ਲੁਧਿਆਣਾ 'ਚ ਲੜਕੀ ਦੇ ਜਨਮ ਦਿਨ 'ਤੇ ਹੰਗਾਮਾ, ਨੌਜਵਾਨਾਂ ਨੇ ਪਰਿਵਾਰ 'ਤੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ

By : GAGANDEEP

Published : Oct 9, 2023, 1:50 pm IST
Updated : Oct 9, 2023, 1:50 pm IST
SHARE ARTICLE
photo
photo

ਔਰਤ ਦੇ ਬੁੱਲ੍ਹ ਵੀ ਵੱਢੇ, ਗੰਭੀਰ ਹਾਲਤ ਵਿਚ ਹਸਪਤਾਲ ਭਰਤੀ

 

ਲੁਧਿਆਣਾ: ਲੁਧਿਆਣਾ ਵਿਚ ਇਕ ਲੜਕੀ ਦੇ ਜਨਮ ਦਿਨ ਨੂੰ ਲੈ ਕੇ ਦੇਰ ਰਾਤ ਹੰਗਾਮਾ ਹੋ ਗਿਆ। ਗਲੀ ਵਿੱਚ ਬੱਚਿਆਂ ਦੀ ਲੜਾਈ ਕਾਰਨ ਦੋ ਪਰਿਵਾਰਾਂ ਵਿਚ ਟਕਰਾਅ ਹੋ ਗਿਆ। ਲੜਾਈ ਵਿਚ ਇੱਕ ਹੀ ਪਰਿਵਾਰ ਦੇ ਤਿੰਨ ਲੋਕ ਜ਼ਖ਼ਮੀ ਹੋ ਗਏ ਹਨ। ਹਮਲਾਵਰਾਂ ਨੇ ਔਰਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਬੁੱਲ੍ਹ ਵੱਢ ਦਿਤਾ।

 ਇਹ ਵੀ ਪੜ੍ਹੋ: ਹਮਾਸ ਦੇ ਹਮਲੇ ਤੋਂ ਬਾਅਦ ਇਜ਼ਰਾਈਲ ਦਾ ਜਵਾਬ? Fact Check ਰਿਪੋਰਟ

ਬਾਬਾ ਨਾਮ ਦੇਵ ਕਲੋਨੀ ਨੇੜੇ ਟਿੱਬਾ ਰੋਡ ਦੇ ਰਹਿਣ ਵਾਲੇ ਅਜੈ ਨੇ ਦਸਿਆ ਕਿ ਅੱਜ ਉਸ ਦੀ ਬੇਟੀ ਨੈਨਾ ਦਾ ਜਨਮ ਦਿਨ ਸੀ। ਉਸ ਦਾ ਸਾਲਾ ਸਾਜਨ ਵੀ ਉਨ੍ਹਾਂ ਦੇ ਘਰ ਆਇਆ ਹੋਇਆ ਸੀ। ਬੇਟਾ ਗਲੀ 'ਚ ਖੇਡ ਰਿਹਾ ਸੀ ਕਿ ਅਚਾਨਕ ਉਸ ਨੇ ਰੋਣਾ ਸ਼ੁਰੂ ਕਰ ਦਿਤਾ। ਉਸ ਨੇ ਦੱਸਿਆ ਕਿ ਗੁਆਂਢੀ ਦੇ ਬੱਚੇ ਨੇ ਉਸ ਦੇ ਪੇਟ ਵਿੱਚ ਮੁੱਕਾ ਮਾਰਿਆ ਸੀ। ਉਹ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਬੱਚੇ ਦੀ ਸ਼ਿਕਾਇਤ ਕਰਕੇ ਘਰ ਪਰਤਿਆ ਹੀ ਸੀ ਕਿ 5 ਤੋਂ 7 ਵਿਅਕਤੀਆਂ ਨੇ ਉਸ ਦੇ ਘਰ 'ਤੇ ਹਮਲਾ ਕਰ ਦਿਤਾ।

 ਇਹ ਵੀ ਪੜ੍ਹੋ: ਕਾਰ ਦੀ ਲਪੇਟ ਵਿਚ ਆਉਣ ਨਾਲ 3 ਨੌਜਵਾਨਾਂ ਦੀ ਹੋਈ ਮੌਤ  

 ਹਮਲਾਵਰਾਂ ਦਾ ਨਸ਼ਾ ਕੀਤਾ ਹੋਇਆ ਸੀ। ਹਮਲਾਵਰਾਂ ਨੇ ਪਰਿਵਾਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਬਦਮਾਸ਼ਾਂ ਨੇ ਲੜਾਈ ਛਡਵਾਉਣ ਆਈ ਪਤਨੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿਤਾ ਅਤੇ ਉਸ ਦਾ ਬੁੱਲ੍ਹ ਵੱਢ ਦਿੱਤਾ। ਔਰਤ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅਜੇ ਨੇ ਦੱਸਿਆ ਕਿ ਤਿੰਨ ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ 'ਚ ਉਸ ਦਾ ਸਾਲਾ ਸਾਜਨ ਅਤੇ ਪਤਨੀ ਅਨੀਤਾ ਸ਼ਾਮਲ ਹਨ।

ਜ਼ਖ਼ਮੀ ਸਾਜਨ ਨੇ ਦੱਸਿਆ ਕਿ ਹਮਲਾਵਰ ਇਲਾਕੇ 'ਚ ਹੀ ਚਿੱਟੇ ਦਾ ਸੇਵਨ ਕਰਦੇ ਹਨ। ਦੇਰ ਰਾਤ ਵੀ ਉਨ੍ਹਾਂ ਨੇ ਗੁੰਡਾਗਰਦੀ ਕੀਤੀ। ਲੋਕਾਂ ਨੇ ਤਿੰਨਾਂ ਨੂੰ ਹਸਪਤਾਲ ਪਹੁੰਚਾਇਆ। ਉਸ ਨੇ ਇਸ ਘਟਨਾ ਸਬੰਧੀ ਟਿੱਬਾ ਥਾਣੇ ਨੂੰ ਸੂਚਿਤ ਕਰ ਦਿੱਤਾ ਹੈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement