Sambhu Border News : ਸੰਭੂ ਬਾਰਡਰ ਤੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ’ਤੇ ਬੋਲੇ ਸਰਵਣ ਪੰਧੇਰ

By : BALJINDERK

Published : Dec 9, 2024, 1:40 pm IST
Updated : Dec 9, 2024, 1:40 pm IST
SHARE ARTICLE
ਸੰਭੂ ਬਾਰਡਰ ਤੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ’ਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ
ਸੰਭੂ ਬਾਰਡਰ ਤੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ’ਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ

Sambhu Border News : ਕਿਹਾ - ‘‘ਕੇਂਦਰ ਸਰਕਾਰ ਖ਼ੁਦ ਦੁਚਿੱਤੀ ’ਚ ਹੈ

Sambhu Border News  in Punajbi : ਅੱਜ ਸੰਭੂ ਬਾਰਡਰ ਤੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ’ਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਬਿਆਨ ਸਾਹਮਣੇ ਆਇਆ ਹੈ। ਕਿਸਾਨ ਆਗੂ ਸਰਵਣ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਖ਼ੁਦ ਦੁਚਿੱਤੀ ਵਿਚ ਹੈ। ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਖੱਟਰ ਕਹਿ ਰਹੇ ਹਨ ਕਿ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਨਹੀਂ ਰੋਕਿਆ ਗਿਆ ਪਰ ਮੁੱਖ ਮੰਤਰੀ ਨਾਇਬ ਸੈਣੀ ਕਹਿ ਰਹੇ ਹਨ ਕਿ ਕਿਸਾਨਾਂ ਕੋਲ ਦਿੱਲੀ ਜਾਣ ਦੀ ਆਗਿਆ ਨਹੀਂ। 

ਅਨਿਲ ਵਿਜ ਨੇ ਕਿਹਾ ਕਿ ਇਸ ਤਰ੍ਹਾਂ ਆਉਗੇ ਤਾਂ ਪੁਲਿਸ ਇਸੇ ਤਰ੍ਹਾਂ ਸਵਾਗਤ ਕਰੇਗੀ। ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਕਹਿ ਰਹੇ ਹਨ ਪੈਦਲ ਦਿੱਲੀ ਆਉ ਤੁਹਾਡਾ ਸਵਾਗਤ ਹੈ ਪਰ ਉਥੇ ਹੀ ਸਰਕਾਰਾਂ ਵਲੋਂ ਖਨੌਰੀ ਤੇ ਡੱਬਵਾਲੀ ਸਰਹੱਦਾਂ 'ਤੇ ਫ਼ੋਰਸ ਵਧਾ ਦਿੱਤੀ ਗਈ ਹੈ। ਭਾਜਪਾ ਦੇ ਕੇਂਦਰੀ ਆਗੂਆਂ ਹਰਿਆਣਾ ਦੇ ਆਗੂਆਂ ਦੇ ਬਿਆਨ ਆਪਸ ਵਿਚ ਹੀ ਨਹੀਂ ਮਿਲਦੇ ਤਾਂ ਕਿਸ ਨਾਲ ਗੱਲ ਕਰੀਏ ਤੇ ਕਿਸ ਤੋਂ ਦਿੱਲੀ ਜਾਣ ਦੀ ਆਗਿਆ ਲਈਏ। ਕਿਸਾਨਾਂ ਨਾਲ ਦੁਸ਼ਮਣਾਂ ਵਾਲਾ ਵਤੀਰਾ ਕੀਤਾ ਜਾ ਰਿਹਾ ਹੈ। 

(For more news apart from Sarvan Pandher spoke on stopping farmers from going Delhi from Sambhu border News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement