ਕੈਪਟਨ ਅਮਰਿੰਦਰ ਸਿੰਘ ਵਲੋਂ ਕਿਸਾਨਾਂ ਨੂੰ ਸ਼ਾਂਤਮਈ ਭਾਰਤ ਬੰਦ ਲਈ ਵਧਾਈ
Published : Dec 9, 2020, 12:51 am IST
Updated : Dec 9, 2020, 12:51 am IST
SHARE ARTICLE
image
image

ਕੈਪਟਨ ਅਮਰਿੰਦਰ ਸਿੰਘ ਵਲੋਂ ਕਿਸਾਨਾਂ ਨੂੰ ਸ਼ਾਂਤਮਈ ਭਾਰਤ ਬੰਦ ਲਈ ਵਧਾਈ

ਚੰਡੀਗੜ੍ਹ, 8 ਦਸੰਬਰ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਅਜਿਹੇ ਅਨਸਰਾਂ ਵਿਰੁਧ ਸਾਵਧਾਨ ਕੀਤਾ ਹੈ ਜੋ ਉਨ੍ਹਾਂ ਦੇ ਅੰਦੋਲਨ ਦਾ ਲਾਭ ਉਠਾਉਣ ਅਤੇ ਸੂਬੇ ਦਾ ਸ਼ਾਂਤਮਈ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਸਕਦੇ ਹਨ। ਅੱਜ ਭਾਰਤ ਬੰਦ ਦੌਰਾਨ ਅਮਨ ਸ਼ਾਂਤੀ ਨੂੰ ਯਕੀਨੀ ਬਣਾਉਣ ਲਈ ਕਿਸਾਨਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੇ ਅਪਣੇ ਦੋ ਮਹੀਨਿਆਂ ਤੋਂ ਵੱਧ ਲੰਮਾ ਸਮਾਂ ਚਲ ਰਹੇ ਰੋਸ ਪ੍ਰਦਰਸ਼ਨਾਂ ਦੌਰਾਨ ਇਸੇ ਤਰ੍ਹਾਂ ਅਮਨ-ਅਮਾਨ ਬਰਕਰਾਰ ਰੱਖਿਆ ਹੋਇਆ ਹੈ। ਮੁੱਖ ਮੰਤਰੀ ਨੇ ਹੁਣ ਸੁਚੇਤ ਕੀਤਾ ਕਿ ਅਜਿਹੇ ਅੰਦੋਲਨਾਂ ਜਾਂ ਅਜਿਹੀਆਂ ਸਥਿਤੀਆਂ ਦੌਰਾਨ ਕੁੱਝ ਲੋਕ ਜਿਨ੍ਹਾਂ ਦਾ ਪ੍ਰਦਰਸ਼ਨਕਾਰੀਆਂ ਨਾਲ ਕੋਈ ਵਾਜਬ ਸਰੋਕਾਰ ਨਹੀਂ ਹੁੰਦਾ, ਅਪਣੇ ਸੌੜੇ ਮੁਫ਼ਾਦਾਂ ਲਈ ਮੌਕੇ ਦਾ ਫ਼ਾਇਦਾ ਚੁਕਣ ਦੀ ਤਾਕ ਵਿਚ ਹੁੰਦੇ ਹਨ ਤਾਕਿ ਸ਼ਾਂਤਮਈ ਮਾਹੌਲ ਵਿਚ ਖ਼ਲਲ ਪਾ ਸਕਣ। ਇਕ ਫੇਸਬੁਕ ਲਾਈਵ ਸੰਦੇਸ਼ ਵਿਚ, ਕੈਪਟਨ ਅਮਰਿੰਦਰ ਨੇ ਖ਼ੁਸ਼ੀ ਜ਼ਾਹਰ ਕੀਤੀ ਕਿ ਪੰਜਾਬ ਵਿੱਚ ਬੰਦ ਪੂਰੀ ਤਰ੍ਹਾਂ ਸ਼ਾਂਤੀਪੂਰਵਕ ਰਿਹਾ ਅਤੇ ਉਨ੍ਹਾਂ ਨੇ ਸ਼ਾਂਤਮਈ ਢੰਗ ਨਾਲ ਵਿਰੋਧ ਕਰਨ ਦੇ ਜਮਹੂਰੀ ਹੱਕ ਦੀ ਵਰਤੋਂ ਕਰਨ ਲਈ ਕਿਸਾਨਾਂ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਕਿਸਾਨੀ ਦੇ ਦਰਦ ਨੂੰ ਸਮਝਣ ਦੀ ਅਪੀਲ ਕਰਦਿਆਂ ਉਮੀਦ ਜਤਾਈ ਕਿ ਖੇਤੀ ਕਾਨੂੰਨਾਂ 'ਤੇ ਬਣੀ ਪੇਚੀਦਗੀ, ਜਿਸ ਸਬੰਧੀ ਇਸ ਵੇਲੇ ਗੱਲਬਾਤ ਚੱਲ ਰਹੀ ਹੈ, ਦਾ ਹੱਲ ਜਲਦ ਹੀ ਹੋ ਜਾਵੇਗਾ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement