Punjab News: ਸਵੇਰੇ-ਸਵੇਰੇ ਕੰਮ 'ਤੇ ਰਹੇ ਨੌਜਵਾਨ ਦੀ ਟਰੈਕਟਰ-ਟਰਾਲੀ ਨਾਲ ਟਕਰਾਈ ਕਾਰ, ਮੌਕੇ 'ਤੇ ਮੌਤ
Published : Nov 9, 2024, 12:08 pm IST
Updated : Nov 9, 2024, 2:05 pm IST
SHARE ARTICLE
Faridkot Firozpur State Highway Accident News
Faridkot Firozpur State Highway Accident News

Punjab News: ਇੱਕ ਪ੍ਰਾਈਵੇਟ ਬੱਸ ਕੰਪਨੀ ਵਿੱਚ ਕੰਡਕਟਰ ਸੀ ਮ੍ਰਿਤਕ

Faridkot Firozpur State Highway Accident News: ਫਰੀਦਕੋਟ ਦੇ ਫ਼ਿਰੋਜ਼ਪੁਰ ਰੋਡ 'ਤੇ ਸ਼ਨੀਵਾਰ ਸਵੇਰੇ ਇੱਕ ਟਰੈਕਟਰ ਟਰਾਲੀ ਅਤੇ ਕਾਰ ਦੀ ਟੱਕਰ ਹੋ ਗਈ, ਜਿਸ ਵਿੱਚ ਕਾਰ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬੇਅੰਤ ਸਿੰਘ ਵਾਸੀ ਪਿੰਡ ਬੁਰਜ ਮਸਤਾ ਵਜੋਂ ਹੋਈ ਹੈ। ਜੋ ਕਿ ਇੱਕ ਨਿੱਜੀ ਬੱਸ ਕੰਪਨੀ ਵਿੱਚ ਕੰਡਕਟਰ ਵਜੋਂ ਕੰਮ ਕਰਦਾ ਸੀ। ਘਟਨਾ ਦੇ ਸਮੇਂ ਉਹ ਆਪਣੀ ਕਾਰ 'ਚ ਪਿੰਡ ਤੋਂ ਫਰੀਦਕੋਟ ਆ ਰਿਹਾ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬੁਰਜ ਮਸਤਾ ਦਾ ਰਹਿਣ ਵਾਲਾ ਬੇਅੰਤ ਸਿੰਘ ਪਿਛਲੇ ਕੁਝ ਸਾਲਾਂ ਤੋਂ ਇੱਕ ਨਿੱਜੀ ਬੱਸ ਕੰਪਨੀ ਵਿੱਚ ਕੰਡਕਟਰ ਵਜੋਂ ਕੰਮ ਕਰਦਾ ਸੀ ਅਤੇ ਫਰੀਦਕੋਟ ਦੇ ਬੱਸ ਅੱਡੇ ’ਤੇ ਡਿਊਟੀ ’ਤੇ ਕਾਰ ਰਾਹੀਂ ਜਾਂਦਾ ਸੀ।

ਸ਼ੁੱਕਰਵਾਰ ਸਵੇਰੇ ਵੀ ਬੇਅੰਤ ਸਿੰਘ ਆਪਣੀ ਕਾਰ 'ਚ ਡਿਊਟੀ ਲਈ ਫਰੀਦਕੋਟ ਬੱਸ ਸਟੈਂਡ 'ਤੇ ਆ ਰਿਹਾ ਸੀ ਅਤੇ ਜਿਵੇਂ ਹੀ ਉਹ ਫਿਰੋਜ਼ਪੁਰ ਰੋਡ 'ਤੇ ਅਬਨੂਰ ਕਾਲਜ ਨੇੜੇ ਪਹੁੰਚਿਆ ਤਾਂ ਅੱਗੇ ਜਾ ਰਹੀ ਇਕ ਟਰੈਕਟਰ ਟਰਾਲੀ ਨਾਲ ਉਸ ਦੀ ਟੱਕਰ ਹੋ ਗਈ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਉਸ ਨੂੰ ਗੰਭੀਰ ਸੱਟਾਂ ਲੱਗੀਆਂ। ਮੌਕੇ ’ਤੇ ਇਕੱਠੇ ਹੋਏ ਲੋਕਾਂ ਨੇ ਬੜੀ ਮੁਸ਼ਕਲ ਨਾਲ ਬੇਅੰਤ ਸਿੰਘ ਨੂੰ ਕਾਰ ’ਚੋਂ ਬਾਹਰ ਕੱਢਿਆ ਅਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਫਰੀਦਕੋਟ ਵਿਖੇ ਲਿਆਂਦਾ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement