ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਕਾਰ ਹੋਈ ਹਾਦਸੇ ਦਾ ਸ਼ਿਕਾਰ, ਸੁਰੱਖਿਅਤ ਕੱਢਿਆ ਗਿਆ ਬਾਹਰ
Published : Nov 9, 2022, 8:50 am IST
Updated : Nov 9, 2022, 8:50 am IST
SHARE ARTICLE
MLA Gurdit Singh Sekhon's car met with an accident
MLA Gurdit Singh Sekhon's car met with an accident

ਗੱਡੀ ਦੇ ਨੁਕਸਾਨੇ ਜਾਣ ਤੋਂ ਬਾਅਦ ਵਿਧਾਇਕ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।


ਲੁਧਿਆਣਾ: ਫਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨਾਲ ਦੇਰ ਰਾਤ ਜ਼ਿਲ੍ਹਾ ਲੁਧਿਆਣਾ ਵਿਚ ਹਾਦਸਾ ਵਾਪਰਿਆ। ਵਿਧਾਇਕ ਗੁਰਦਿੱਤ ਸਿੰਘ ਦੀ ਸਰਕਾਰੀ ਗੱਡੀ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵਿਧਾਇਕ ਬੱਦੋਵਾਲ ਗੇਟ ਨੇੜੇ ਆ ਰਹੇ ਸਨ ਕਿ ਅਚਾਨਕ ਅੱਗੇ ਜਾ ਰਹੀ ਇਕ ਕਾਰ ਨੇ ਬ੍ਰੇਕ ਲਗਾ ਦਿੱਤੀ। ਧੁੰਦ ਕਾਰਨ ਉਹਨਾਂ ਦੀ ਕਾਰ ਨੇ ਪਿੱਛੇ ਤੋਂ ਜਾ ਟਕਰਾਈ।

ਗੱਡੀ ਦੇ ਨੁਕਸਾਨੇ ਜਾਣ ਤੋਂ ਬਾਅਦ ਵਿਧਾਇਕ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਗੱਡੀ ਦੇ ਡਰਾਈਵਰ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਮੁਲਾਜ਼ਮ ਵੀ ਮੌਕੇ ’ਤੇ ਪਹੁੰਚ ਗਏ। ਵਿਧਾਇਕ ਗੁਰਦਿੱਤ ਸਿੰਘ ਨੂੰ ਸੁਰੱਖਿਅਤ ਚੰਡੀਗੜ੍ਹ ਭੇਜ ਦਿੱਤਾ ਗਿਆ।

ਜਾਣਕਾਰੀ ਦਿੰਦਿਆਂ ਗੁਰਦਿੱਤ ਨੇ ਦੱਸਿਆ ਕਿ ਉਹ ਫਰੀਦਕੋਟ ਤੋਂ ਚੰਡੀਗੜ੍ਹ ਜਾ ਰਹੇ ਸਨ। ਅਚਾਨਕ ਅੱਗੇ ਜਾ ਰਹੀ ਕਾਰ ਨੇ ਬ੍ਰੇਕ ਲਗਾ ਦਿੱਤੀ। ਖ਼ਰਾਬ ਵਿਜ਼ੀਬਿਲਟੀ ਹੋਣ ਕਾਰਨ ਕਾਰ ਸਾਹਮਣੇ ਤੋਂ ਆ ਰਹੇ ਵਾਹਨ ਨਾਲ ਜਾ ਟਕਰਾਈ ਪਰ ਸਾਰਿਆਂ ਦਾ ਬਚਾਅ ਰਿਹਾ।  

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement