Moga News : ਨਗਰ ਕੌਂਸਲ ਬਾਘਾਪੁਰਾਣਾ, ਧਰਮਕੋਟ ਤੇ ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ ਦੀ ਹਦੂਦ ਅੰਦਰ ਹਥਿਆਰ ਚਲਾਉਣ ’ਤੇ ਲਗਾਈ ਪਾਬੰਦੀ

By : BALJINDERK

Published : Dec 9, 2024, 5:09 pm IST
Updated : Dec 9, 2024, 5:09 pm IST
SHARE ARTICLE
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਚਾਰੂਮਿਤਾ
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਚਾਰੂਮਿਤਾ

Moga News : ਨਗਰ ਕੌਂਸਲ, ਨਗਰ ਪੰਚਾਇਤੀ ਚੋਣਾਂ ਨੂੰ ਅਮਨ ਅਮਾਨ ਨਾਲ ਨੇਪਰੇ ਚਾੜ੍ਹਨ ਲਈ ਜਾਰੀ ਕੀਤੇ ਆਦੇਸ਼

Moga News : ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਮਿਉਂਸਪਲ ਬਾਡੀਜ਼-2024 ਦੇ ਮੱਦੇਨਜ਼ਰ ਪੰਜਾਬ ਵਿੱਚ ਮਿਤੀ 8 ਦਸੰਬਰ, 2024 ਨੂੰ ਆਦਰਸ਼ ਚੋਣ ਜਾਬਤਾ ਲਾਗੂ ਕਰਦੇ ਹੋਏ ਚੋਣਾਂ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ, ਜਿਸ ਦੇ ਤਹਿਤ ਪੰਜਾਬ ਵਿੱਚ ਨਗਰ ਨਿਗਮਾਂ ਅਤੇ ਵੱਖ-ਵੱਖ ਨਗਰ ਕੌਂਸਲਾਂ, ਨਗਰ ਪੰਚਾਇਤਾਂ ਵਿੱਚ ਜਨਰਲ ਅਤੇ ਬਾਈ ਇਲੈਕਸ਼ਲ ਮਿਤੀ 21 ਦਸੰਬਰ, 2024 ਨੂੰ ਨਿਸ਼ਚਿਤ ਹੋਏ ਹਨ। ਇਹ ਆਮ ਵੇਖਣ ਵਿੱਚ ਆਉਂਦਾ ਹੈ ਕਿ ਚੋਣਾਂ ਦੌਰਾਨ ਲੜਾਈ ਝਗੜੇ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ।

ਉਕਤ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਚਾਰੂਮਿਤਾ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ-163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਮੋਗਾ ਵਿੱਚ ਮੌਜੂਦ ਨਗਰ ਕੌਂਸਲ ਬਾਘਪੁਰਾਣਾ ਧਰਮਕੋਟ ਅਤੇ ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ ਵਿੱਚ ਹੋਣ ਵਾਲੀ ਉਕਤ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਅਤੇ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਉਕਤ ਨਗਰ ਕੌਂਸਲਜ ਨਗਰ ਪੰਚਾਇਤ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਸਾਰੇ ਅਸਲਾ ਧਾਰਕਾਂ ਨੂੰ ਆਪਣੇ ਆਪਣੇ ਹਥਿਆਰ ਚੁੱਕ ਕੇ ਚੱਲਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ।ਅਸਲਾ ਧਾਰਕ ਇਹਨਾਂ ਹੁਕਮਾਂ ਦੀ ਇੰਨ ਬਿੰਨ ਪਾਲਣਾ ਕਰਨ ਨੂੰ ਯਕੀਨੀ ਬਣਾਉਣ। ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਜ, ਬਾਵਰਦੀ ਪੁਲਿਸ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ ਪ੍ਰੰਤੂ ਚੋਣ ਉਮੀਦਵਾਰਾਂ ਦੇ ਸੁਰੱਖਿਆ ਕਰਮਚਾਰੀ, ਐਸ.ਪੀ.ਓਜ ਪੋਲਿੰਗ ਸਟੇਸ਼ਨਾਂ ਦੇ ਅੰਦਰ ਹਥਿਆਰ ਲੈ ਕੇ ਨਹੀਂ ਜਾ ਸਕਣਗੇ।

ਇਹ ਹੁਕਮ 9 ਦਸੰਬਰ, 2024 ਤੋਂ ਲੈ ਕੇ ਆਦਰਸ਼ ਚੋਣ ਜਾਬਤਾ ਖਤਮ ਹੋਣ ਤੱਕ ਲਾਗੂ ਰਹੇਗਾ।

(For more news apart fromComplete ban on carrying weapons within limits Municipal Council Baghapurana,Dharamkot and Nagar Panchayat Fatehgarh Panjtur News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement