Jalandhar Accident News: ਐਕਟਿਵਾ 'ਤੇ ਸਹੁਰੇ ਘਰ ਜਾ ਰਹੇ ਪਤੀ-ਪਤਨੀ ਨੂੰ ਟਰੈਕਟਰ-ਟਰਾਲੀ ਨੇ ਕੁਚਲਿਆ, ਹਾਦਸੇ 'ਚ ਔਰਤ ਦੀ ਮੌਤ
Published : Oct 9, 2024, 11:00 am IST
Updated : Oct 9, 2024, 11:00 am IST
SHARE ARTICLE
Jalandhar Accident News
Jalandhar Accident News

Jalandhar Accident News: ਪਤੀ ਗੰਭੀਰ ਜ਼ਖ਼ਮੀ

Jalandhar Accident News: ਜਲੰਧਰ ਦੇ ਜੰਡਿਆਲਾ ਫਗਵਾੜਾ ਰੋਡ 'ਤੇ ਸਕੂਟੀ ਸਵਾਰ ਜੋੜੇ ਨੂੰ ਓਵਰਲੋਡ ਟਰੈਕਟਰ ਟਰਾਲੀ ਨੇ ਟੱਕਰ ਮਾਰ ਦਿੱਤੀ। ਇਸ ਘਟਨਾ 'ਚ 45 ਸਾਲਾ ਔਰਤ ਦੀ ਮੌਤ ਹੋ ਗਈ। ਇਸ ਦੌਰਾਨ ਔਰਤ ਦਾ ਪਤੀ ਗੰਭੀਰ ਜ਼ਖ਼ਮੀ ਹੋ ਗਿਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਮੁਲਜ਼ਮ ਟਰੈਕਟਰ ਟਰਾਲੀ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਮ੍ਰਿਤਕ ਔਰਤ ਦੀ ਪਛਾਣ ਵੰਦਨਾ ਕਾਲੀਆ ਵਾਸੀ ਨੂਰਮਹਿਲ ਵਜੋਂ ਹੋਈ ਹੈ। ਜਿਸ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਜਾਣਕਾਰੀ ਮੁਤਾਬਕ ਇਹ ਘਟਨਾ ਮੰਗਲਵਾਰ ਦੁਪਹਿਰ ਕਰੀਬ 12 ਵਜੇ ਵਾਪਰੀ। ਜਲੰਧਰ-ਫਗਵਾੜਾ ਰੋਡ 'ਤੇ ਟੀ ​​ਪੁਆਇੰਟ ਨੇੜੇ ਓਵਰਲੋਡ ਟਰੈਕਟਰ ਟਰਾਲੀ ਚਾਲਕ ਨੇ ਸਕੂਟੀ ਸਵਾਰ ਪਤੀ-ਪਤਨੀ ਨੂੰ ਟੱਕਰ ਮਾਰ ਦਿੱਤੀ। ਘਟਨਾ 'ਚ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ

ਪੁਲਿਸ ਨੇ ਵੰਦਨਾ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੇ ਮੁਲਜ਼ਮ ਟਰੈਕਟਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜੰਡਿਆਲਾ ਥਾਣਾ ਇੰਚਾਰਜ ਜਸਵੀਰ ਚੰਦ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਟੀ ਪੁਆਇੰਟ ਨੇੜੇ ਟਰੈਕਟਰ ਟਰਾਲੀ ਦੀ ਲਪੇਟ 'ਚ ਆਉਣ ਨਾਲ ਇਕ ਔਰਤ ਦੀ ਮੌਤ ਹੋ ਗਈ ਹੈ। ਉਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਨੂਰਮਹਿਲ ਦਾ ਰਹਿਣ ਵਾਲਾ ਜਗਜੀਤ ਕਾਲੀਆ ਆਪਣੀ ਪਤਨੀ ਵੰਦਨਾ ਕਾਲੀਆ ਨਾਲ ਸਕੂਟਰੀ (ਪੀਬੀ-08-ਐਫਏ-9747) ’ਤੇ ਨੂਰਮਹਿਲ ਤੋਂ ਆਪਣੇ ਸਹੁਰੇ ਘਰ ਗਿਆ ਸੀ। ਇਸ ਦੌਰਾਨ ਓਵਰਲੋਡ ਰੇਤ ਨਾਲ ਭਰੀ ਟਰੈਕਟਰ ਟਰਾਲੀ ਨਾਲ ਉਸ ਦੀ ਟੱਕਰ ਹੋ ਗਈ। ਜਿਸ 'ਚ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement