ਭਾਰਤ 'ਚ ਪੰਜ ਮਹੀਨੇ ਬਾਅਦ ਆਏ 27 ਹਜ਼ਾਰ ਤੋਂ ਘੱਟ ਕੋਰੋਨਾ ਦੇ ਨਵੇਂ ਮਾਮਲੇ
Published : Dec 9, 2020, 12:30 am IST
Updated : Dec 9, 2020, 12:30 am IST
SHARE ARTICLE
image
image

ਭਾਰਤ 'ਚ ਪੰਜ ਮਹੀਨੇ ਬਾਅਦ ਆਏ 27 ਹਜ਼ਾਰ ਤੋਂ ਘੱਟ ਕੋਰੋਨਾ ਦੇ ਨਵੇਂ ਮਾਮਲੇ

  to 
 

ਨਵੀਂ ਦਿੱਲੀ, 8 ਦਸੰਬਰ : ਭਾਰਤ 'ਚ 24 ਘੰਟਿਆਂ 'ਚ ਕਰੀਬ 5 ਮਹੀਨੇ ਬਾਅਦ ਮੰਗਲਵਾਰ ਨੂੰ ਕੋਵਿਡ-19 ਦੇ 27 ਹਜ਼ਾਰ ਤੋਂ ਘੱਟ ਨਵੇਂ ਮਾਮਲੇ ਸਾਹਮਣੇ ਆਏ। ਇਸ ਦੇ ਨਾਲ ਦੇਸ਼ 'ਚ ਕੋਰੋਨਾ ਦੇ ਮਾਮਲੇ ਵੱਧ ਕੇ 97 ਲੱਖ ਦੇ ਪਾਰ ਚੱਲੇ ਗਏ, ਜਿਨ੍ਹਾਂ 'ਚੋਂ 91.78 ਲੱਖ ਤੋਂ ਵੱਧ ਲੋਕ ਠੀਕ ਹੋ ਚੁਕੇ ਹਨ। ਕੇਂਦਰੀ ਸਿਹਤ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਅਨੁਸਾਰ, ਕੋਵਿਡ-19 ਦੇ 26,567 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ 'ਚ ਕੋਰੋਨਾ ਦੇ ਮਾਮਲੇ ਵੱਧ ਕੇ 97,03,770 ਹੋ ਗਏ। ਉੱਥੇ ਹੀ 385 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 1,40,958 ਹੋ ਗਈ।
ਅੰਕੜਿਆਂ ਅਨੁਸਾਰ, ਦੇਸ਼ 'ਚ 91,78,946 ਲੋਕਾਂ ਦੇ ਸਿਹਤਯਾਬ ਹੋਣ ਦੇ ਨਾਲ ਹੀ, ਮਰੀਜ਼ਾਂ ਦੇ ਠੀਕ ਹੋਣ ਦੀ ਦਰ ਵੱਧ ਕੇ 94.59 ਫ਼ੀ ਸਦੀ ਹੋ ਗਈ। ਉੱਥੇ ਹੀ ਕੋਵਿਡ-19 ਨਾਲ ਮੌਤ ਦਰ 1.45 ਫ਼ੀ ਸਦੀ ਹੈ। ਦੇਸ਼ 'ਚ ਲਗਾਤਾਰ ਦੂਜੇ ਦਿਨ ਇਲਾਜ ਅਧੀਨ ਲੋਕਾਂ ਦੀ ਗਿਣਤੀ 4 ਲੱਖ ਤੋਂ ਘੱਟ ਹੈ। ਹੁਣ 3,83,866 ਲੋਕਾਂ ਦਾ ਕੋਰੋਨਾ ਵਾਇਰਸ ਦਾ ਇਲਾਜ ਚੱਲ ਰਿਹਾ ਹੈ, ਜੋ ਕੁੱਲ ਮਾਮਲਿਆਂ ਦਾ 3.96 ਫ਼ੀ ਸਦੀ ਹੈ। ਭਾਰਤ 'ਚ 7 ਅਗੱਸਤ ਨੂੰ ਪੀੜਤਾਂ ਦੀ ਗਿਣਤੀ 20 ਲੱਖ, 23 ਅਗੱਸਤ ਨੂੰ 30 ਲੱਖ ਅਤੇ 5 ਸਤੰਬਰ ਨੂੰ 40 ਲੱਖ ਦੇ ਪਾਰ ਚਲੀ ਗਈ ਸੀ। ਉੱਥੇ ਹੀ ਕੁੱਲ ਮਾਮਲੇ 16 ਸਤੰਬਰ ਨੂੰ 50 ਲੱਖ, 28 ਸਤੰਬਰ ਨੂੰ 60 ਲੱਖ, 11 ਅਕਤੂਬਰ ਨੂੰ 70 ਲੱਖ, 29 ਅਕਤੂਬਰ ਨੂੰ 80 ਲੱਖ ਅਤੇ 20 ਨਵੰਬਰ ਨੂੰ 90 ਲੱਖ ਦੇ ਪਾਰ ਚੱਲੇ ਗਏ ਸਨ। ਭਾਰਤੀ ਆਯੂਵਿਗਿਆਨ ਖੋਜ ਪ੍ਰੀਸ਼ਦ (ਆਈ.ਸੀ.ਐੱਮ.ਆਰ.) ਅਨੁਸਾਰ 7 ਦਸੰਬਰ ਤੱਕ 14,88,14,055 ਨਮੂਨਿਆਂ ਦੀ ਕੋਵਿਡ-19 ਸਬੰਧੀ ਜਾਂਚ ਕੀਤੀ ਗਈ, ਜਿਨ੍ਹਾਂ 'ਚੋਂ 10,26,399 ਨਮੂਨਿਆਂ ਦਾ ਪ੍ਰੀਖਣ ਸੋਮਵਾਰ ਨੂੰ ਕੀਤਾ ਗਿਆ। (ਪੀਟੀਆਈ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement