Fazilka News: ਫਾਜ਼ਿਲਕਾ 'ਚ ਦੋ ਸਕੇ ਭਰਾਵਾਂ ਨੇ ਭੈਣ ਨਾਲ ਕੀਤਾ ਬਲਾਤਕਾਰ, ਵੀਡੀਓ ਬਣਾ ਕੇ ਕਰਦੇ ਸਨ ਬਲੈਕਮੇਲ
Published : Nov 9, 2024, 1:25 pm IST
Updated : Nov 9, 2024, 1:25 pm IST
SHARE ARTICLE
Two brothers raped a sister in Fazilka
Two brothers raped a sister in Fazilka

Fazilka News: ਪੁਲਿਸ ਨੇ ਦੋਨਾਂ ਨੂੰ ਗਿ੍ਫ਼ਤਾਰ ਕਰਕੇ ਫ਼ਾਜ਼ਿਲਕਾ ਵਿਖੇ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ

Two brothers raped a sister in Fazilka: ਫਾਜ਼ਿਲਕਾ 'ਚ ਆਪਣੀ ਚਚੇਰੀ ਭੈਣ ਨਾਲ ਬਲਾਤਕਾਰ ਕਰਨ ਦੇ ਦੋਸ਼ 'ਚ ਥਾਣਾ ਖੂਈਖੇੜਾ ਦੀ ਪੁਲਿਸ ਨੇ ਦੋ ਸਕੇ ਭਰਾਵਾਂ ਨੂੰ ਗ੍ਰਿਫਤਾਰ ਕਰ ਲਿਆ ਹੈ।  ਦੋਸ਼ ਹਨ ਕਿ ਦੋਵਾਂ ਨੇ ਬਲਾਤਕਾਰ ਕਰਨ ਦੇ ਨਾਲ-ਨਾਲ ਲੜਕੀ ਦੀ ਵੀਡੀਓ ਵੀ ਬਣਾਈ ਤੇ ਲੜਕੀ ਨੂੰ ਬਲੈਕਮੇਲ ਕੀਤਾ। ਭਰਾਵਾਂ ਨੂੰ ਗ੍ਰਿਫਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਮੈਡੀਕਲ ਕਰਵਾਉਣ ਲਈ ਮੁਲਜ਼ਮਾਂ ਨੂੰ ਸਰਕਾਰੀ ਹਸਪਤਾਲ ਲੈ ਕੇ ਪਹੁੰਚੀ ਪੁਲਿਸ ਟੀਮ ਦੇ ਅਧਿਕਾਰੀ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ 10 ਫਰਵਰੀ 2024 ਨੂੰ ਇੱਕ ਕੇਸ ਦਰਜ ਹੋਇਆ ਸੀ ਜਿਸ ਵਿੱਚ ਇੱਕ ਲੜਕੀ ਨੇ ਦੱਸਿਆ ਸੀ ਕਿ ਉਸ ਦੇ ਮਾਤਾ-ਪਿਤਾ ਦੀ ਮੌਤ ਹੋ ਗਈ ਹੈ।

ਉਹ ਫਾਜ਼ਿਲਕਾ ਦੇ ਪਿੰਡ ਪਤਰੇਵਾਲਾ 'ਚ ਆਪਣੇ ਮਾਮੇ ਦੇ ਘਰ ਰਹਿੰਦੀ ਹੈ, ਉਸ ਨੇ ਦੋਸ਼ ਲਾਇਆ ਕਿ ਉਸ ਦੇ ਮਾਮਾ ਅਤੇ ਮਾਮੀ ਘਰ ਨਹੀਂ ਸਨ, ਜਿਸ ਕਾਰਨ ਉਸ ਦੇ ਤਾਏ ਦੇ ਲੜਕੇ ਇੱਥੇ ਆਏ ਤੇ ਉਸ ਨਾਲ ਜ਼ਬਰਦਸਤੀ ਕੀਤੀ।

 ਇੰਨਾ ਹੀ ਨਹੀਂ, ਦੋਸ਼ੀਆਂ ਨੇ ਵੀਡੀਓ ਬਣਾ ਕੇ ਉਸ ਨੂੰ ਬਲੈਕਮੇਲ ਕੀਤਾ ਅਤੇ ਉਸ ਨੂੰ ਰਾਜਸਥਾਨ ਅਤੇ ਜ਼ੀਰਕਪੁਰ ਲੈ ਗਏ, ਇਥੇ ਵੀ ਲੜਕੀ ਨਾਲ ਸਰੀਰਕ ਸਬੰਧ ਬਣਾਏ। ਲੜਕੀ ਦੇ ਦੋਸ਼ਾਂ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ 'ਚ ਮਾਮਲਾ ਦਰਜ ਕਰ ਲਿਆ ਤੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਕਾਫੀ ਤਲਾਸ਼ੀ ਲੈਣ ਤੋਂ ਬਾਅਦ ਪੁਲਿਸ ਨੇ ਦੋਨਾਂ ਭਰਾਵਾਂ ਦੀਪਕ ਅਤੇ ਕਮਲ ਵਾਸੀ ਅਨੂਪਗੜ੍ਹ ਨੂੰ ਗਿ੍ਫ਼ਤਾਰ ਕਰਕੇ ਫ਼ਾਜ਼ਿਲਕਾ ਵਿਖੇ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਹੈ |

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement