ਡੇਰਾ ਪ੍ਰੇਮੀਆਂ ਤੇ ਹੋਰਨਾਂ ਵਰਗਾਂ ਨੂੰ ਸੁਰੱਖਿਆ ਦੇਣਾ ਸਰਕਾਰ ਦਾ ਫ਼ਰਜ਼ : ਮਾਨ
Published : Jan 10, 2019, 12:47 pm IST
Updated : Jan 10, 2019, 12:47 pm IST
SHARE ARTICLE
Government's duty to protect dera lovers and other sections: Maan
Government's duty to protect dera lovers and other sections: Maan

ਡੇਰਾ ਸੱਚਾ ਸੌਦਾ ਦੇ ਪ੍ਰੇਮੀਆਂ, ਨਿਰੰਕਾਰੀਆਂ ਤੇ ਹੋਰ ਸਾਰੇ ਵਰਗਾਂ ਨੂੰ ਸੁਰੱਖਿਆ ਦੇਣਾ ਸਰਕਾਰਾਂ ਦਾ ਫ਼ਰਜ਼ ਹੈ........

ਸੰਗਰੂਰ  : ਡੇਰਾ ਸੱਚਾ ਸੌਦਾ ਦੇ ਪ੍ਰੇਮੀਆਂ, ਨਿਰੰਕਾਰੀਆਂ ਤੇ ਹੋਰ ਸਾਰੇ ਵਰਗਾਂ ਨੂੰ ਸੁਰੱਖਿਆ ਦੇਣਾ ਸਰਕਾਰਾਂ ਦਾ ਫ਼ਰਜ਼ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਮਾਨ ਨੇ ਕਿਹਾ ਕਿ ਪੰਜਾਬ ਵਿਚ ਅਮਨ ਤੇ ਭਾਈਚਾਰਾ ਬਣਾਈ ਰੱਖਣ ਲਈ ਸਰਕਾਰਾਂ ਨੂੰ ਸਾਰੇ ਵਰਗਾਂ ਨੂੰ ਪੂਰਨ ਸੁਰੱਖਿਆ ਮੁਹਈਆ ਕਰਵਾਉਣੀ ਚਾਹੀਦੀ ਹੈ।

ਮਾਨ ਨੇ ਕਿਹਾ,''ਜਦੋਂ ਮੈਂ ਲੋਕ ਸਭਾ ਹਲਕਾ ਸੰਗਰੂਰ ਦਾ ਮੈਂਬਰ ਪਾਰਲੀਮੈਂਟ ਬਣਿਆ ਸੀ ਤਾਂ ਉਸ ਸਮੇਂ ਮੈਂ ਸਾਰੇ ਵਰਗਾਂ ਦੀ ਸੁਰੱਖਿਆ ਦੀ ਗੱਲ ਕੀਤੀ ਸੀ।'' ਉਨ੍ਹਾਂ ਕਿਹਾ,'' ਮੈਂ ਪਿਛਲੇ ਸਮੇਂ ਵਿਚ ਵੀ ਡੇਰਾ ਸੱਚਾ ਸੌਦਾ ਦੇ ਪ੍ਰੇਮੀਆਂ, ਨਿਰੰਕਾਰੀਆਂ ਤੇ ਹੋਰ ਪੰਜਾਬ ਵਿਚ ਵਸਦੇ ਸਾਰੇ ਵਰਗਾਂ ਦੀ ਸੁਰੱਖਿਆ ਦਾ ਮੁੱਦਾ ਚੁਕਿਆ ਸੀ।'' ਸ. ਮਾਨ ਨੇ ਕਿਹਾ ਕਿ ਅਸੀਂ 26 ਜਨਵਰੀ ਨੂੰ ਸੰਗਰੂਰ ਵਿਖੇ ਰੈਲੀ ਕਰ ਕੇ ਅਗਾਮੀ ਲੋਕ ਸਭਾ ਚੋਣਾਂ ਲਈ ਅਪਣਾ ਚੋਣ ਮਨੋਰਥ ਪੱਤਰ ਲੋਕਾਂ ਦੇ ਸਾਹਮਣੇ ਰੱਖਾਂਗੇ।

ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਵਲੋਂ ਸੰਗਰੂਰ ਤੋਂ ਇਲਾਵਾ ਬਠਿੰਡਾ ਵਿਖੇ ਵੀ ਲੋਕ ਸਭਾ ਦੀ ਚੋਣ ਲੜੀ ਜਾਵੇਗੀ ਅਤੇ ਬਾਕੀ ਥਾਵਾਂ ਤੇ ਹਮਾਇਤੀ ਪਾਰਟੀਆਂ ਨਾਲ ਗਠਜੋੜ ਬਾਰੇ ਵੀ ਸੋਚਿਆ ਜਾ ਸਕਦਾ ਹੈ। ਉਨ੍ਹਾਂ ਕਾਂਗਰਸ ਤੇ ਆਮ ਆਦਮੀ ਪਾਰਟੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਨ੍ਹਾਂ ਦੋਵੇਂ ਪਾਰਟੀਆਂ ਨੇ ਕਦੇ ਵੀ ਪੰਜਾਬ ਦੇ ਹਿੱਤਾਂ ਦੀ ਗੱਲ ਨਹੀਂ ਕੀਤੀ। ਭਾਜਪਾ ਨੂੰ ਸਿਰਫ਼ ਅਯੁੱਧਿਆ ਵਿਚ ਰਾਮ ਮੰਦਰ ਦੀ ਉਸਾਰੀ ਕਰਵਾਉਣ ਤਕ ਮਤਲਬ ਹੈ, ਲੋਕਾਂ ਨਾਲ ਕੋਈ ਸਰੋਕਾਰ ਨਹੀਂ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement