Amritsar News : ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੂੰ ਕੀਤਾ ਗਿਆ ਭੰਗ

By : BALJINDERK

Published : Dec 9, 2024, 5:33 pm IST
Updated : Dec 9, 2024, 5:33 pm IST
SHARE ARTICLE
ਮੀਟਿੰਗ ਦੀ ਤਸਵੀਰ
ਮੀਟਿੰਗ ਦੀ ਤਸਵੀਰ

Amritsar News : ਅੰਮ੍ਰਿਤਸਰ ਵਿਖੇ ਹੋਈ ਮੀਟਿੰਗ ਪਿੱਛੋਂ ਬਾਗੀ ਧੜੇ ਵੱਲੋਂ ਲਿਆ ਗਿਆ ਫ਼ੈਸਲਾ

Amritsar News :ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਭੰਗ ਕਰ ਦਿੱਤਾ ਗਿਆ ਹੈ। ਅੱਜ ਅੰਮ੍ਰਿਤਸਰ ਵਿਖੇ ਹੋਈ ਇਕ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਅਕਾਲੀ ਦਲ ਸੁਧਾਰ ਲਹਿਰ ਭੰਗ ਕਰ ਦਿੱਤੀ ਗਈ। ਹੁਣ ਅਕਾਲੀ ਦਲ ਵਿੱਚ ਵਾਪਸੀ ਹੋ ਸਕਦੀ ਹੈ।

ਜ਼ਿਕਰਯੋਗ ਹੈ ਕਿ ਅਕਾਲੀ ਦਲ ’ਚ ਕਈ ਆਗੂਆਂ ਨੇ ਬਾਗੀ ਹੁੰਦੇ ਹੋਏ ਅਕਾਲੀ ਦਲ ਸੁਧਾਰ ਲਹਿਰ ਬਣਾਈ ਗਈ ਸੀ। ਸੁਧਾਰ ਲਹਿਰ ਵੱਲੋਂ ਹੀ ਸ੍ਰੀ ਅਕਾਲ ਤਖ਼ਤ ਉਤੇ ਸੁਖਬੀਰ ਬਾਦਲ ਸਮੇਤ ਹੋਰਨਾਂ ਆਗੂਆਂ ਖਿਲਾਫ ਸ਼ਿਕਾਇਤ ਕੀਤੀ ਗਈ ਸੀ। ਜਿਸ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਨੇ ਕਾਰਵਾਈ ਕਰਦੇ ਹੋਏ ਸੁਖਬੀਰ ਬਾਦਲ ਸਮੇਤ ਹੋਰਨਾਂ ਸਾਬਕਾ ਅਕਾਲੀ ਮੰਤਰੀਆਂ ਨੂੰ ਧਾਰਮਿਕ ਸਜ਼ਾ ਸੁਣਾਈ ਸੀ। ਸ੍ਰੀ ਅਕਾਲ ਤਖਤ ਸਾਹਿਬ ਤੋਂ ਸਿੰਘ ਸਾਹਿਬਾਨ ਨੇ ਇਹ ਵੀ ਕਿਹਾ ਸੀ ਕਿ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਕੰਮ ਕੀਤਾ ਜਾਵੇ।

ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਅਸੀਂ ਅਕਾਲ ਤਖ਼ਤ ਸਾਹਿਬ ਦੇ ਹੁਕਮ ਨੂੰ ਮੰਨਦੇ ਹੋਏ ਇਹ ਫੈਸਲਾ ਲਿਆ ਹੈ ਕਿ ਅਕਾਲੀ ਦਲ ਸੁਧਾਰ ਲਹਿਰ ਨੂੰ ਸਮੇਟ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਤੌਰ ਅਕਾਲੀ ਦਲ ਕੰਮ ਕਰਾਂਗੇ। ਅਸੀਂ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਕੰਮ ਕਰਾਂਗੇ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement