20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਰਜਿਸਟਰੀ ਕਲਰਕ ਗੁਰਮੀਤ ਕੌਰ ਗ੍ਰਿਫ਼ਤਾਰ 
Published : Nov 9, 2022, 6:09 pm IST
Updated : Nov 9, 2022, 6:09 pm IST
SHARE ARTICLE
Registry Clerk Gurmeet Kaur arrested on charges of taking 20 thousand rupees bribe
Registry Clerk Gurmeet Kaur arrested on charges of taking 20 thousand rupees bribe

ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਬਿਊਰੋ ਦੀ ਕਾਰਵਾਈ

 ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਤਹਿਸੀਲ ਦਫ਼ਤਰ ਜ਼ੀਰਕਪੁਰ, ਐਸ.ਏ.ਐਸ. ਨਗਰ ਵਿਖੇ ਤਾਇਨਾਤ ਰਜਿਸਟਰੀ ਕਲਰਕ ਗੁਰਮੀਤ ਕੌਰ ਨੂੰ ਰਿਸ਼ਵਤ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਥਾਣਾ ਡੇਰਾਬੱਸੀ ਦੇ ਪਿੰਡ ਅੱਡਾ ਝੁੰਗੀਆਂ ਦੇ ਹਰਸਿਮਰਨ ਸਿੰਘ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ’ਤੇ ਉਕਤ ਮਹਿਲਾ ਕਲਰਕ ਖ਼ਿਲਾਫ਼ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਅਤੇ ਇਸ ਸਬੰਧੀ ਸਬੂਤਾਂ ਦੀ ਪੜਤਾਲ ਦੌਰਾਨ ਪਤਾ ਲੱਗਾ ਕਿ ਰਜਿਸਟਰੀ ਕਲਰਕ ਨੇ ਸ਼ਿਕਾਇਤਕਰਤਾ ਪਾਸੋਂ ਆਪਣਾ ਖੁਦਮੁਖਤਿਆਰਨਾਮਾ ਦਰਜ ਕਰਵਾਉਣ ਬਦਲੇ 20,000 ਰੁਪਏ ਲਏ ਹਨ। ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਦੋਸ਼ ਸਹੀ ਪਾਏ ਗਏ ਅਤੇ ਉਕਤ ਮਹਿਲਾ ਮਾਲ ਅਧਿਕਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਉਡਣ ਦਸਤਾ-1, ਐਸ.ਏ.ਐਸ.ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement