ਹੁਣ ਪੰਜਾਬ ‘ਚ 4 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਲਈ ਹੈਲਮੇਟ ਪਾਉਣਾ ਲਾਜ਼ਮੀ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜਾਰੀ ਕੀਤੇ ਹੁਕਮ
Published : Nov 9, 2024, 10:03 am IST
Updated : Nov 9, 2024, 10:03 am IST
SHARE ARTICLE
Now it is mandatory for children above 4 years of age to wear helmets in Punjab
Now it is mandatory for children above 4 years of age to wear helmets in Punjab

ਹੁਕਮ ਨਾ ਮੰਨਣ ਵਾਲਿਆਂ ਤੇ ਹੋਵੇਗੀ ਕਾਰਵਾਈ

Now it is mandatory for children above 4 years of age to wear helmets in Punjab: ਬੱਚਿਆਂ ਨੂੰ ਦੋ ਪਹੀਆ ਵਾਹਨ 'ਤੇ ਬਿਠਾਉਣ ਵਾਲਿਆਂ ਲਈ ਜ਼ਰੂਰੀ ਖ਼ਬਰ ਹੈ। ਹੁਣ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਦੋ ਪਹੀਆ ਵਾਹਨ ਦੇ ਮਗਰ ਬੈਠਣ ਵਾਲੇ 4 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਲਈ ਹੈਲਮਟ ਪਾਉਣਾ ਲਾਜ਼ਮੀ ਹੋਵੇਗਾ। ਇਹ ਹੈਲਮੇਟ ਵੀ ਕੇਂਦਰ ਸਰਕਾਰ ਵੱਲੋਂ ਤੈਅ ਮਾਪਦੰਡਾਂ ਅਨੁਸਾਰ ਹੀ ਹੋਣਾ ਚਾਹੀਦਾ ਹੈ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਅਨਿਲ ਖੇਤਰਪਾਲ ਦੀ ਬੈਂਚ ਨੇ 29 ਅਕਤੂਬਰ ਨੂੰ ਇਸ ਸਬੰਧੀ ਹੁਕਮ ਜਾਰੀ ਕੀਤੇ ਸਨ। ਇਹ ਹੁਕਮ ਹੁਣ ਸਾਹਮਣੇ ਆਏ ਹਨ।

ਦੱਸ ਦੇਈਏ ਕਿ ਹਾਈ ਕੋਰਟ ਨੇ ਸਿਰਫ਼ ਦਸਤਾਰ ਸਜਾਉਣ ਵਾਲੇ ਸਿੱਖ ਮਰਦਾਂ ਅਤੇ ਔਰਤਾਂ ਨੂੰ ਹੀ ਛੋਟ ਦਿੱਤੀ ਹੈ। ਇਸ ਮਾਮਲੇ ‘ਚ ਹਾਈ ਕੋਰਟ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਪੁਲਿਸ ਤੋਂ ਬਿਨਾਂ ਹੈਲਮੇਟ ਤੋਂ ਦੋਪਹੀਆ ਵਾਹਨ ਚਲਾਉਣ ਵਾਲੀਆਂ ਔਰਤਾਂ ਅਤੇ ਬਾਈਕ ਦੇ ਪਿੱਛੇ ਬੈਠੀ ਸਵਾਰੀ ਦੇ ਚਲਾਨ ਦੇ ਵੇਰਵੇ ਵੀ ਤਲਬ ਕੀਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 4 ਦਸੰਬਰ ਨੂੰ ਹੋਵੇਗੀ।

ਹਾਈ ਕੋਰਟ ਨੇ ਆਪਣੇ ਹੁਕਮਾਂ ‘ਚ ਕਿਹਾ ਕਿ ਇਹ ਹੁਕਮ 4 ਸਾਲ ਤੋਂ ਵੱਧ ਉਮਰ ਦੇ ਬੱਚਿਆਂ ‘ਤੇ ਲਾਗੂ ਹੋਣਗੇ, ਜੋ ਦੋਪਹੀਆ ਵਾਹਨ ਦੇ ਪਿੱਛੇ ਬੈਠਾ ਹੈ। ਇਹ ਹੁਕਮ ਹਰ ਕਿਸਮ ਦੀ ਬਾਈਕ ‘ਤੇ ਲਾਗੂ ਹੋਵੇਗਾ, ਚਾਹੇ ਉਹ ਕਿਸੇ ਵੀ ਸ਼੍ਰੇਣੀ ਦੀ ਹੋਵੇ। ਜੇਕਰ ਕੋਈ ਸਿੱਖ ਵਿਅਕਤੀ ਬਾਈਕ ‘ਤੇ ਸਵਾਰ ਹੋਣ ਜਾਂ ਬੈਠਣ ਸਮੇਂ ਪੱਗ ਬੰਨ੍ਹਦਾ ਹੈ ਤਾਂ ਉਸ ‘ਤੇ ਇਹ ਹੁਕਮ ਲਾਗੂ ਨਹੀਂ ਹੋਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement