ਕਪੂਰਥਲਾ ਜੇਲ੍ਹ 'ਚ ਮੋਬਾਇਲ ਫੋਨ ਮਿਲਣ ਦਾ ਸਿਲਸਿਲਾ ਜਾਰੀ
Published : Nov 9, 2022, 11:28 am IST
Updated : Nov 9, 2022, 11:28 am IST
SHARE ARTICLE
The series of finding mobile phones from jails continues
The series of finding mobile phones from jails continues

4 ਕੈਂਦੀਆ ਖ਼ਿਲਾਫ਼ ਥਾਣਾ ਕੋਤਵਾਲੀ ਵਿਖੇ 52-A Prison Act ਦੇ ਤਹਿਤ 5 ਵੱਖ-ਵੱਖ ਮੁਕੱਦਮੇ ਦਰਜ

 

ਕਪੂਰਥਲਾ: ਕੇਂਦਰੀ ਜੇਲ੍ਹ 'ਚੋਂ ਮੁਬਾਈਲ ਫੋਨ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ, ਹੁਣ ਇੱਕ ਵਾਰ ਫਿਰ ਕਪੂਰਥਲਾ ਜੇਲ੍ਹ ਵਿਚੋਂ ਤਲਾਸ਼ੀ ਦੇ ਦੌਰਾਨ ਕੁਝ 7 ਮੋਬਾਈਲ ਫੋਨ, 4 ਸਿਮ ਕਾਰਡ ਅਤੇ 6 ਬੈਟਰੀਆਂ ਆਦਿ ਬਰਾਮਦ ਕੀਤੇ ਗਏ ਹਨ। ਹਾਲਾਂਕਿ ਜੇਲਾਂ ਵਿਚੋਂ ਮੋਬਾਈਲ ਫੋਨ ਮਿਲਣਾ ਆਮ ਨਹੀਂ ਹੈ, ਇਸ ਦੇ ਬਾਵਜੂਦ ਕਪੂਰਥਲਾ ਜੇਲ੍ਹ ਮੋਬਾਈਲ ਫੋਨ ਆਦਿ ਦਾ ਆਏ ਦਿਨ ਮਿਲਣਾ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ, ਉਥੇ ਹੀ ਇਸੇ ਕਾਰਨ ਇਹ ਜੇਲ੍ਹ ਅਕਸਰ ਹੀ ਸੁਰਖੀਆਂ ਵਿੱਚ ਬਣੀ ਰਹਿੰਦੀ ਹੈ। 

ਤੁਹਾਨੂੰ ਦੱਸ ਦੇਈਏ ਇੱਕ ਕਪੂਰਥਲਾ ਦੀ ਕੇਂਦਰੀ ਜੇਲ੍ਹ 'ਚ ਤਲਾਸ਼ੀ ਦੌਰਾਨ ਮੁੜ ਮੋਬਾਈਲ ਫੋਨ ਬਰਾਮਦ ਹੋਏ ਹਨ। ਇਹ ਬਰਾਮਦਗੀ ਜੇਲ ਪ੍ਰਸ਼ਾਸ਼ਨ ਵੱਲੋਂ ਅਚਾਨਕ ਕੀਤੀ ਤਲਾਸ਼ੀ ਦੌਰਾਨ 7 ਮੋਬਾਈਲ ਫੋਨ,6 ਬੈਟਰੀਆਂ ਅਤੇ 4 ਸਿਮ ਕਾਰਡ ਬਰਾਮਦ ਹੋਏ ਹਨ। ਜਿਨ੍ਹਾਂ ਵਿਚੋਂ 3 ਮੋਬਾਈਲ ਫੋਨ ਲਾਵਾਰਸ ਹਾਲਤ ਵਿੱਚ ਮਿਲੇ ਹਨ। 

ਜਿਸ ਬਾਬਤ ਜੇਲ੍ਹ ਪ੍ਰਸ਼ਾਸਨ ਨੇ ਥਾਣਾ ਕੋਤਵਾਲੀ ਕਪੂਰਥਲਾ ਵਿਖੇ 3 ਅਣਪਛਾਤਿਆ ਅਰੋਪੀਆਂ ਸਮੇਤ 4 ਬੰਦ ਹਵਾਲਾਤੀਆ ਖਿਲਾਫ ਕਪੂਰਥਲਾ ਦੇ ਥਾਣਾ ਕੋਤਵਾਲੀ ਵਿਖੇ 52-A Prison Act ਦੇ ਤਹਿਤ 5 ਵੱਖ-ਵੱਖ ਮੁਕੱਦਮੇ ਦਰਜ ਕਰਵਾਏ ਹਨ। 

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement