ਪੰਜਾਬ ਵਲੋਂ ਮਨਾਈ ਜਾ ਰਹੀ "ਜਲ ਦਿਵਾਲੀ-ਵੁਮੈਨ ਫਾਰ ਵਾਟਰ, ਵਾਟਰ ਫਾਰ ਵੂਮੈਨ" ਮੁਹਿੰਮ
Published : Nov 9, 2023, 6:48 pm IST
Updated : Nov 9, 2023, 6:48 pm IST
SHARE ARTICLE
File Photo
File Photo

"ਪਾਣੀ ਦੀ ਸੰਭਾਲ ਨੂੰ ਉਤਸ਼ਾਹਿਤ ਕਰਨ ਲਈ 150 ਤੋਂ ਵੱਧ ਔਰਤਾਂ ਦੇ ਸੈਲਫ ਹੈਲਪ ਗਰੁੱਪ ਵੱਲੋਂ ਵੱਖ-ਵੱਖ ਸ਼ਹਿਰਾਂ ਵਿੱਚ ਵਾਟਰ ਟ੍ਰੀਟਮੈਂਟ ਪਲਾਟਾਂ ਦਾ ਦੌਰਾ ਕੀਤਾ"


 

ਚੰਡੀਗੜ੍ਹ :  ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਜਲ ਦੀਵਾਲੀ 7 ਨਵੰਬਰ 2023 ਤੋਂ 9 ਨਵੰਬਰ 2023 ਤੱਕ ਪੰਜਾਬ ਵਿੱਚ ਮਨਾਈ ਗਈ ਹੈ। ਅੱਜ ਸਮਾਪਤੀ ਵਾਲੇ ਦਿਨ ਨਗਰ ਨਿਗਮ, ਐਸ.ਏ.ਐਸ. ਨਗਰ, ਬਠਿੰਡਾ ਵਿੱਚ ਰਾਮਾਂ, ਰਾਜਪੁਰਾ ਵਿੱਚ ਗੰਡਾ ਖੇੜੀ ਅਤੇ ਰੂਪਨਗਰ ਵਿੱਚ ਗਿਆਨੀ ਜ਼ੈਲ ਸਿੰਘ ਨਗਰ ਦੀਆਂ ਟੀਮਾਂ ਵੱਲੋਂ 150 ਤੋਂ ਵੱਧ ਔਰਤਾਂ ਦੇ ਸੈਲਫ ਹੈਲਪ ਗਰੁੱਪ ਵੱਲੋਂ 5 ਨੰਬਰ ਵਾਟਰ ਟ੍ਰੀਟਮੈਂਟ ਪਲਾਂਟਸ ਦਾ ਦੋਰਾ ਕਰਵਾਇਆ ਗਿਆ। ਇਹ ਜਾਣਕਾਰੀ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ ਵੱਲੋਂ ਦਿੱਤੀ ਗਈ।

ਇਸ ਸਬੰਧੀ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਨੇ ਦੱਸਿਆ ਕਿ ਇਹ ਪਹਿਲਕਦਮੀ 'ਵੂਮੈਨ ਫਾਰ ਵਾਟਰ ਐਂਡ ਵਾਟਰ ਫਾਰ ਵੂਮੈਨ ਮੁਹਿੰਮ' ਤਹਿਤ ਅੱਜ ਪੀਣ ਵਾਲੇ ਪਾਣੀ ਦੇ ਟਰੀਟਮੈਂਟ ਪਲਾਂਟਾਂ ਵਿਖੇ ਆਯੋਜਿਤ ਕੀਤੀ ਗਈ। ਵੱਖ-ਵੱਖ ਸੈਲਫ ਹੈਲਪ ਗਰੁੱਪ ਦੀਆਂ ਔਰਤਾਂ ਨੇ ਵਾਟਰ ਟ੍ਰੀਟਮੈਂਟ ਪਲਾਟ ਦਾ ਦੌਰਾ ਕੀਤਾ ਅਤੇ ਪੀਣ ਵਾਲੇ ਪਾਣੀ ਨੂੰ ਸ਼ੁੱਧ ਕਰਨ ਅਤੇ ਵੰਡਣ ਦੀ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸਮਝਿਆ।

ਇਸ ਦੌਰੇ ਦੌਰਾਨ ਪਾਣੀ ਦੀ ਸੰਭਾਲ ਦੇ ਸੰਕਲਪ ਨਾਲ, ਔਰਤਾਂ ਨੂੰ ਪਲਾਂਟ ਦੀ ਕਾਰਜਵਿਧੀ ਪ੍ਰਤੱਖ ਦਿਖਾਈ ਗਈ । ਉਨ੍ਹਾਂ ਕਿਹਾ ਕਿ ਔਰਤਾਂ ਨੂੰ ਸ਼ੁੱਧ ਪਾਣੀ ਪੀਣ ਦੀ ਮਹੱਤਤਾ ਬਾਰੇ ਜਾਗਰੂਕਤਾ ਸੰਦੇਸ਼ ਅਤੇ ਪੀਣ ਵਾਲੇ ਪਾਣੀ ਨੂੰ ਸ਼ੁੱਧ ਕਰਨ ਦੀਆਂ ਗਤੀਵਿਧੀਆਂ ਬਾਰੇ ਵੀ ਦੱਸਿਆ ਗਿਆ। ਉਨ੍ਹਾਂ ਕਿਹਾ ਕਿ ਜਲ ਦੀਵਾਲੀ ਇੱਕ ਦੇਸ਼ ਵਿਆਪੀ ਮੁਹਿੰਮ ਹੈ ਜੋ ਅੱਜ ਖਤਮ ਹੋ ਰਹੀ ਹੈ। ਇਹ ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਦੁਆਰਾ ਆਪਣੀ ਫਲੈਗਸ਼ਿਪ ਸਕੀਮ - ਅਮਰੁਤ ਦੇ ਤਹਿਤ ਸ਼ੁਰੂ ਕੀਤੀ ਗਈ ਇੱਕ ਪਹਿਲਕਦਮੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement