ਪੰਜਾਬ 'ਚ ਬੰਦ ਰੇਲਾਂ ਦਾ ਮਾਮਲਾ ਪਹੁੰਚਿਆ ਹਾਈਕੋਰਟ, ਕੇਂਦਰ ਸਰਕਾਰ ਨੂੰ ਰਿਪੋਰਟ ਦੇ ਨਿਰਦੇਸ਼
Published : Nov 9, 2020, 5:36 pm IST
Updated : Nov 9, 2020, 5:37 pm IST
SHARE ARTICLE
, Punjab and Haryana High Court
, Punjab and Haryana High Court

ਸੈਨਿਕ, ਪ੍ਰਵਾਸੀ ਮਜ਼ਦੂਰਾਂ ਤੇ ਦੂਰ ਦੁਰਾਡੇ ਰਾਜਾਂ 'ਚ ਕੰਮ ਕਰਨ ਵਾਲਿਆਂ ਲਈ ਇਹ ਮੁਸ਼ਕਲ ਸਮਾਂ ਹੈ।

ਚੰਡੀਗੜ੍ਹ: ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਨੂੰ ਲੈ ਕੇ ਮਾਮਲਾ ਦਿਨੋ ਦਿਨ ਉਲਝਦਾ ਜਾ ਰਿਹਾ ਹੈ। ਲੋਕ ਰੇਲ ਗੱਡੀਆਂ ਦੀ ਆਵਾਜਾਈ ਬੰਦ ਹੋਣ ਕਰਕੇ ਬਹੁਤ ਪ੍ਰੇਸ਼ਾਨ ਹਨ। ਪੰਜਾਬ ਵਿੱਚ ਕਿਸਾਨ ਅੰਦੋਲਨ ਕਾਰਨ ਰੇਲ ਗੱਡੀਆਂ ਦੀ ਆਵਾਜਾਈ ਤੇ ਵਾਰ-ਵਾਰ ਸੜਕ ਜਾਮ ਕਰਨ ਦਾ ਮਾਮਲਾ ਹੁਣ ਹਾਈਕੋਰਟ ਪਹੁੰਚ ਗਿਆ ਹੈ।  ਇਸ ਸਬੰਧ ਵਿੱਚ ਸੋਮਵਾਰ ਨੂੰ ਹਾਈ ਕੋਰਟ ਵਿੱਚ ਲੋਕ ਹਿੱਤ ਪਟੀਸ਼ਨ ਦੀ ਸੁਣਵਾਈ ਹੋਈ।

rail track

ਜਾਣੋ ਕੀ ਹੋਇਆ ਇਸ ਪਟੀਸ਼ਨ ਸੁਣਵਾਈ 'ਚ 
--ਸੁਣਵਾਈ ਦੌਰਾਨ ਪੰਜਾਬ ਦੇ ਐਡਵੋਕੇਟ ਜਨਰਲ ਨੇ ਹਾਈ ਕੋਰਟ ਨੂੰ ਦੱਸਿਆ ਕਿ ਪੰਜਾਬ ਦੇ ਸਾਰੇ ਰੇਲਵੇ ਟਰੈਕ ਖਾਲੀ ਕਰ ਲਏ ਗਏ ਹਨ। ਕੇਂਦਰ ਨੇ ਵੀ ਪੰਜਾਬ ਸਰਕਾਰ ਦੇ ਜਵਾਬ ਪ੍ਰਤੀ ਸਹਿਮਤੀ ਜਤਾਈ। 

Rail Roko Movement

--ਹਾਈ ਕੋਰਟ ਨੇ ਕੇਂਦਰ ਨੂੰ 18 ਨਵੰਬਰ ਤੱਕ ਇਸ ਮਾਮਲੇ ਦੀ ਵਿਸਥਾਰਤ ਰਿਪੋਰਟ ਹਾਈ ਕੋਰਟ ਵਿੱਚ ਦਾਇਰ ਕਰਨ ਦੇ ਆਦੇਸ਼ ਦਿੱਤੇ ਹਨ। ਪੰਜਾਬ 'ਚ ਰੇਲ ਗੱਡੀਆਂ ਚਲਾਉਣ ਦੀ ਨਾਜ਼ੁਕ ਸਥਿਤੀ ਆਪਣੇ ਪਰਿਵਾਰਾਂ ਨਾਲ ਤਿਉਹਾਰਾਂ ਦੀ ਖ਼ੁਸ਼ੀ ਮਨਾਉਣ ਦੀ ਇੱਛਾ ਰੱਖਣ ਵਾਲਿਆਂ 'ਤੇ ਭਾਰੀ ਪੈਂਦੀ ਨਜ਼ਰ ਆ ਰਹੀ ਹੈ।

-ਲੋਕ ਦੀਵਾਲੀ ਤੇ ਛੱਠ ਲਈ ਉਨ੍ਹਾਂ ਦੇ ਰਾਜਾਂ 'ਚ ਜਾਣਾ ਚਾਹੁੰਦੇ ਹਨ, ਪਰ ਅਜੇ ਤਕ ਕੋਈ ਸਥਿਤੀ ਸਪੱਸ਼ਟ ਨਹੀਂ ਹੈ ਕਿ ਰੇਲਗੱਡੀਆਂ ਕਦੋਂ ਚੱਲਣਗੀਆਂ। ਸੈਨਿਕ, ਪ੍ਰਵਾਸੀ ਮਜ਼ਦੂਰਾਂ ਤੇ ਦੂਰ ਦੁਰਾਡੇ ਰਾਜਾਂ 'ਚ ਕੰਮ ਕਰਨ ਵਾਲਿਆਂ ਲਈ ਇਹ ਮੁਸ਼ਕਲ ਸਮਾਂ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement