ਐਚ-1ਬੀ ਵੀਜ਼ਾ ਦੀ ਮਿਆਦ ਵਧਾ ਸਕਦੇ ਹਨ ਬਾਇਡਨ, ਭਾਰਤੀਆਂ ਨੂੰ ਹੋਵੇਗਾ ਫ਼ਾਇਦਾ
Published : Nov 9, 2020, 12:13 am IST
Updated : Nov 9, 2020, 12:13 am IST
SHARE ARTICLE
image
image

ਐਚ-1ਬੀ ਵੀਜ਼ਾ ਦੀ ਮਿਆਦ ਵਧਾ ਸਕਦੇ ਹਨ ਬਾਇਡਨ, ਭਾਰਤੀਆਂ ਨੂੰ ਹੋਵੇਗਾ ਫ਼ਾਇਦਾ

ਵਾਸ਼ਿੰਗਟਨ, 8 ਨਵੰਬਰ : ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋ ਬਾਇਡਨ ਐਚ-1ਬੀ ਸਮੇਤ ਹੋਰ ਉੱਚ ਕੌਸ਼ਲ ਵੀਜ਼ਾ ਦੀ ਮਿਆਦ ਵਧਾ ਸਕਦੇ ਹਨ। ਇਸ ਦੇ ਇਲਾਵਾ ਉਹ ਵੱਖ-ਵੱਖ ਦੇਸ਼ਾਂ ਲਈ ਰੋਜ਼ਗਾਰ ਆਧਾਰਿਤ ਵੀਜ਼ਾ ਦੇ ਕੋਟੇ ਨੂੰ ਖ਼ਤਮ ਕਰ ਸਕਦੇ ਹਨ। ਮੰਨਿਆ ਜਾ ਰਿਹਾ ਹੈ ਕਿ ਇਨ੍ਹਾਂ ਦੋਵਾਂ ਹੀ ਕਦਮਾਂ ਨਾਲ ਹਜ਼ਾਰਾਂ ਭਾਰਤੀ ਪੇਸ਼ੇਵਰਾਂ ਨੂੰ ਫ਼ਾਇਦਾ ਹੋਵੇਗਾ। ਡੋਨਾਲਡ ਟਰੰਪ ਪ੍ਰਸ਼ਾਸਨ ਦੀ ਕੁੱਝ ਇਮੀਗ੍ਰੇਸ਼ਨ ਨੀਤੀਆਂ ਨਾਲ ਭਾਰਤੀ ਪੇਸ਼ੇਵਰ ਬੁਰੀ ਤਰ੍ਹਾਂ ਪ੍ਰਭਾਵਤ ਹੋਏ ਸਨ। ਕਮਲਾ ਹੈਰਿਸ ਅਮਰੀਕਾ ਦੀ ਨਵੀਂ ਉਪ ਰਾਸ਼ਟਰਪਤੀ ਹੋਵੇਗੀ।
ਮੰਨਿਆ ਜਾ ਰਿਹਾ ਹੈ ਕਿ ਬਾਇਡੇਨ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨਸਾਥੀ ਲਈ ਵਰਕ ਵੀਜ਼ਾ ਪਰਮਿਟ ਨੂੰ ਰੱਦ ਕਰਨ ਦੇ ਟਰੰਪ ਪ੍ਰਸ਼ਾਸਨ ਦੇ ਫ਼ੈਸਲੇ ਨੂੰ ਵੀ ਪਲਟ ਸਕਦੇ ਹਨ। ਟਰੰਪ ਪ੍ਰਸ਼ਾਸਨ ਦੇ ਇਸ ਫ਼ੈਸਲੇ ਨਾਲ ਅਮਰੀਕਾ ਵਿਚ ਰਹਿਣ ਵਾਲੇ ਭਾਰਤੀ ਪਰਵਾਰ ਪ੍ਰਭਾਵਤ ਹੋਏ ਸਨ। ਬਾਇਡਨ ਪ੍ਰਸ਼ਾਸਨ ਦੀ ਯੋਜਨਾ ਇਕ ਵੱਡੇ ਇਮੀਗ੍ਰੇਸ਼ਨ ਸੁਧਾਰ 'ਤੇ ਕੰਮ ਕਰਣ ਦੀ ਹੈ।
ਪ੍ਰਸ਼ਾਸਨ ਇਕਮੁਸ਼ਤ ਜਾਂ ਟੁਕੜਿਆਂ ਵਿਚ ਇਨ੍ਹਾਂ ਸੁਧਾਰਾਂ ਨੂੰ ਲਾਗੂ ਕਰੇਗਾ। ਬਾਈਡੇਨ ਅਭਿਆਨ ਵਲੋਂ ਜ਼ਾਰੀ ਦਸਤਾਵੇਜ਼ ਵਿਚ ਕਿਹਾ ਗਿਆ ਹੈ, 'ਉੱਚ ਕੌਸ਼ਲ ਦੇ ਅਸਥਾਈ ਵੀਜ਼ਾ ਦਾ ਇਸਤੇਮਾਲ ਪਹਿਲਾਂ ਤੋਂ ਅਮਰੀਕਾ ਵਿਚ ਵੱਖ-ਵੱਖ ਅਹੁਦਿਆਂ 'ਤੇ ਕੰਮ ਕਰਨ ਲਈ ਮੌਜੂਦ ਪੇਸ਼ੇਵਰਾਂ ਦੀ ਨਿਯੁਕਤੀ ਨੂੰ ਨਿਰਾਸ਼ ਕਰਣ ਲਈ ਨਹੀਂ ਕੀਤਾ ਜਾਣਾ ਚਾਹੀਦਾ ਹੈ।  
(ਪੀਟੀਆਈ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement