ਰਾਜ ਚੌਹਾਨ ਨੂੰ ਕੈਨੇਡਾ ਦੀ ਬ੍ਰਿਟਿਸ਼ ਕੋਲੰਬੀਆ ਵਿਧਾਨ ਸਭਾ ਦਾ ਸਪੀਕਰ ਚੁਣਿਆ
Published : Dec 9, 2020, 12:34 am IST
Updated : Dec 9, 2020, 12:34 am IST
SHARE ARTICLE
image
image

ਰਾਜ ਚੌਹਾਨ ਨੂੰ ਕੈਨੇਡਾ ਦੀ ਬ੍ਰਿਟਿਸ਼ ਕੋਲੰਬੀਆ ਵਿਧਾਨ ਸਭਾ ਦਾ ਸਪੀਕਰ ਚੁਣਿਆ

ਟੋਰਾਂਟੋ, 8 ਦਸੰਬਰ : ਕੈਨੇਡਾ ਵਿਚ ਭਾਰਤੀ ਮੂਲ ਦੇ ਵਿਧਾਇਕ ਰਾਜ ਚੌਹਾਨ ਨੂੰ ਬ੍ਰਿਟਿਸ਼ ਕੋਲੰਬੀਆ ਵਿਧਾਨ ਸਭਾ ਦਾ ਸਪੀਕਰ ਚੁਣਿਆ ਗਿਆ ਹੈ। ਉਹ ਇਹ ਅਹੁਦਾ ਸੰਭਾਲਣ ਵਾਲੇ ਕਮਿਊਨਿਟੀ ਦੇ ਪਹਿਲੇ ਆਗੂ ਹੈ। ਮੀਡੀਆ ਖਬਰਾਂ ਵਿਚ ਇਹ ਜਾਣਕਾਰੀ ਦਿਤੀ ਗਈ ਹੈ। ਕੈਨੇਡੀਅਨ ਬ੍ਰੌਡਕਾਸਟਿੰਗ ਕਾਰਪੋਰੇਸ਼ਨ (ਸੀ ਬੀ ਸੀ) ਨਿਊਜ਼ ਨੇ ਸੋਮਵਾਰ ਨੂੰ ਰੀਪੋਰਟ ਦਿਤੀ ਕਿ ਚੌਹਾਨ ਬ੍ਰਿਟਿਸ਼ ਕੋਲੰਬੀਆ ਵਿਧਾਨ ਸਭਾ 'ਚ ਪੰਜ ਵਾਰ ਬਰਨਬੀ-ਐਡਮੰਡਜ਼ ਖੇਤਰ ਦੀ ਪ੍ਰਤੀਨਿਧਤਾ ਕਰ ਚੁੱਕੇ ਹਨ ਅਤੇ ਪਿਛਲੀ ਸਰਕਾਰ ਵਿਚ ਉਪ-ਪ੍ਰਧਾਨ ਸਨ ਅਤੇ ਚੇਅਰਮੈਨ ਵਜੋਂ ਉਹ ਡੈਰਲ ਪਲੇਕਾਸ ਦੀ ਥਾਂ ਲੈਣਗੇ।  ਪੰਜਾਬ ਵਿਚ ਪੈਦਾ ਹੋਏ ਚੌਹਾਨ 1973 ਵਿਚ ਕੈਨੈਡਾ ਚਲੇ ਗਏ ਅਤੇ ਖੇਤਾਂ ਵਿਚ ਕੰਮ ਕਰਨ ਲੱਗੇ। ਦੂਜੇ ਪਰਵਾਸੀ ਮਜ਼ਦੂਰਾਂ ਦੇ ਸੋਸ਼ਣ ਅਤੇ ਅਮੀਰ ਦੇਸ਼ ਦੇ ਗਰੀਬ ਅਤੇ ਅਮੀਰ ਲੋਕਾਂ ਵਿੱਚ ਅੰਤਰ ਹੋਣ ਦਾ ਉਨ੍ਹਾਂ ਉੱਤੇ ਬਹੁਤ ਪ੍ਰਭਾਵ ਪਿਆ। ਖ਼ਬਰਾਂ ਵਿਚ ਦਸਿਆ ਗਿਆ ਕਿ ਉਨ੍ਹਾਂ ਕਮਿਊਨਿਟੀ ਅਤੇ ਮਜ਼ਦੂਰਾਂ ਦੇ ਸਮਾਜਕ ਨਿਆਂ ਲਈ ਬਹੁਤ ਵੱਡਾ ਯੋਗਦਾਨ ਪਾਇਆ।  (ਪੀਟੀਆਈ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement