ਉਜੈਨ ਵਿਖੇ ਸ਼੍ਰੋਮਣੀ ਕਮੇਟੀ ਮਾਹਰਾਂ ਦੀ ਟੀਮ ਭੇਜੇ : ਬਾਬਾ ਬਲਬੀਰ ਸਿੰਘ
Published : Nov 9, 2021, 12:12 am IST
Updated : Nov 9, 2021, 12:12 am IST
SHARE ARTICLE
image
image

ਉਜੈਨ ਵਿਖੇ ਸ਼੍ਰੋਮਣੀ ਕਮੇਟੀ ਮਾਹਰਾਂ ਦੀ ਟੀਮ ਭੇਜੇ : ਬਾਬਾ ਬਲਬੀਰ ਸਿੰਘ

ਅੰਮ੍ਰਿਤਸਰ, 8 ਨਵੰਬਰ (ਪ.ਪ.): ਨਿਹੰਗ ਸਿੰਘਾਂ ਦੀ ਪੁਰਤਾਨ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਚੱਕ੍ਰਵਰਤੀ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਸਾਹਿਬਾਂ ਨੂੰ ਵਿਸ਼ੇਸ਼ ਤੌਰ ਤੇ ਸੁਝਾਅ ਦਿਤਾ ਹੈ ਕਿ ਉਜੈਨ ਵਿਚ ਹਨੂੰਮਾਨ ਮੰਦਰ ਦੇ ਪੁਜਾਰੀ ਕੋਲ ਦੋ ਸੌ ਸਾਲ ਪੁਰਾਣਾ ਗੁਰੂ ਗ੍ਰੰਥ ਸਾਹਿਬ ਦੇ ਮਿਲੇ ਸਰੂਪ ਦੀ ਇਤਿਹਾਸਕਤਾ, ਪ੍ਰਮਾਣਿਕਤਾ ਸਬੰਧੀ ਵਿਸ਼ੇਸ਼ ਮਾਹਰਾਂ ਦੀ ਟੀਮ ਭੇਜ ਕੇ ਪੜਤਾਲ ਕਰਵਾਈ ਜਾਵੇ ਅਤੇ ਸਰੂਪ ਪ੍ਰਾਪਤ ਕਰਨ ਲਈ ਪੂਰੇ ਯਤਨ ਕੀਤੇ ਜਾਣ।
ਅੱਜ ਇਥੋਂ ਨਿਹੰਗ ਸਿੰਘਾਂ ਦੀ ਛਾਉਣੀ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਤੋਂ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਵਲੋਂ ਜਾਰੀ ਇਕ ਲਿਖਤੀ ਪ੍ਰੈਸ ਬਿਆਨ ਵਿਚ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਮੀਡੀਆ ਰਾਹੀ ਜਾਣਕਾਰੀ ਮਿਲੀ ਹੈ ਕਿ ਊਜੈਨ ਵਿਖੇ ਹਨੂੰਮਾਨ ਮੰਦਰ ਦੇ ਪੁਜਾਰੀ ਤੋਂ ਦੋ ਸੌ ਸਾਲ ਪੁਰਾਣਾ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰੂਪ ਦੀ ਸਾਂਭ ਸੰਭਾਲ, ਸਤਿਕਾਰ ਅਤੇ ਮਰਿਆਦਾ ਬਾਰੇ ਵੀ ਜਾਣਕਾਰੀ ਪ੍ਰਾਪਤ ਹੋਵੇ ਅਤੇ ਅਜਿਹੇ ਸਰੂਪਾਂ ਸਬੰਧੀ ਜਿਥੇ ਕਿਤੇ ਵੀ ਸੂਚਨਾ ਮਿਲਦੀ ਹੈ ਉਸ ਦੀ ਸਾਂਭ ਸੰਭਾਲ ਅਤੇ ਮਰਿਆਦਾ ਬਾਰੇ ਫੌਰੀ ਤੌਰ ਤੇ ਜਾਣਕਾਰੀ ਹਾਸਲ ਕੀਤੀ ਜਾਣੀ ਚਾਹੀਦੀ ਹੈ। ਇਸ ਸਬੰਧੀ ਮੱਧ ਪ੍ਰਦੇਸ਼ ਦੇ ਸਿੱਖਾਂ ਦਾ ਸਹਿਯੋਗ ਲੈ ਲੈਣਾ ਚਾਹੀਦਾ ਹੈ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement