ਪ੍ਰਸ਼ਾਸਨ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਰੋਕਣ ਲਈ ਪੱਬਾਂ ਭਾਰ, ਡੀਸੀ ਨੇ ਕੋਲ ਖੜਕੇ ਬੁਝਾਈ ਅੱਗ
Published : Nov 9, 2023, 7:04 pm IST
Updated : Nov 9, 2023, 7:04 pm IST
SHARE ARTICLE
File Photo
File Photo

ਪਰਾਲੀ ਸਾੜਨ ਵਾਲੇ 85 ਲੋਕਾਂ ਦੇ ਕੀਤੇ ਚਲਾਨ, ਪੁਲਿਸ ਤੇ ਸਿਵਲ ਟੀਮਾਂ ਵੱਲੋਂ ਸਾਂਝੇ ਤੌਰ ਤੇ ਪਿੰਡਾਂ ਦੇ ਦੌਰੇ

—ਗੱਠਾਂ ਚੁਕਾਉਣ ਤੋਂ ਬਾਅਦ ਬਚੀ ਰਹਿੰਦ ਖੁਹੰਦ ਨੂੰ ਅੱਗ ਲਗਾਉਣ 'ਤੇ ਵੀ ਹੋਵੇਗਾ ਚਲਾਨ
—ਜੇਕਰ ਕੋਈ ਪਰਾਲੀ ਸਾੜੇ ਤਾਂ ਨੇੜੇ ਦੇ ਥਾਣੇ ਨੂੰ ਦਿਓ ਸੂਚਨਾ
—ਪਰਾਲੀ ਨੂੰ ਬਿਨ੍ਹਾਂ ਸਾੜੇ ਕਣਕ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਦਾ ਡਿਪਟੀ ਕਮਿਸ਼ਨਰ ਨੇ ਕੀਤਾ ਧੰਨਵਾਦ

ਫਾਜਿਲ਼ਕਾ-  ਸਥਾਨਕ ਜ਼ਿਲ੍ਹੇ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਕਿਸਾਨਾਂ ਨਾਲ ਰਾਬਤਾ ਕਰਕੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਪਰਾਲੀ ਸੰਭਾਲ ਦੀਆਂ ਸੁਧਰੀਆਂ ਤਕਨੀਕਾਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਮੁੜ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਰਾਲੀ ਨੂੰ ਸਾੜਨ ਦੀ ਬਜਾਏ ਖੇਤੀਬਾੜੀ ਵਿਭਾਗ ਵੱਲੋਂ ਸੁਝਾਏ ਤਰੀਕਿਆਂ ਨਾਲ ਪਰਾਲੀ ਦਾ ਨਿਬੇੜਾ ਕਰਨ। ਇਸੇ ਤਰਾਂ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਕਿਸਾਨਾਂ ਦਾ ਧੰਨਵਾਦ ਕੀਤਾ ਹੈ ਜਿਹੜੇ ਪਰਾਲੀ ਨੂੰ ਬਿਨ੍ਹਾਂ ਸਾੜੇ ਵੱਖ ਵੱਖ ਤਰੀਕਿਆਂ ਨਾਲ ਕਣਕ ਦੀ ਬਿਜਾਈ ਕਰ ਰਹੇ ਹਨ। 

ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਪਰਾਲੀ ਸਾੜਨ ਦੇ ਮਾਮਲਿਆਂ ਦੀਆਂ ਉਪਗ੍ਰਹਿ ਤੋਂ ਮਿਲੀ ਰਿਪੋਰਟ ਤੋਂ ਬਾਅਦ ਭੌਤਿਕ ਪੜਤਾਲ ਕਰਵਾਉਣ ਤੋਂ ਬਾਅਦ ਜੋ ਮਾਮਲੇ ਸਹੀ ਪਾਏ ਗਏ ਹਨ ਉਨ੍ਹਾਂ ਵਿਚ 85 ਕੇਸਾਂ ਵਿਚ ਚਲਾਨ ਕੱਟੇ ਗਏ ਹਨ ਅਤੇ 2 ਲੱਖ 22 ਹਜ਼ਾਰ 500 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਪਰਾਲੀ ਦੀਆਂ ਗੱਠਾਂ ਬਣਾ ਕੇ ਚੁੱਕਵਾਂ ਦੇਣ ਜਾਂ ਕਿਸੇ ਹੋਰ ਤਰੀਕੇ ਨਾਲ ਪਰਾਲੀ ਖੇਤ ਤੋਂ ਬਾਹਰ ਕੱਢ ਦੇਣ ਤੋਂ ਬਾਅਦ ਖੇਤ ਵਿਚ ਬਚੀ ਰਹਿੰਦ ਖੁਹੰਦ ਨੂੰ ਸਾੜਨ ਜਾਂ ਖੇਤ ਦੇ ਕਿਨਾਰਿਆਂ ਤੇ ਰਹਿੰਦ ਖੁਹੰਦ ਨੂੰ ਸਾੜਨ ਨੂੰ ਵੀ ਉਪਗ੍ਰਹਿ ਵੱਲੋਂ ਰਿਪੋਰਟ ਕੀਤਾ ਜਾਂਦਾ ਹੈ ਅਤੇ ਅਜਿਹੇ ਮਾਮਲਿਆਂ ਵਿਚ ਵੀ ਚਲਾਨ ਹੋ ਸਕਦਾ ਹੈ। ਇਸ ਲਈ ਅਜਿਹਾ ਨਾ ਕੀਤਾ ਜਾਵੇ।

ਨਾਲ ਹੀ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਹੁਣ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਟੀਮਾਂ ਸਾਂਝੇ ਤੌਰ ਤੇ ਪਿੰਡਾਂ ਦਾ ਦੌਰਾ ਕਰ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਤੇ ਕੋਈ ਪਰਾਲੀ ਸਾੜਦਾ ਹੋਵੇ ਤਾਂ ਇਸ ਦੀ ਸੂਚਨਾ ਸਿੱਧੇ ਨੇੜੇ ਦੇ ਥਾਣੇ ਦੇ ਐਸਐਚਓ ਨੂੰ ਵੀ ਦਿੱਤੀ ਜਾ ਸਕਦੀ ਹੈ।ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਬਿਨ੍ਹਾਂ ਪ੍ਰਸ਼ਾਸਨ ਦੀਆਂ ਟੀਮਾਂ ਲਗਾਤਾਰ ਖੇਤਾਂ ਦਾ ਦੌਰਾ ਕਰ ਰਹੀਆਂ ਹਨ ਅਤੇ ਜਿੱਥੇ ਕਿਤੇ ਪਰਾਲੀ ਸਾੜਨ ਦੀ ਸੂਚਨਾ ਮਿਲਦੀ ਹੈ ਮੌਕੇ ਤੇ ਜਾ ਕੇ ਅੱਗ ਬੁਝਾਉਣ ਦੇ ਉਪਰਾਲੇ ਵੀ ਕੀਤੇ ਜਾ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement