ਬਠਿੰਡਾ ਤੋਂ ਦਿੱਲੀ ਲਈ ਅੱਜ ਸ਼ੁਰੂ ਹੋਵੇਗੀ ਫਲਾਈਟ; ਸ਼ੁਰੂਆਤੀ ਕਿਰਾਇਆ ਮਹਿਜ਼ 1999 ਰੁਪਏ
Published : Oct 9, 2023, 10:08 am IST
Updated : Oct 9, 2023, 10:08 am IST
SHARE ARTICLE
Flights from Bathinda Airport to begin today
Flights from Bathinda Airport to begin today

ਆਉਣ ਵਾਲੇ ਦਿਨਾਂ 'ਚ ਪੰਜਾਬ ਦੇ ਹੋਰ ਵੀ ਹਵਾਈ ਅੱਡਿਆਂ ਤੋਂ ਉਡਾਣਾਂ ਸ਼ੁਰੂ ਹੋਣਗੀਆਂ: ਮੁੱਖ ਮੰਤਰੀ

 

ਚੰਡੀਗੜ੍ਹ: ਪੰਜਾਬ ਦੇ ਜ਼ਿਲ੍ਹਾ ਬਠਿੰਡਾ ਤੋਂ ਦਿੱਲੀ ਲਈ ਸਿੱਧੀ ਉਡਾਣ ਅੱਜ ਤੋਂ ਸ਼ੁਰੂ ਹੋਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਪੋਸਟ ਸਾਂਝੀ ਕਰਦਿਆਂ ਪੰਜਾਬ ਅਤੇ ਮਾਲਵਾ ਖੇਤਰ ਦੇ ਲੋਕਾਂ ਨੂੰ ਵੱਡੀ ਖੁਸ਼ਖ਼ਬਰੀ ਦਿਤੀ ਹੈ। ਏਅਰਲਾਈਨ ਵਲੋਂ ਫਲਾਈਟ ਦਾ ਸ਼ੁਰੂਆਤੀ ਕਿਰਾਇਆ ਮਹਿਜ਼ 1999 ਰੁਪਏ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ: ਇਜ਼ਰਾਈਲ ਅਤੇ ਹਮਾਸ ਵਿਚਾਲੇ ਜੰਗ ਜਾਰੀ: 2 ਦਿਨਾਂ ਵਿਚ 1000 ਤੋਂ ਵੱਧ ਲੋਕਾਂ ਦੀ ਮੌਤ

ਮੁੱਖ ਮੰਤਰੀ ਨੇ ਲਿਖਿਆ, “ਅੱਜ ਤੋਂ ਬਠਿੰਡਾ ਤੋਂ ਦਿੱਲੀ ਲਈ ਫਲਾਈਟ ਸ਼ੁਰੂ ਹੋ ਰਹੀ ਹੈ...ਜਿਸ ਦਾ ਲੋਕਾਂ ਨੂੰ ਬਹੁਤ ਫ਼ਾਇਦਾ ਹੋਵੇਗਾ ਤੇ ਮਾਲਵੇ ਦਾ ਖੇਤਰ ਸਿੱਧਾ ਦਿੱਲੀ ਨਾਲ ਜੁੜੇਗਾ। ਇਸ ਨਾਲ ਮਾਲਵੇ ਦੇ ਲੋਕਾਂ ਦੀ ਤਰੱਕੀ ਤੇ ਖ਼ੁਸ਼ਹਾਲੀ ਦੇ ਹੋਰ ਰਸਤੇ ਖੁੱਲ੍ਹਣਗੇ। ਕੰਪਨੀ ਨੇ ਇਸ ਫਲਾਈਟ ਦਾ ਸ਼ੁਰੂਆਤੀ ਕਿਰਾਇਆ ਮਹਿਜ਼ 1999 ਰੁਪਏ ਰੱਖਿਆ ਹੈ”।

ਇਹ ਵੀ ਪੜ੍ਹੋ: ਪੰਜ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਅੱਜ

ਉਨ੍ਹਾਂ ਅੱਗੇ ਦਸਿਆ ਕਿ ਆਉਣ ਵਾਲੇ ਦਿਨਾਂ 'ਚ ਪੰਜਾਬ ਦੇ ਹੋਰ ਵੀ ਹਵਾਈ ਅੱਡਿਆਂ ਤੋਂ ਉਡਾਣਾਂ ਸ਼ੁਰੂ ਹੋਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਰੰਗਲੇ ਪੰਜਾਬ ਵੱਲ ਵਧ ਰਹੀ ਸਾਡੀ ਸਰਕਾਰ ਦੇ ਚੁੱਕੇ ਕਦਮ ਲਗਾਤਾਰ ਕਾਮਯਾਬ ਹੋ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement