ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਤੌਰ 'ਤੇ ਲਿਆਂਦੇ ਜਾ ਰਹੇ ਸੂਰਾਂ ਤੇ ਵਪਾਰੀਆਂ ਨੂੰ ਫੜਨ ਲਈ ਪ੍ਰਣਾਲੀ ਨੂੰ ਹੋਰ ਮਜ਼ੂਬਤ ਕਰਾਂਗੇ: ਭੁੱਲਰ
Published : Dec 9, 2022, 6:26 pm IST
Updated : Dec 9, 2022, 6:26 pm IST
SHARE ARTICLE
Laljeet Singh Bhullar
Laljeet Singh Bhullar

ਅਧਿਕਾਰੀਆਂ ਨੂੰ ਸਰਹੱਦੀ ਪਿੰਡਾਂ ਦੀਆਂ ਸੰਪਰਕ ਸੜਕਾਂ 'ਤੇ ਚੌਕਸੀ ਵਧਾਉਣ ਲਈ ਡੀ.ਜੀ.ਪੀ. ਨੂੰ ਪੱਤਰ ਲਿਖਣ ਦੇ ਨਿਰਦੇਸ਼

ਸੂਬੇ ਵਿੱਚ ਮੁੱਖ ਮਾਰਗਾਂ 'ਤੇ ਪੈਂਦੇ ਐਂਟਰੀ ਪੁਆਇੰਟਾਂ 'ਤੇ ਪਹਿਲਾਂ ਹੀ ਸਥਾਪਤ ਹਨ ਚੈਕ ਪੋਸਟਾਂ, ਵੈਟਰਨਰੀ ਅਧਿਕਾਰੀਆਂ ਕਰ ਰਹੇ ਹਨ ਜਾਂਚ

ਚੰਡੀਗੜ੍ਹ : ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸੂਬੇ ਵਿੱਚ ਸੂਰ ਮੀਟ ਮਾਰਕੀਟ ਨੂੰ ਪ੍ਰਭਾਵਤ ਕਰ ਰਹੇ ਬਾਹਰਲੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਤੌਰ 'ਤੇ ਲਿਆਂਦੇ ਜਾ ਰਹੇ ਸੂਰਾਂ ਅਤੇ ਸਬੰਧਤ ਵਪਾਰੀਆਂ ਨੂੰ ਫੜਨ ਲਈ ਪ੍ਰਣਾਲੀ ਨੂੰ ਹੋਰ ਮਜ਼ੂਬਤ ਕੀਤਾ ਜਾਵੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਸਰਹੱਦੀ ਪਿੰਡਾਂ ਦੀਆਂ ਸੰਪਰਕ ਸੜਕਾਂ 'ਤੇ ਚੌਕਸੀ ਵਧਾਉਣ ਲਈ ਡੀ.ਜੀ.ਪੀ. ਪੰਜਾਬ ਨੂੰ ਪੱਤਰ ਲਿਖਿਆ ਜਾਵੇ।

ਇੱਥੇ ਪ੍ਰੋਗਰੈਸਿਵ ਪਿਗਰੀ ਫ਼ਾਰਮਰਜ਼ ਐਸੋਸੀਏਸ਼ਨ ਦੇ ਨੁੁਮਾਇੰਦਿਆਂ ਦੀਆਂ ਮੁੁਸ਼ਕਲਾਂ ਸੁਣਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬੇ ਵਿੱਚ ਗ਼ੈਰ-ਕਾਨੂੰਨੀ ਤੌਰ 'ਤੇ ਲਿਆਂਦੇ ਜਾ ਰਹੇ ਸੂਰਾਂ ਨਾਲ ਸੂਰ ਪਾਲਕਾਂ ਨੂੰ ਆਰਥਿਕ ਘਾਟਾ ਪੈਣ ਦੇ ਨਾਲ-ਨਾਲ ਸੂਬੇ ਅੰਦਰ ਫ਼ਾਰਮ ਦੇ ਪਾਲਤੂ ਸੂਰਾਂ ਨੂੰ ਜੰਗਲੀ ਸੂਰਾਂ ਦੀ ਆਮਦ ਨਾਲ ਅਫ਼ਰੀਕਨ ਸਵਾਈਨ ਫ਼ੀਵਰ ਜਿਹੀਆਂ ਗੰਭੀਰ ਬੀਮਾਰੀਆਂ ਫੈਲਣ ਦਾ ਵੀ ਡਰ ਬਣਿਆ ਰਹਿੰਦਾ ਹੈ।

ਕੈਬਨਿਟ ਮੰਤਰੀ ਨੂੰ ਡਾਇਰੈਕਟਰ ਪਸ਼ੂ ਪਾਲਣ ਡਾ. ਸੁਭਾਸ਼ ਚੰਦਰ ਗੋਇਲ ਨੇ ਦੱਸਿਆ ਕਿ ਵਿਭਾਗ ਵੱਲੋਂ ਇਸ ਸਮੱਸਿਆ ਦੇ ਹੱਲ ਲਈ ਸੂਬੇ ਵਿੱਚ ਐਂਟਰੀ ਪੁਆਇੰਟਾਂ 'ਤੇ ਚੈਕ ਪੋਸਟਾਂ ਸਥਾਪਤ ਕਰਕੇ ਵੈਟਰਨਰੀ ਅਧਿਕਾਰੀਆਂ ਨੂੰ ਤੈਨਾਤ ਕੀਤਾ ਗਿਆ ਹੈ, ਜੋ ਪੁੁਲਿਸ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਲੋੜੀਂਦੀ ਕਾਰਵਾਈ ਕਰ ਰਹੇ ਹਨ।

ਕੈਬਨਿਟ ਮੰਤਰੀ ਨੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਗ਼ੈਰ-ਕਾਨੂੰਨੀ ਤੌਰ 'ਤੇ ਲਿਆਂਦੇ ਜਾ ਰਹੇ ਸੂਰਾਂ ਅਤੇ ਗ਼ੈਰ-ਕਾਨੂੰਨੀ ਵਪਾਰੀਆਂ ਨੂੰ ਫੜਨ ਲਈ ਸਥਾਪਤ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਡੀ.ਜੀ.ਪੀ. ਪੰਜਾਬ ਨੂੰ ਪੱਤਰ ਲਿਖ ਕੇ ਮੁੱਖ ਮਾਰਗਾਂ ਦੀਆਂ ਚੈਕ ਪੋਸਟਾਂ ਦੇ ਨਾਲ-ਨਾਲ ਸਰਹੱਦਾਂ 'ਤੇ ਪੈਂਦੇ ਪਿੰਡਾਂ ਦੀਆਂ ਸੰਪਰਕ ਸੜਕਾਂ ਉਪਰ ਵੀ ਚੌਕਸੀ ਵਧਾਈ ਜਾਵੇ ਤਾਂ ਜੋ ਸੂਬੇ ਵਿੱਚ ਸੂਰ ਪਾਲਕਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement