ਹੋਟਲ ਮੈਨੇਜਰ ਨੂੰ ਨਾਮਜ਼ਦ ਕੀਤਾ ਹੈ। ਮੁਲਜ਼ਮਾਂ ਖ਼ਿਲਾਫ਼ ਅਸ਼ਲੀਲਤਾ ਫੈਲਾਉਣ ਅਤੇ ਆਬਕਾਰੀ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਘਟਨਾ ਸ਼ੁੱਕਰਵਾਰ ਦੇਰ ਰਾਤ ਦੀ ਹੈ। ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇਲਾਕੇ ਦੇ ਇੱਕ ਹੋਟਲ ਵਿੱਚ ਅਸ਼ਲੀਲ ਡਾਂਸ ਪਾਰਟੀ ਚੱਲ ਰਹੀ ਹੈ, ਜਿਸ ਵਿੱਚ ਸ਼ਰਾਬ ਵੀ ਪਰੋਸੀ ਜਾ ਰਹੀ ਹੈ।

ਪੁਲਿਸ ਨੇ ਉਥੇ ਛਾਪਾ ਮਾਰ ਕੇ ਉਪਰੋਕਤ ਵਿਅਕਤੀਆਂ ਨੂੰ ਕਾਬੂ ਕਰ ਲਿਆ। ਜ਼ਿਆਦਾਤਰ ਮੁਲਜ਼ਮ ਲੁਧਿਆਣਾ ਦੇ ਵਸਨੀਕ ਹਨ, ਜਦਕਿ ਇਨ੍ਹਾਂ ਵਿੱਚੋਂ ਤਿੰਨ ਬਿਹਾਰ, ਇਲਾਹਾਬਾਦ ਅਤੇ ਅੰਮ੍ਰਿਤਸਰ ਦੇ ਵਸਨੀਕ ਵੀ ਹਨ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement